Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਿੰਡ ਕੋਟਲਾ ਡਡਹੇੜੀ ਕਤਲ ਕੇਸ ਦਾ ਮੁਲਜ਼ਮ ਗ੍ਰਿਫਤਾਰ

ਪਿੰਡ ਦੇ ਹਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਦਾ ਹੋਇਆ ਸੀ ਕਤਲ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ ਮੰਡੀ ਗੋਬਿੰਦਗੜ੍ਹ , 02 Oct 2024

Last updated on: Oct 02, 2024, 00:00 IST

ਪਿੰਡ ਕੋਟਲਾ ਡਡਹੇੜੀ ਦੇ ਹਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਦੇ ਕਤਲ ਕੇਸ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ ਕਤਲ ਲਈ ਵਰਤੇ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਦੀਪ ਸਿੰਘ, ਪੀ.ਪੀ.ਐੱਸ., ਉੱਪ ਕਪਤਾਨ ਪੁਲਿਸ, ਸਰਕਲ ਅਮਲੋਹ, ਨੇ ਦੱਸਿਆ ਕਿ ਮਿਤੀ 29.09.2024 ਨੂੰ ਇੱਕ ਇਤਲਾਹ ਮਿਲੀ ਸੀ ਕਿ ਪਿੰਡ ਕੋਟਲਾ ਡਡਹੇੜੀ ਦੇ ਮੈਦਾਨ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਦੇ ਹੀ ਹਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਉਮਰ 32 ਸਾਲ ਦਾ ਕਤਲ ਕਰ ਦਿੱਤਾ ਗਿਆ ਹੈ।

ਜਸਵੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕੋਟਲਾ ਡਡਹੇੜੀ ਦੇ ਬਿਆਨ 'ਤੇ ਮੁਕੱਦਮਾ ਨੰਬਰ 186 ਮਿਤੀ 29.09.2024 ਅ/ਧ 103(1) ਬੀ ਐਨ ਐਸ, ਥਾਣਾ ਗੋਬਿੰਦਗੜ੍ਹ ਦਰਜ ਕਰ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਕੇਸ ਦਰਜ ਕਰਨ ਉਪਰੰਤ ਡਾ. ਰਵਜੋਤ ਗਰੇਵਾਲ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ, ਅਤੇ ਸ੍ਰੀ ਰਾਕੇਸ਼ ਯਾਦਵ ਪੀ.ਪੀ.ਐੱਸ. ਕਪਤਾਨ ਪੁਲਿਸ (ਇੰਨ:) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੰਸ: ਅਰਸਦੀਪ ਸ਼ਰਮਾ ਮੁੱਖ ਅਫਸਰ, ਥਾਣਾ ਗੋਬਿੰਦਗੜ੍ਹ ਅਤੇ ਸੀ.ਅਈ.ਏ ਸਟਾਫ ਸਰਹਿੰਦ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। 

ਮ੍ਰਿਤਕ ਹਰਦੀਪ ਸਿੰਘ ਦੇ ਫੋਨ ਦੀਆਂ ਕਾਲ ਡਿਟੇਲਾਂ, ਸੀ ਸੀ ਟੀ ਵੀ ਕੈਮਰਿਆਂ ਨੂੰ ਵਾਚਣ ਸਮੇਤ ਵੱਖੋ ਵੱਖ ਪੱਖਾਂ ਤੋਂ ਤਫਤੀਸ਼ ਕਰ ਕੇ ਮੁਲਜ਼ਮ  ਜਗਤ ਰਾਮ ਵਾਸੀ ਮਕਾਨ ਨੰਬਰ 333, ਵਾਰਡ ਨੰਬਰ 01, ਨੇੜੇ ਈ ਐੱਸ ਆਈ ਹਸਪਤਾਲ, ਸੁਰਜੀਤ ਨਗਰ, ਮੰਡੀ ਗੋਬਿੰਦਗੜ੍ਹ ਨੂੰ ਟਰੇਸ ਕੀਤਾ ਗਿਆ ਤੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਤਫਤੀਸ਼ ਕਰਨ 'ਤੇ ਵਜ੍ਹਾ ਰੰਜਿਸ਼ ਪਾਈ ਗਈ ਕਿ  ਜਗਤ ਰਾਮ ਦੀ ਮ੍ਰਿਤਕ ਦੀ ਭਰਜਾਈ 'ਤੇ ਗਲਤ ਨਜ਼ਰ ਸੀ। ਹਰਦੀਪ ਸਿੰਘ ਦੇ ਮਨ੍ਹਾ ਕਰਨ ਤੇ ਉਸ ਨੂੰ ਘਰ ਵਿੱਚ ਆਉਣ ਤੋਂ ਰੋਕਣ 'ਤੇ ਉਸ ਨੇ ਖੁੰਦਕ ਵਿੱਚ ਹਰਦੀਪ ਸਿੰਘ ਦਾ ਕਤਲ ਕਰ ਦਿੱਤਾ। 

ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਵੱਖ -2 ਥਾਂ ਰੇਡ ਕੀਤੀ ਗਈ ਅਤੇ ਮੁੱਖ ਅਫਸਰ, ਥਾਣਾ ਗੋਬਿੰਦਗੜ੍ਹ ਅਤੇ ਸੀ.ਆਈ.ਏ ਸਰਹਿੰਦ ਦੀ ਟੀਮ ਵੱਲੋ ਗ੍ਰਿਫਤਾਰ ਕਰ ਕੇ ਮੁਲਜ਼ਮ ਤੋਂ ਵਾਰਦਾਤ ਵਿੱਚ ਵਰਤੇ ਹਥਿਆਰਾਂ ਨੂੰ ਬ੍ਰਾਮਦ ਕਰਵਾਏ ਗਏ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD