Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ - ਡਾ. ਸੰਜੀਵ ਕੁਮਾਰ

Dr. Sanjeev Kumar, Sub Divisional Magistrate Malot, Sri Mukatsar Sahib, Swachhata Hi Seva

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 02 Oct 2024

Last updated on: Oct 02, 2024, 00:00 IST

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ ਅਭਿਆਨ ਚੱਲ ਰਿਹਾ ਸੀ, ਉਨ੍ਹਾਂ ਉੱਥੇ ਪਹੁੰਚ ਹਰੇਕ ਸੰਸਥਾ ਦੀ ਹੌਂਸਲਾ ਅਫ਼ਜਾਈ ਕੀਤੀ। 

ਇਸ ਮੁਹਿੰਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਉਚੇਚੇ ਤੌਰ ‘ਤੇ ਭਾਗ ਲਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਸਾਨੂੰ ਵੱਡਿਆਂ ਨੂੰ ਵੀ ਅੱਜ ਦੇ ਇਸ ਸਫਾਈ ਅਭਿਆਨ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ ਅਤੇ ਸਾਫ-ਸਫਾਈ ਨਾਲ ਹੀ ਅਸੀਂ ਬਿਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਸਾਰੀਆਂ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਤੋਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਜੀ.ਟੀ. ਰੋਡ ਦੇ ਦੋਵੇਂ ਸਾਈਡਾਂ ਨੂੰ ਇਕ ਵੱਖਰੀ ਦਿੱਖ ਮਿਲ ਸਕਦੀ ਹੈ ਅਤੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਸ਼ੋਸ਼ਲ ਵਰਕਰਜ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਡਾ. ਸ੍ਰੀ ਗੁਰਸ਼ਮਿੰਦਰ ਸਿੰਘ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਵਿਸ਼ੇਸ਼ ਉੱਦਮ ਕਰਦੇ ਹੋਏ ਜੀ.ਟੀ. ਰੋਡ ਦੇ ਦੋਨੋਂ ਸਾਈਡਾਂ ‘ਤੇ ਬਨਾਏ ਗਏ 29 ਪੁਆਇੰਟਾਂ ਨੂੰ ਸਮਾਜਸੇਵੀ ਸੰਸਥਾਵਾਂ, ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਕਾਲਜਾਂ, ਵਪਾਰ ਮੰਡਲ, ਰੇਡੀਮੇਡ ਗਾਰਮੈਂਟਸ ਐਸੋਸ਼ੀਏਸ਼ਨ, ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਤੇ ਨਰੇਗਾ ਕਰਮਚਾਰੀਆਂ ਦੀ ਸਹਾਇਤਾ ਨਾਲ ਸਫ਼ਾਈ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਐਸ.ਡੀ.ਐਮ. ਮਲੋਟ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਸੰਸਥਾ ਨੂੰ ਅਲਾਟ ਕੀਤੀ ਗਈ ਜਗ੍ਹਾ ਨੂੰ ਸਾਰੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਦੇਖ ਰੇਖ ਵਿੱਚ ਰੱਖਿਆ ਜਾਵੇਗਾ ਅਤੇ ਸਾਫ-ਸਫਾਈ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਨਗਰ ਕੌਂਸਲ ਵੱਲੋਂ ਸਫ਼ਾਈ ਮੁਹਿੰਮ ਦੇ ਇੰਚਾਰਜ ਸੈਨੇਟਰੀ ਇੰਸਪੈਕਟਰ ਸ੍ਰੀ ਰਾਜ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਫ਼ਾਈ ਵਿੱਚ ਸਹਿਯੋਗ ਕਰ ਰਹੇ ਸਕੂਲਾਂ, ਕਾਲਜਾਂ ਦੇ ਬੱਚਿਆਂ ਤੇ ਸਾਰੇ ਕਰਮਚਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਸ਼ੁਭਦੀਪ ਬਿੱਟੂ, ਕਾਰਜ ਸਾਧਕ ਅਫ਼ਸਰ ਸ੍ਰੀ  ਮੰਗਤ ਕੁਮਾਰ, ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ, ਸ਼ੋਸ਼ਲ ਵਰਕਰਜ ਐਸੋਸੀਏਸ਼ਨ ਦੇ ਜਤਿੰਦਰ ਬੱਠਲਾ, ਦਵਿੰਦਰ ਗੋਰਾ, ਗੁਰਚਰਨ ਬੁੱਟਰ, ਧੀਰਜ, ਰਾਕੇਸ਼ ਜੁਨੇਜਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Dr. Sanjeev Kumar , Sub Divisional Magistrate Malot , Sri Mukatsar Sahib , Swachhata Hi Seva

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD