Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ

ਕੌਮਾਂਤਰੀ ਪੱਧਰ ਦੇ ਹੋਰ ਖਿਡਾਰੀ ਪੈਦਾ ਕਰਨ ਲਈ ਸੂਬੇ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ: ਕੈਬਿਨੇਟ ਮੰਤਰੀ ਸੌਂਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 03 Oct 2024

Last updated on: Oct 03, 2024, 00:00 IST

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ। ਇੱਥੋਂ ਦੇ ਸੈਕਟਰ 42 ਵਿਚਲੇ ਹਾਕੀ ਸਟੇਡੀਅਮ ਵਿੱਚ ਸਬ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਸੌਂਦ ਨੇ ਕਿਹਾ ਕਿ ਬਾਕੀ ਖੇਡਾਂ ਦੇ ਨਾਲ ਨਾਲ ਪੰਜਾਬ ਸਰਕਾਰ ਕੌਮੀ ਖੇਡ ਹਾਕੀ ਲਈ ਖਾਸ ਉਪਰਾਲੇ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਹਾਕੀ ਦੇ ਉਹ ਖਿਡਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਖਤਮ ਹੋਈ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਗੋਲਡ ਅਤੇ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ 2023 ਵਿਚ ਨਵੀਂ ਖੇਡ ਨੀਤੀ ਬਣਾਈ ਸੀ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। 

ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਵਾਸਤੇ ਨਗਦ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਤਗਮਾ ਜੇਤੂ ਖਿਡਾਰੀਆਂ ਨੂੰ ਵੀ ਨਗਦ ਰਾਸ਼ੀ ਨਾਲ ਸਨਮਾਨਿਤ ਕਰਦੀ ਹੈ। ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੈਰਿਸ ਓਲੰਪਿਕਸ ਦੇ 19 ਪੰਜਾਬੀ ਖਿਡਾਰੀਆਂ ਨੂੰ ਪਿਛਲੇ ਦਿਨੀਂ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੁੱਲ 12.50 ਕਰੋੜ ਰੁਪਏ ਦੀ ਰਾਸ਼ੀ ਵੰਡੀ ਹੈ। ਇਨ੍ਹਾਂ ਵਿੱਚ 10 ਖਿਡਾਰੀ ਭਾਰਤੀ ਹਾਕੀ ਟੀਮ ਦੇ ਮੈਂਬਰ ਸਨ ਜਿਨ੍ਹਾਂ ਨੇ ਕਾਂਸੀ ਦਾ ਮੈਡਲ ਜਿੱਤਿਆ ਸੀ।

ਇਸ ਤੋਂ ਇਲਾਵਾ ਮਾਨ ਸਰਕਾਰ ਨੇ ਏਸ਼ੀਅਨ ਗੇਮਜ਼ ਦੇ ਮੈਡਲ ਜੇਤੂ 32 ਪੰਜਾਬੀ ਖਿਡਾਰੀਆਂ ਨੂੰ 29 ਕਰੋੜ 25 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਸੀ। ਨੈਸ਼ਨਲ ਗੇਮਜ਼ ਵਿੱਚ ਮੈਡਲ ਜਿੱਤਣ ਵਾਲੇ ਪੰਜਾਬ ਦੇ 136 ਖਿਡਾਰੀਆਂ ਨੂੰ ਵੀ 4 ਕਰੋੜ 58 ਲੱਖ ਰੁਪਏ ਦੀ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਢਾਈ ਸਾਲ ਦੌਰਾਨ ਮੌਜੂਦਾ ਸਰਕਾਰ ਕਰੀਬ 88 ਕਰੋੜ ਰੁਪਏ ਦੀ ਇਨਾਮ ਰਾਸ਼ੀ ਖਿਡਾਰੀਆਂ ਨੂੰ ਵੰਡ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ਦੇ ਹੋਰ ਖਿਡਾਰੀ ਪੈਦਾ ਕਰਨ ਲਈ ਸੂਬੇ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਹੇਠਲੇ ਪੱਧਰ ਤੋਂ ਖਿਡਾਰੀ ਪੈਦਾ ਕਰਨ ਲਈ ਹਰੇਕ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਮੇਂ ਤੀਜਾ ਸੀਜ਼ਨ ਚੱਲ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਸੀਜ਼ਨ ਵਿੱਚ ਸਾਢੇ ਚਾਰ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। ਕਰੀਬ 11000 ਜੇਤੂ ਖਿਡਾਰੀਆਂ ਨੂੰ 8.69 ਕਰੋੜ ਰੁਪਏ ਆਨਲਾਈਨ ਟਰਾਂਸਫਰ ਕੀਤੇ ਗਏ ਸਨ। ਸੌਂਦ ਨੇ ਪੰਜਾਬ ਦੇ ਮੁੰਡੇ ਕੁੜੀਆਂ ਨੂੰ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD