Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਹਾਤਮਾ ਗਾਂਧੀ ਦੇ ਦਿਖਾਏ ਰਾਹ ‘ਤੇ ਤੁਰ ਕੇ ਹੀ ਇਕ ਸਵੱਛ ਤੇ ਵਿਕਸਿਤ ਭਾਰਤ ਦਾ ਹੋ ਸਕਦਾ ਹੈ ਨਿਰਮਾਣ: ਬ੍ਰਮ ਸ਼ੰਕਰ ਜਿੰਪਾ

ਵਿਧਾਇਕ ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ ‘ਚ ਆਯੋਜਿਤ ਸਮਾਗਮ ਵਿੱਚ ਕੀਤੀ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 02 Oct 2024

Last updated on: Oct 02, 2024, 00:00 IST

ਨਗਰ ਨਿਗਮ ਹੁਸ਼ਿਆਰਪੁਰ ਵਿੱਚ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜੈਯੰਤੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ 'ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਦੇ ਸਵੱਛਤਾ ਅਤੇ ਸਤਿਆਗ੍ਰਹਿ ਦੇ ਸੁਨੇਹੇ ਨੂੰ ਸਾਨੂੰ ਆਪਣੇ ਜੀਵਨ ਵਿੱਚ ਉਤਾਰਨਾ ਚਾਹੀਦਾ ਹੈ। ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਤੁਰ ਕੇ ਹੀ ਅਸੀਂ ਇਕ ਸਾਫ਼ ਅਤੇ ਵਿਕਸਿਤ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ। ਲਾਲ ਬਹਾਦੁਰ ਸ਼ਾਸਤਰੀ ਜੀ ਦੀ ਸਾਦਗੀ ਅਤੇ ਦੇਸ਼ ਪ੍ਰੇਮ ਅੱਜ ਵੀ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ।

ਸਮਾਗਮ ਦੇ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਣ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਹਾਜ਼ਰ ਸਾਰੇ ਅਧਿਕਾਰੀਆਂ ਨੇ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। 

ਇਸ ਤੋਂ ਬਾਅਦ ਨਗਰ ਨਿਗਮ ਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਉਨ੍ਹਾਂ ਦੀ ਅਨਥਕ ਮਿਹਨਤ ਲਈ ਵਿਧਾਇਕ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਗਏ। ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ 'ਤੇ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦਾ ਉਪਯੋਗ ਨਾ ਕਰਨ ਅਤੇ ਸ਼ਹਿਰ ਦੀ ਸਫਾਈ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼ ਰੱਖੀਏ ਅਤੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਸਹਿਯੋਗ ਕਰੀਏ। 

ਕਮਿਸ਼ਨਰ ਨਗਰ ਨਿਗਮ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੋਗਰਾਮ ਦੇ ਦੌਰਾਨ ਨਗਰ ਨਿਗਮ ਦੇ ਨਾਲ ਮਿਲ ਕੇ ਸਵੱਛਤਾ ਹੀ ਸੇਵਾ ਮੁਹਿੰਮ ਹੇਠ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਐਨ.ਜੀ.ਓ ਵਲੋਂ ਕੀਤੇ ਗਏ ਯਤਨਾਂ ਦੀ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਲਿਵਾਸਾ ਹਸਪਤਾਲ ਵੱਲੋਂ ਨਗਰ ਨਿਗਮ ਦੇ ਸਫਾਈ ਸੇਵਕਾਂ ਲਈ ਮੈਡੀਕਲ ਕੈਂਪ ਲਗਾਉਣ ਅਤੇ ਸਫਾਈ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਾਕਥਾਨ ਕਰਵਾਉਣ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ 'ਤੇ ਕੌਂਸਲਰ ਮਨਜੀਤ ਕੌਰ, ਕੌਂਸਲਰ ਮੋਹਿਤ ਸੈਣੀ, ਕੌਂਸਲਰ ਜਸਵੰਤ ਰਾਏ, ਕੌਂਸਲਰ ਹਰਵਿੰਦਰ ਸਿੰਘ, ਕੌਂਸਲਰ ਮੁਕੇਸ਼ ਕੁਮਾਰ, ਗੰਗਾ ਪ੍ਰਸਾਦ, ਨਗਰ ਨਿਗਮ ਹੁਸ਼ਿਆਰਪੁਰ ਦੇ ਸੁਪਰਡੈਂਟ ਐਮਿਤ ਕੁਮਾਰ, ਸੈਨਟਰੀ ਇੰਸਪੈਕਟਰ ਜਨਕ ਰਾਜ, ਰਾਜੇਸ਼ ਕੁਮਾਰ, ਸੰਜੀਵ ਕੁਮਾਰ, ਏ.ਐਸ.ਐਮ. ਗੌਰਵ ਸ਼ਰਮਾ, ਐਮ.ਆਈ.ਐਸ. ਵਿਸ਼ੇਸ਼ ਸ਼ਰਮਾ, ਸੀ.ਐਫ. ਮੀਨਾ ਸੈਣੀ, ਜਯੋਤੀ ਕਾਲੀਆ ਅਤੇ ਜਸਵਿੰਦਰ ਕੌਰ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD