Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਖਰੜ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਦੂਰ ਕਰਨ ਲਈ 158 ਕਰੋੜ ਰੁਪਏ ਦੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੇ ਪ੍ਰੋਜੈਕਟ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, MLA Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ (ਐਸ.ਏ.ਐਸ. ਨਗਰ) , 03 Oct 2024

Last updated on: Oct 03, 2024, 00:00 IST

ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖਰੜ ਦੇ ਅੱਠ ਵਾਰਡਾਂ ਲਈ ਅੱਠ ਟਿਊਬਵੈਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਖਰੜ ਦੇ ਵਾਰਡ 12 ਵਿਖੇ ਇੱਕ ਜਨਤਕ ਇਕੱਠ ਦੌਰਾਨ ਟਿਊਬਵੈੱਲ ਪ੍ਰੋਜੈਕਟਾਂ ਅਤੇ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਖਰੜ ਸ਼ਹਿਰ ਵਿੱਚ 4.25 ਕਰੋੜ ਰੁਪਏ ਦੀ ਲਾਗਤ ਨਾਲ 12 ਟਿਊਬਵੈੱਲ ਲਗਾਏ ਜਾ ਚੁੱਕੇ ਹਨ ਅਤੇ 4.25 ਕਰੋੜ ਰੁਪਏ ਦੀ ਲਾਗਤ ਦੇ ਟਿਊਬਵੈੱਲ ਹੋਰ  ਲੱਗਣ ਦੀ ਤਿਆਰੀ ਵਿੱਚ ਹਨ।

ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ 158 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 30 ਕਰੋੜ ਰੁਪਏ ਦੇ ਦੋ ਸੀਵਰੇਜ ਪ੍ਰਾਜੈਕਟ ਜਿਨ੍ਹਾਂ ਵਿੱਚ ਖੂਨੀਮਾਜਰਾ ਦਾ 17 ਕਰੋੜ ਰੁਪਏ ਦਾ ਪ੍ਰੋਜੈਕਟ ਸ਼ਾਮਲ ਹੈ, ਸ਼ਹਿਰ ਵਿੱਚ ਓਵਰਫਲੋ ਹੋ ਰਹੇ ਸੀਵਰੇਜ ਦੇ ਮੁੱਦੇ ਨੂੰ ਪੱਕੇ ਤੌਰ ’ਤੇ ਹੱਲ ਕਰਨ ਲਈ ਸਥਾਪਤ ਕੀਤੇ ਜਾ  ਰਹੇ ਹਨ ਜੋ ਕਿ ਸ਼ਹਿਰ ਵਾਸੀਆਂ ਦੀ ਚਿਰੋਕਣੀ ਮੰਗ ਸੀ।

ਇਸ ਤੋਂ ਇਲਾਵਾ 117 ਕਰੋੜ ਰੁਪਏ ਦਾ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਜਿਸ ਦਾ ਟੈਂਡਰ ਕੱਲ੍ਹ ਲੱਗਣ ਜਾ ਰਿਹਾ ਹੈ, ਨੂੰ ਵੀ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਕਰਵਾ ਕੇ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਤੱਕ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਟਿਊਬਵੈੱਲ ਤਿਆਰ ਹੋ ਜਾਣਗੇ। ਅਨਮੋਲ ਗਗਨ ਮਾਨ ਨੇ ਇਸ ਪੀਣ ਵਾਲੇ ਪਾਣੀ ਦੇ ਪ੍ਰੋਜੈਕਟ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖਰੜ ਸ਼ਹਿਰ ਦੀ ਅਗਲੇ ਕਈ ਸਾਲਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। 

ਖਰੜ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖਰੜ ਵਾਸੀਆਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਹੁਣ ਖਰੜ ਵਾਸੀਆਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਭਗਵੰਤ ਮਾਨ ਸਰਕਾਰ ਪੱਬਾਂ ਭਾਰ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ 'ਤੇ ਨਾਜਾਇਜ਼ ਉਸਾਰੀਆਂ ਨੇ ਸ਼ਹਿਰ ਦੇ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕ ਦਿੱਤਾ ਹੈ, ਜਿਸ ਕਾਰਨ ਸ਼ਹਿਰ 'ਚ ਬਰਸਾਤ ਦਾ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨੂੰ ਆਉਣ ਵਾਲੇ ਦਿਨਾਂ 'ਚ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਕ ਸਾਲ ਦੇ ਵਿੱਚ ਵਿੱਚ ਖਰੜ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਨ ਤੋਂ ਇਲਾਵਾ ਸਟਰੀਟ ਲਾਈਟਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨ ਵਾਲੇ ਪੰਜਾਬੀ ਨੌਜਵਾਨਾਂ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਇੱਕ ਵਿਸ਼ੇਸ਼ ਏਜੰਡੇ 'ਤੇ ਚੱਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਰਦਾਸ਼ਤਯੋਗ ਨਹੀਂ ਹੈ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , MLA Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD