Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼

1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

 Crime News Punjab, Punjab Police, Police, Crime News, S.A.S. Nagar Police, Mohali Police

5 Dariya News

5 Dariya News

5 Dariya News

ਐਸ.ਏ.ਐਸ. ਨਗਰ , 04 Oct 2024

Last updated on: Oct 04, 2024, 00:00 IST

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ।ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ, ਜਿਸ ਨਾਲ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਸਾਹਮਣੇ ਆਇਆ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਇਸ ਦੀ ਤਸਕਰੀ ਕਰਦੇ ਸਨ।

ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿੱਚ ਸਤੰਬਰ ਦੇ ਅੱਧ ਵਿੱਚ 10 ਕਿਲੋ ਹੈਰੋਇਨ ਖਰੀਦੀ ਸੀ, ਜੋ ਮੋਗਾ ‘ਚ ਸਪਲਾਈ ਕੀਤੀ ਗਈ ਸੀ। ਐਨਡੀਪੀਐਸ ਐਕਟ ਦੇ ਘੱਟੋ-ਘੱਟ 10 ਕੇਸਾਂ ਦਾ ਸਾਹਮਣਾ ਕਰ ਰਿਹਾ ਮੁਲਜ਼ਮ ਲਖਵਿੰਦਰ ਸਿੰਘ ਇਸ ਮਾਡਿਊਲ ਦਾ ਮੁੱਖ ਸਰਗਨਾ ਦੱਸਿਆ ਜਾ ਰਿਹਾ ਹੈ, ਜੋ ਨਸ਼ੇ ਦੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਫਰਾਰ ਲਖਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਹੈਰੋਇਨ ਸਮੇਤ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਚਿੱਟੇ ਰੰਗ ਦੀ ਹੁੰਡਈ ਔਰਾ ਵਿੱਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਹਨ। 

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਵਾਹਨ ਨੂੰ ਸਫਲਤਾਪੂਰਵਕ ਘੇਰਾ ਪਾ ਕੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ।ਐਸ.ਐਸ.ਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਗੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਜਿਸ ਖਿਲਾਫ 2020 ਵਿੱਚ ਅਗਵਾ ਦਾ ਕੇਸ ਦਰਜ ਹੋਇਆ ਸੀ। 

ਉਹਨਾਂ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ਵਿੱਚ ਹੈਰੋਇਨ ਦੀ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਇਆ ਸੀ।ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੋਹਾਣਾ, ਐਸ.ਏ.ਐਸ.ਨਗਰ ਵਿੱਚ ਕਿਰਾਏ ’ਤੇ ਰਿਹਾਇਸ਼ ਵੀ ਲਈ ਹੋਈ ਸੀ। ਇਸ ਸਬੰਧ ਵਿੱਚ ਐਸ.ਏ.ਐਸ.ਨਗਰ ਦੇ ਥਾਣਾ ਲਾਲੜੂ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰਬਰ 141 ਮਿਤੀ 03/10/2024 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD