Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐਨ ਓ ਸੀ ਅਤੇ ਚੁੱਲ੍ਹਾ ਟੈਕਸ ਦੇ ਆਧਾਰ ’ਤੇ ਕੋਈ ਵੀ ਨਾਮਜ਼ਦਗੀ ਪੱਤਰ ਰੱਦ ਨਾ ਹੋਵੇ : ਅਕਾਲੀ ਦਲ

ਸੂਬਾ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਕੀਤੀ ਕਿ ਰਿਟਰਨਿੰਗ ਅਫਸਰ ਜਿਹੜੇ ਦਸਤਾਵੇਜ਼ ਰੱਦ ਕਰਨਾ ਚਾਹੁੰਦੇ ਹਨ, ਉਹ ਘੋਖ ਲਈ ਚੋਣ ਕਮਿਸ਼ਨ ਕੋਲ ਭੇਜੇ ਜਾਣ

Dr. Daljit Singh Cheema, Arshdeep Singh Kler, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 02 Oct 2024

Last updated on: Oct 02, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਮੌਜੂਦਾ ਪੰਚਾਇਤ ਚੋਣਾਂ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਐਨ ਓ ਸੀ ਜਾਂ ਚੁੱਲ੍ਹਾ ਟੈਕਸ ਦੇ ਆਧਾਰ ’ਤੇ ਕੋਈ ਵੀ ਦਸਤਾਵੇਜ਼ ਰੱਦ ਨਾ ਕੀਤਾ ਜਾਵੇ। ਸੂਬਾ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧ ਵਿਚ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਉਹਨਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। 

ਉਹਨਾਂ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਹ ਸਾਰੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਨ ਕਿ ਜੇਕਰ ਉਹ ਐਨ ਓ ਸੀ ਨਾ ਹੋਣ ਤੇ ਚੁੱਲ੍ਹਾ ਟੈਕਸ ਨਾ ਭਰਨ ਕਾਰਣ ਕੋਈ ਨਾਮਜ਼ਦਗੀ ਪੱਤਰ ਰੱਦ ਕਰਨਾ ਵੀ ਚਾਹੁੰਦੇ ਹਨ ਤਾਂ ਉਹ ਇਹਨਾਂ ਦੀ ਘੋਖ ਲਈ ਇਹਨਾਂ ਨੂੰ ਕਮਿਸ਼ਨ ਕੋਲ ਭੇਜਣ। ਉਹਨਾਂ ਕਿਹਾ ਕਿ ਇਸ ਵੇਲੇ ਪੰਚਾਇਤੀ ਵਿਕਾਸ ਵਿਭਾਗ ਦੇ ਅਫਸਰ ਜਾਣ ਬੁੱਝ ਕੇ ਨਾਮਜ਼ਦਗੀ ਪੱਤਰਾਂ ਬਾਰੇ ਫੈਸਲੇ ਲਟਕਾ ਰਹੇ ਹਨ ਤਾਂ ਜੋ ਆਖਰੀ ਮੌਕੇ ਇਹਨਾਂ ਨੂੰ ਰੱਦ ਕੀਤਾ ਜਾ ਸਕੇ ਤਾਂ ਜੋ ਬਿਨੈਕਾਰਾਂ ਕੋਲ ਚੋਣ ਪ੍ਰਕ‌ਿਰਿਆ ਪੂਰੀ ਹੋਣ ਮਗਰੋਂ ਹਾਈ ਕੋਰਟ ਕੋਲ ਪਹੁੰਚ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਾ ਰਹੇ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਮਿਸ਼ਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਤੰਤਰ ਦੀ ਰਾਖੀ ਕਰੇ ਜਿਸਦਾ ਆਮ ਆਦਮੀ ਪਾਰਟੀ (ਆਪ) ਮੌਜੂਦਾ ਪੰਚਾਇਤ ਚੋਣਾਂ ਵਿਚ ਕਤਲ ਕਰ ਰਹੀ ਹੈ। ਡਾ. ਚੀਮਾ ਨੇ ਕਿਹਾ ਕਿ ਹਰ ਸਾਲ ਦਿੱਤਾ ਜਾਣ ਵਾਲੇ ਸਿਰਫ 7 ਰੁਪਏ ਸਾਲਾਨਾ ਚੁੱਲ੍ਹਾ ਟੈਕਸ ਭਰਿਆ ਨਾ ਹੋਣ ਦੇ ਬਹਾਨੇ ਬਣਾ ਕੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ ਤੇ ਵਿਰੋਧੀ ਧਿਰ ਦੇ ਲੋਕਤੰਤਰੀ ਹੱਕ ਖੋਹੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਪਹਿਲਾਂ ਵੀ 2018 ਵਿਚ ਸਰਪੰਚੀ ਲਈ 49 ਹਜ਼ਾਰ ਨਾਮਜ਼ਦਗੀ ਪੱਤਰ ਭਰੇ ਗਏ ਸਨ ਜਿਸ ਵਿਚੋਂ ਪੜਤਾਲ ਵੇਲੇ 21 ਹਜ਼ਾਰ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਪੰਚਾਂ ਦੇ ਨਾਮਜ਼ਦਗੀ ਪੱਤਰਾਂ ਦੇ ਮਾਮਲੇ ਵਿਚ 1.16 ਲੱਖ ਨਾਮਜ਼ਦਗੀ ਪੱਤਰ ਭਰੇ ਗਏ ਸਨ ਜਦੋਂ ਕਿ ਸਿਰਫ 1 ਲੱਖ ਉਮੀਦਵਾਰ ਹੀ ਚੋਣ ਮੈਦਾਨ ਵਿਚ ਰਹਿ ਗਏ ਸਨ।

ਡਾ. ਚੀਮਾ ਨੇ ਰੂਟੀਨ ਵਿਚ ਸੂਬੇ ਵਿਚ ਕਿਸੇ ਵੀ ਪੰਚਾਇਤ ਵੱਲੋਂ ਕੋਈ ਵੀ ਚੁੱਲ੍ਹਾ ਟੈਕਸ ਰਜਿਸਟਰ ਨਹੀਂ ਰੱਖੇ ਜਾਂਦੇ ਅਤੇ ਕਦੇ ਵੀ ਇਸਦੀ ਉਗਰਾਹੀ ਲਈ ਕਿਸੇ ਵੀ ਸਰਕਾਰ ਨੇ ਕੋਈ ਯਤਨ ਨਹੀਂ ਕੀਤਾ। ਉਹਨਾਂ ਕਿਹਾ ਕਿ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਕਮਿਸ਼ਨ ਦੇ ਹੁਕਮਾਂ ਨੂੰ ਅਣਡਿੱਠ ਕਰ ਦਿੱਤਾ ਹੈ ਜਦੋਂ ਕਿ ਕਮਿਸ਼ਨ ਨੇ ਕਿਹਾ  ਹੈ ਕਿ ਜੇਕਰ ਐਨ ਓ ਸੀ ਨਹੀਂ ਹੈ ਤੇ ਚੁੱਲ੍ਹਾ ਟੈਕਸ ਨਹੀਂ ਭਰਿਆ ਤਾਂ ਕੇਵਲ ਹਲਫੀਆ ਬਿਆਨ ਦਾਇਰ ਕੀਤਾ ਜਾ ਸਕਦਾ ਹੈ।

ਕੁਤਾਹੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਅਜਿਹੀਆਂ ਵਿਆਪਕ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਰਿਟਰਨਿੰਗ ਅਫਸਰ ਆਪਣੇ ਦਫਤਰਾਂ ਵਿਚ ਬੈਠ ਕੇ ਲੋਕਾਂ ਨੂੰ ਮਿਲਣ ਦੀ ਥਾਂ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦੇ ਦਫਤਰਾਂ ਤੇ ਘਰਾਂ ਵਿਚ ਬੈਠੇ ਹਨ। ਅਕਾਲੀ ਦਲ ਦੇ ਬੁਲਾਰੇ ਨੇ ਇਹ ਵੀ ਮੰਗ ਕੀਤੀ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਸਾਰੀ ਪ੍ਰਕਿਰਿਆ ਦੀ ਕਮਿਸ਼ਨ ਵੀਡੀਓਗ੍ਰਾਫੀ ਕਰਵਾਵੇ ਅਤੇ ਸੀਨੀਅਰ ਅਫਸਰਾਂ ਨੂੰ ਪ੍ਰਕਿਰਿਆ ਦੀ ਨਿਗਰਾਨੀ ਲਈ ਆਬਜ਼ਰਵਰ ਨਿਯੁਕਤ ਕਰੇ। 

ਉਹਨਾਂ ਨੇ ਧਰਮਕੋਟ ਤੋਂ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਸਮੇਤ ਸੂਬੇ ਦੇ ਵੱਖ-ਵੱਖ ਭਾਗਾਂ ਤੋਂ ਆਈਆਂ ਸ਼ਿਕਾਇਤਾਂ ਵੀ ਕਮਿਸ਼ਨ ਨੂੰ ਭੇਜੀਆਂ ਹਨ। ਮੱਖਣ ਬਰਾੜ ਨੇ ਇਹ ਵੀ ਦੱਸਿਆ ਕਿ ਕਿਵੇਂ ਕੋਟ ਈਸੇ ਖਾਂ ਵਿਚ ਵਿਰੋਧੀ ਧਿਰ ਦੇ ਸਾਰੇ ਆਗੂਆਂ ਨੂੰ ਬੀ ਡੀ ਪੀ ਓ ਦਫਤਰਾਂ ਵਿਚੋਂ ਕੱਢ ਦਿੱਤਾ ਗਿਆ ਅਤੇ ਮੰਗ ਕੀਤੀ ਕਿ ਐਸ ਐਚ ਓ ਅਰਸ਼ਪ੍ਰੀਤ ਕੌਰ ਗਰੇਵਾਲ ਦਾ ਤਬਾਦਲਾ ਕੀਤਾ ਜਾਵੇ। ਉਹਨਾਂ ਦੱਸਿਆ ਕਿ ਗੁਰੂ ਹਰਿਸਹਾਏ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੇ ਇਹ ਸ਼ਿਕਾਇਤ ਭੇਜੀ ਹੈ ਕਿ ਵਾਰਡਾਂ ਦੀ ਹੱਦਬੰਦੀ ਪੁਰਾਣੀਆਂ ਤਾਰੀਕਾਂ ਵਿਚ ਕੀਤੀ ਜਾ ਰਹੀ ਹੈ। 

ਉਹਨਾਂ ਦੱਸਿਆ ਕਿ ਮਨਤਾਰ ਸਿੰਘ ਬਰਾੜ ਨੇ ਕੋਟਕਪੁਰਾ ਸਦਰ ਦੇ ਐਸ ਐਚ ਓ ਚਮਕੌਰ ਸਿੰਘ ਬਾਰੇ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਇਕ ਡੀ ਐਸ ਪੀ ਬਾਰੇ ਸ਼ਿਕਾਇਤ ਭੇਜੀ ਹੈ ਕਿ ਉਹ ਸੇਵਾ ਮੁਕਤੀ ਦੇ ਨੇੜੇ ਹੈ ਫਿਰ ਵੀ ਸੱਤਾਧਾਰੀ ਪਾਰਟੀ ਦੇ ਹੱਕ ਵਿਚ ਪੰਚਾਇਤ ਚੋਣਾਂ ਪ੍ਰਭਾਵਤ ਕਰਨ ਲਈ ਉਸਦੀ ਤਾਇਨਾਤੀ ਕੀਤੀ ਗਈ ਹੈ।

 

Tags: Dr. Daljit Singh Cheema , Arshdeep Singh Kler , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD