Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਚਾਇਤੀ ਚੋਣਾਂ ਨੂੰ ਸ਼ਾਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਬਣਾਇਆ ਜਾਵੇਗਾ ਯਕੀਨੀ - ਪਰਮਵੀਰ ਸਿੰਘ

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਕੀਤੀ ਜਾਵੇਗੀ ਮੁਕੰਮਲ-ਸ੍ਰੀ ਪਰਮਵੀਰ ਸਿੰਘ

Paramvir Singh, DC Tarn Taran, Tarn Taran, Deputy Commissioner Tarn Taran

5 Dariya News

5 Dariya News

5 Dariya News

ਤਰਨ ਤਾਰਨ , 03 Oct 2024

Last updated on: Oct 03, 2024, 00:00 IST

ਆਗਾਮੀ ਪੰਚਾਇਤੀ ਚੋਣਾਂ-2024 ਨੂੰ ਸ਼ਾਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਵ-ਨਿਯੁਕਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦਫ਼ਤਰ ਪਹੰਚਣ ‘ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।

ਸ੍ਰੀ ਪਰਮਵੀਰ ਸਿੰਘ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ।ਇਸ ਤੋਂ ਪਹਿਲਾ ਉਹ ਸਪੈਸ਼ਲ ਸੈਕਟਰੀ ਫਾਇਨਾਂਸ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਉਹਨਾਂ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਸਿੱਖ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਸਬੰਧੀ ਲੋੜੀਂਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਹਨਾਂ ਦਾ ਪ੍ਰਮੁੱਖਤਾ ਹੋਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ‘ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਇਸ ਸਬੰਧੀ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਅਦੇਸ਼ ਜਾਰੀ ਕੀਤੇ ਗਏ ਹਨ ਕਿ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਲਾਭ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD