Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੁਲਿਸ ਮੁਲਾਜ਼ਮ ਨੇ ਚੋਰੀ ਦੇ ਫ਼ੋਨ ਮਾਮਲੇ ’ਚ ਮੱਦਦ ਕਰਨ ਬਦਲੇ ਪਹਿਲਾ ਲਏ ਸੀ 8,000 ਰੁਪਏ

Vigilance Bureau, Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Oct 2024

Last updated on: Oct 02, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ। 

ਸ਼ਿਕਾਇਤ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਸਦਾ ਲੜਕਾ ਚੋਰੀ ਦਾ ਮੋਬਾਈਲ ਫੋਨ ਵਰਤ ਰਿਹਾ ਹੈ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ 50,000 ਰੁਪਏ ਦੀ ਮੰਗ ਕੀਤੀ ਗਈ। ਹਾਲਾਂਕਿ ਉਸਨੇ ਆਪਣੇ ਲੜਕੇ ਦੁਆਰਾ ਖਰੀਦੇ ਗਏ ਫੋਨ ਦਾ ਬਿੱਲ ਅਤੇ ਡੱਬਾ ਉਕਤ ਮੁਲਾਜ਼ਮ ਨੂੰ ਸੌਂਪ ਦਿੱਤਾ ਸੀ, ਪਰ ਇਸਦੇ ਬਾਵਜੂਦ ਵੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲਈ ਅਤੇ ਉਸਦੇ ਪੁੱਤਰ ਨੂੰ ਇਸ ਚੋਰੀ ਦੇ ਫੋਨ ਮਾਮਲੇ ਵਿੱਚ ਸ਼ਾਮਲ ਨਾ ਕਰਨ ਬਦਲੇ 5,000 ਰੁਪਏ ਹੋਰ ਦੇਣ ਦੀ ਵੀ ਮੰਗ ਕੀਤੀ।

ਉਕਤ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਰਹੇ ਇਸ ਪੁਲਿਸ ਮੁਲਾਜ਼ਮ ਦੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਮੱਦਦ ਲਈ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਦੂਜੀ ਕਿਸ਼ਤ ਵਸੂਲਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ  ਹੈ। ਮੁਲਜ਼ਮ ਨੂੰ ਕੱਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD