Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਹੱਕ ਨਹੀਂ : ਡਾ. ਦਲਜੀਤ ਸਿੰਘ ਚੀਮਾ

ਜਦੋਂ ਇਕ ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਭਰੋਸਾ ਨਹੀਂ ਤਾਂ ਫਿਰ 3 ਕਰੋੜ ਪੰਜਾਬੀ ਕਿਵੇਂ ਭਰੋਸਾ ਕਰਨ : ਡਾ. ਦਲਜੀਤ ਸਿੰਘ ਚੀਮਾ

Dr. Daljit Singh Cheema, Daljit Singh Cheema, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 01 Oct 2024

Last updated on: Oct 01, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵੱਲੋਂ ਪੰਜਾਬ ਪੁਲਿਸ ਵੱਲੋਂ ਪ੍ਰਦਾਨ ਸੁਰੱਖਿਆ ਕਵਰ ’ਤੇ ਅਵਿਸ਼ਵਾਸ ਪ੍ਰਗਟ ਕਰਨ ਅਤੇ ਉਸ ਨਾਲ ਕੋਈ ਹੋਰ ਫੋਰਸ ਤਾਇਨਾਤ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਗਿਆ।

ਅਕਾਲੀ ਦਲ ਦੇ ਸੀਨੀਅਰ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਗ੍ਰਹਿ ਮੰਤਰੀ ਵਜੋਂ ਫੇਲ੍ਹ ਹੋਣ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਇਸ ਘਟਨਾਕ੍ਰਮ ਤੋਂ ਪਤਾ ਚਲਦਾ ਹੈ ਕਿ ਕਦੇ ਆਪਣੇ ਆਪ ਵਿਚ ਬਹੁਤ ਅਨਸ਼ਾਸਤ ਤੇ ਪ੍ਰੋਫੈਸ਼ਨਲ ਫੋਰਸ ਕਹਾਉਣ ਵਾਲੀ ਪੰਜਾਬ ਪੁਲਿਸ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਕਿੰਨੀ ਹੇਠਾਂ ਆ ਗਈ ਹੈ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋਣ ਤੋਂ ਰੋਕ ਨਹੀਂ ਸਕੇ ਅਤੇ ਸੂਬੇ ਵਿਚ ਗੈਂਗਸਟਰ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਪੰਜਾਬ ਪੁਲਿਸ ਦੀ ਨਿਰਪੱਖਤਾ ’ਤੇ ਸਵਾਲ ਕੀਤਾ ਤੇ ਬੇਨਤੀ ਕੀਤੀ ਕਿ ਉਸਨੂੰ ਚੰਡੀਗੜ੍ਹ ਪੁਲਿਸ ਜਾਂ ਫਿਰ ਹਰਿਆਣਾ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸਦਾ ਪੰਜਾਬੀਆਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਦੋਂ ਇਕ ਹਾਈ ਕੋਰਟ ਜੱਜ ਨੂੰ ਹੀ ਪੰਜਾਬ ਪੁਲਿਸ ’ਤੇ ਵਿਸ਼ਵਾਸ ਨਹੀਂ ਹੈ ਤਾਂ ਫਿਰ ਤਿੰਨ ਕਰੋੜ ਪੰਜਾਬੀ ਆਪਣੀ ਸੁਰੱਖਿਆ ਲਈ ਫੋਰਸ ’ਤੇ ਭਰੋਸਾ ਕਿਵੇਂ ਕਰ ਸਕਦੇ ਹਨ? ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਨੂੰ ਡਕੈਤੀਆਂ, ਲੁੱਟਾਂ ਖੋਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰੋਫੈਸ਼ਨਲ ਤੇ ਉਦਯੋਗਪਤੀਆਂ ਨੂੰ ਫਿਰੌਤੀਆਂ ਤੇ ਮਿਥ ਕੇ ਕਤਲ ਕਰਨ ਵਰਗੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਹਨਾਂ ਕਿਹਾ ਕਿ ਦਹਿਸ਼ਤ ਦੇ ਮਾਹੌਲ ਕਾਰਣ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਹੋ ਰਿਹਾ ਅਤੇ ਘਰੇਲੂ ਉਦਯੋਗ ਵੀ ਗੁਆਂਢੀ ਰਾਜਾਂ ਵਿਚ ਹਿਜ਼ਰਤ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਹਾਲਾਤਾਂ ਵਿਚੋਂ ਨਿਕਲਣ ਦਾ ਇਕੋ ਇਕ ਤਰੀਕਾ ਇਹੋ ਹੈ ਕਿ ਸ੍ਰੀ ਭਗਵੰਤ ਮਾਨ ਗ੍ਰਹਿ ਮੰਤਰੀ ਵਜੋਂ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹਿਣ ਲਈ ਅਸਤੀਫਾ ਦੇਣ।

 

Tags: Dr. Daljit Singh Cheema , Daljit Singh Cheema , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD