Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਸਾਕਸ਼ੀ ਸਾਹਨੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 02 Oct 2024

Last updated on: Oct 02, 2024, 00:00 IST

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ 'ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ । ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਿਚ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਵੀ ਕੋਤਾਹੀ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਨੇ ਇਹ ਭਰੋਸਾ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਟਰਸਟ ਦੇ ਪ੍ਰਧਾਨ  ਤੇ ਉਨ੍ਹਾਂ ਦੇ ਪੋਤਰੇ ਸ. ਦਿਲਬਾਗ ਸਿੰਘ ਖਤਰਾਏ ਕਲਾਂ ਨੂੰ ਦਿੱਤਾ ਜੋ ਉਨ੍ਹਾਂ ਨੂੰ ਇੱਥੇ ਉਚੇਚੇ ਤੌਰ ਤੇ ਮਿਲਣ ਲਈ ਪੁੱਜੇ ਸਨ। ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉਘੇ  ਸੁਤੰਤਰਤਾ ਸੰਗਰਾਮੀਆਂ  ਦੀਆਂ ਕੁਰਬਾਨੀਆਂ ਅੱਗੇ ਅਸੀਂ ਸਾਰੇ ਨਤਮਸਤਕ ਹਾਂ। 

ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜੋ ਸੰਘਰਸ਼ ਲੜੇ ਗਏ ਉਸ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ  ਕਰਵਾਉਣ ਲਈ ਅਜਿਹੇ ਉਪਰਾਲੇ ਭਵਿੱਖ ਵੀ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਸਾਨੂੰ ਪਤਾ ਰਹੇ ਕਿ ਅਸੀਂ ਆਜ਼ਾਦੀ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੀ ਹੈ ਨਾ ਕਿ ਸਾਨੂੰ ਇਹ ਖ਼ੈਰਾਤ ਵਿਚ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਜ਼ਾਦੀ ਘੁਲਾਟੀਏ ਪਰਿਵਾਰ ਨੂੰ ਮਿਲ ਕੇ ਬਹੁਤ ਖੁਸ਼ੀ ਹੋ ਰਹੀ ਹੈ। 

ਉਹਨਾਂ ਅੰਮ੍ਰਿਤਸਰ ਦੀਆਂ ਆਜ਼ਾਦੀ ਸੰਘਰਸ਼ ਨਾਲ ਜੁੜੀਆਂ ਇਤਿਹਾਸਕ ਘਟਾਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਦਾ ਆਜ਼ਾਦੀ ਦੀ ਲੜਾਈ ਵਿਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਇਸ ਗੱਲ ਦੀ ਵੀ ਖੁਸ਼ੀ ਪ੍ਰਗਟਾਈ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਸ੍ਰ ਦਿਲਬਾਗ ਸਿੰਘ ਨੇ ਉਨ੍ਹਾਂ ਨੂੰ  ਆਜ਼ਾਦੀ ਘੁਲਾਟੀਏ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਸੋਵੀਨਰ ਵੀ ਉਨ੍ਹਾਂ ਨੂੰ ਭੇਟ ਕੀਤਾ। 

ਉਨ੍ਹਾਂ ਦੱਸਿਆ ਕਿ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਨੇ ਦੇਸ਼ ਨੂੰ ਅੰਗਰੇਜਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਚੜਦੀ ਜਵਾਨੀ ਵਿੱਚ ਹੀ ਆਜ਼ਾਦੀ ਸੰਗਰਾਮ ਦੇ ਸੰਘਰਸ਼ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ ਜਿਸ ਕਰਕੇ ਉਨ੍ਹਾਂ ਦਾ ਇੱਕ ਪੈਰ ਘਰ ਅਤੇ ਅਕਸਰ ਹੀ ਦੂਜਾ ਪੈਰ ਕਿਸੇ ਨਾ ਕਿਸੇ ਜੇਲ੍ਹ ਵਿਚ ਹੁੰਦਾ ਸੀ।1942 ਵਿੱਚ ਲਾਹੌਰ ਲੱਗੇ ਕਿਸਾਨੀ ਮੋਰਚੇ, 1946 ਵਿੱਚ ਹਰਸ਼ਾ ਛੀਨਾ ਵਿਖੇ ਲੱਗੇ ਮੋਘੇ ਦੇ ਮੋਰਚੇ ਅਤੇ ਗੁਰੂ ਕਾ ਬਾਗ ਦੇ ਮੋਰਚੇ ਵਿੱਚ  ਭਾਗ ਲੈਣ ਕਾਰਨ  ਲਾਹੌਰ ਅਤੇ ਮੁਲਤਾਨ ਸਮੇਤ ਦੇਸ਼ ਦੀਆਂ ਹੋਰਨਾਂ ਜੇਲਾਂ ਦੀ ਯਾਤਰਾ ਕਰਨੀ ਪਈ।

13 ਸਤੰਬਰ 2000 ਨੂੰ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ  ਤੋਂ ਬਾਅਦ ਪਰਿਵਾਰ ਵੱਲੋਂ ਹਰ ਸਾਲ ਉਨ੍ਹਾਂ ਦੀ ਯਾਦ ਵਿਚ ਕੌਮਾਂਤਰੀ ਪੱਧਰ ਦਾ ਸਭਿਆਚਾਰਕ ਮੇਲਾ ਕਰਵਾਇਆ ਜਾਂਦਾ ਹੈ। ਉਹਨਾ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਅਗਲੇ ਸਾਲ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਸਬੰਧੀ ਵੀ ਉਨ੍ਹਾਂ ਨੂੰ ਜਾਣਕਾਰੀ ਉਪਲਬੱਧ ਕਰਵਾਈ। 

ਸ੍ਰ ਦਿਲਬਾਗ ਸਿੰਘ ਨੇ ਕਿਹਾ ਕਿ  ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੇ ਨਾਂ ਦਾ ਗੇਟ ਵੀ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਲਦੀ ਹੀ ਬਣਾ ਦਿੱਤਾ ਜਾਵੇਗਾ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD