Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਗੁਰਜੀਤ ਸਿੰਘ ਔਜਲਾ ਨੇ ਅਭਿਸ਼ੇਕ ਨੂੰ ਟੀ-20 ਵਿੱਚ ਔਪਨਰ ਬੱਲੇਬਾਜ਼ ਚੁਣੇ ਜਾਣ ’ਤੇ ਵਧਾਈ ਦਿੱਤੀ

ਕਿਹਾ- ਅਜਿਹੇ ਨੌਜਵਾਨ ਹਰ ਕਿਸੇ ਲਈ ਪ੍ਰੇਰਨਾ ਸਰੋਤ ਹਨ

Gurjeet Singh Aujla, Gurjit Singh Aujla, Punjab, Congress, Amritsar, Punjab Congress

Web Admin

Web Admin

5 Dariya News

ਅੰਮ੍ਰਿਤਸਰ , 04 Oct 2024

Last updated on: Oct 04, 2024, 00:00 IST

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਾਸੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੂੰ ਟੀ-20 ਵਿੱਚ ਓਪਨਰ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਹਰ ਕਿਸੇ ਲਈ ਪ੍ਰੇਰਨਾ ਸਰੋਤ ਹੁੰਦੇ ਹਨ। ਐਮ.ਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਸ਼ਰਮਾ ਨੂੰ ਬੰਗਲਾਦੇਸ਼ ਸੀਰੀਜ਼ ਵਿੱਚ ਟੀ-20 ਟੀਮ ਵਿੱਚ ਔਪਨਰ ਬੱਲੇਬਾਜ਼ ਵਜੋਂ ਚੁਣਿਆ ਗਿਆ ਹੈ, ਜਿਸ ਕਾਰਨ ਉਸ ਨੇ ਨਾ ਸਿਰਫ਼ ਆਪਣੇ ਸ਼ਹਿਰ ਦਾ ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। 

ਉਨ੍ਹਾਂ ਕਿਹਾ ਕਿ ਜਦੋਂ ਗੁਰੂ ਨਗਰੀ ਦੇ ਬੱਚੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਦੇ ਹਨ ਤਾਂ ਮਾਪਿਆਂ ਨੂੰ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ ਅਤੇ ਸ਼ਹਿਰ ਦੇ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ। ਐਮਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਨੇ ਆਈਪੀਐਲ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣਾ ਮੁਕਾਮ ਹਾਸਲ ਕੀਤਾ ਹੈ। ਅਭਿਸ਼ੇਕ ਇਸ ਸੀਜ਼ਨ ਦੇ ਸਭ ਤੋਂ ਪ੍ਰਭਾਵਸ਼ਾਲੀ ਨੌਜਵਾਨ ਖਿਡਾਰੀਆਂ ਵਿੱਚੋਂ ਇੱਕ ਰਹੇ ਹਨ।

ਸੰਸਦ ਮੈਂਬਰ ਔਜਲਾ ਨੇ ਅਭਿਸ਼ੇਕ ਅਤੇ ਉਸ ਦੇ ਮਾਤਾ-ਪਿਤਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਇਹੀ ਕਾਮਨਾ ਕਰਦੇ ਹਨ ਕਿ ਅਭਿਸ਼ੇਕ ਵੱਡੀਆਂ ਬੁਲੰਦੀਆਂ ਨੂੰ ਛੂਹਣ ਅਤੇ ਦੇਸ਼-ਵਿਦੇਸ਼ ਵਿੱਚ ਅੰਮ੍ਰਿਤਸਰ ਦਾ ਨਾਂ ਉੱਚਾ ਕਰੇ। ਐਮ.ਪੀ ਔਜਲਾ ਨੇ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਅਭਿਸ਼ੇਕ ਤੋਂ ਪ੍ਰੇਰਨਾ ਲੈ ਕੇ ਖੇਡਾਂ ਵਿੱਚ ਸੁਨਹਿਰਾ ਭਵਿੱਖ ਦੇਖਣਾ ਚਾਹੀਦਾ ਹੈ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD