Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 02 Oct 2024

Last updated on: Oct 02, 2024, 00:00 IST

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। 

ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ। ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਾਲ ਹੀ  ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।

ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD