Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗ੍ਰਾਮ ਪੰਚਾਇਤ ਚੋਣਾਂ-2024 ਲਈ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਟਿਆਲਾ ਪੁੱਜੇ

ਆਬਜ਼ਰਵਰ ਵੱਲੋਂ ਜ਼ਿਲ੍ਹਾ ਪਟਿਆਲਾ 'ਚ ਚੋਣਾਂ ਸਬੰਧੀ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ

Preeti Yadav, Dr. Preeti Yadav, DC Patiala, Deputy Commissioner Patiala, Patiala, Navjot Pal Singh Randhawa

Web Admin

Web Admin

5 Dariya News

ਪਟਿਆਲਾ , 04 Oct 2024

Last updated on: Oct 04, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅੱਜ ਪਟਿਆਲਾ ਪੁੱਜ ਗਏ ਹਨ। ਉਨ੍ਹਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਰਿਟਰਨਿੰਗ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।

ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ 'ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਪੋਲਿੰਗ ਬੂਥਾਂ ਸਬੰਧੀ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਤੇ ਨਾਜੁਕ ਹੋਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਚੋਣ ਆਬਜ਼ਰਵਰ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਅਬਜਰਵਰ ਨੂੰ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ. (ਜ) ਇਸ਼ਾ ਸਿੰਗਲ, ਆਰ.ਟੀ.ਓ. ਨਮਨ ਮੜਕਨ ਆਦਿ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala , Navjot Pal Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD