Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਸਫ਼ਾਈ ਸੇਵਕਾਂ ਦਾ ਕਰਨਾ ਚਾਹੀਦਾ ਹੈ ਸਤਿਕਾਰ- ਡਿਪਟੀ ਕਮਿਸ਼ਨਰ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Swachhata Hi Seva

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Oct 2024

Last updated on: Oct 02, 2024, 00:00 IST

ਅੱਜ 02 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਤੋਂ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ (ਪੇਂਡੂ) ਵੱਲੋਂ ਕੀਤੀ ਗਈ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਤੁਸ਼ਾਰ ਗੁਪਤਾ ਉਚੇਚੇ ਤੌਰ ‘ਤੇ ਹਾਜ਼ਰ ਰਹੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਇਹ ਪੰਦਰਵਾੜਾ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਪਿੰਡਾਂ ਵਿੱਚ ਸਾਫ-ਸਫਾਈ ਦੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੀ ਇਸ ਸਫਾਈ ਅਭਿਆਨ ਵਿੱਚ ਵਧ ਚੜ੍ਹ ਕੇ ਭਾਗ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਅੱਜ ਦਾ ਇਹ ਪ੍ਰੋਗਰਾਮ ਸਵੱਛਤਾ ਦੇ ਰੂਪ ਰਾਹੀਂ ਆਯੋਜਿਤ ਕੀਤਾ ਗਿਆ। ਵਾਤਾਵਰਣ ਦੀ ਸਵੱਛਤਾ ਵਿੱਚ ਹਿੱਸਾ ਪਾਉਂਦਿਆਂ ਉਨ੍ਹਾਂ ਪੌਦੇ ਲਗਾ ਕੇ ਸ਼ਹਿਰ ਵਾਸੀਆਂ ਸਾਫ਼-ਸਫ਼ਾਈ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹੇ ਦਿੱਤਾ।

ਸ੍ਰੀ ਤ੍ਰਿਪਾਠੀ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਦੌਰਾਨ ਸਫਾਈ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਕਰਮਚਾਰੀਆਂ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਸ ਮੌਕੇ ਉਨ੍ਹਾਂ ਵੱਲੋਂ ਸਫਾਈ ਸੇਵਕਾਂ ਉਚੇਚੇ ਤੌਰ ਤੇ ਸਨਮਾਨਿਤ  ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਵੱਲ ਵੱਧ ਤੋਂ ਵੱਧ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ-ਸਫਾਈ ਦੇ ਦਰਜੇ ਵਿੱਚ ਪਹਿਲੇ ਨੰਬਰ ਤੇ ਲਿਆਂਦਾ ਜਾ ਸਕੇ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਫਾਈ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਬਦ ਗਾਇਨ, ਨੁੱਕੜ ਨਾਟਕ, ਸੱਭਿਆਚਾਰ ਪ੍ਰੋਗਰਾਮ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਵੱਲੋਂ ਵੇਸਟ ਟੂ ਆਰਟ ਅਤੇ ਪੈਂਟਿੰਗ ਮੁਕਾਬਲੇ ਵਿੱਚੋਂ ਪੋਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸ਼ਾਨਦਾਰ ਮੋਮੈਂਟੋ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਸ੍ਰੀ ਗੁਰਤੇਜ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ 17 ਸਤੰਬਰ ਤੋਂ 01 ਅਕਤੂਬਰ ਤੱਕ ਸਵੱਛਤਾ ਕੀ ਭਾਗੀਦਾਰੀ, ਸੰਪੂਰਨ ਸਵੱਛਤਾ ਅਤੇ ਸਫਾਈ ਮਿੱਤਰਾ ਸਮੇਤ ਤਿੰਨ ਮੇਨ ਪਿੱਲਰਾਂ ਅਧੀਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਵੱਛਤਾ ਸਬੰਧੀ ਪਿੰਡ ਪੱਧਰ ਅਤੇ ਬਲਾਕ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਗਈਆਂ। ਇਹਨਾਂ ਗਤੀਵਿਧੀਆਂ ਅਧੀਨ ‘ਏਕ ਪੇੜ ਮਾਂ ਕੇ ਨਾਮ’ ਥੀਮ ਤਹਿਤ ਪਿੰਡਾਂ ਵਿੱਚ ਪੌਦੇ ਲਗਾਏ ਗਏ।

ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ, ਕਾਰਜ ਸਾਧਕ ਅਫ਼ਸਰ ਸ੍ਰੀ ਮੁਕੇਸ਼ ਸਿੰਗਲਾ, ਕਾਰਜਕਾਰੀ ਇੰਜੀ. ਜਲ ਸਪਲਾਈ  ਵਿਭਾਗ, ਸ੍ਰੀ ਸ਼ਮਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Swachhata Hi Seva

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD