Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

ਜਾਂਚ ਉਪਰੰਤ ਪਤਾ ਲੱਗਾ ਕਿ ਮੁਲਜ਼ਮ ਬਠਿੰਡਾ ਦੇ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ- ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Bathinda Police, Bathinda, Amneet Kondal

Web Admin

Web Admin

5 Dariya News

ਬਠਿੰਡਾ , 05 Oct 2024

Last updated on: Oct 05, 2024, 00:00 IST

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਸਲਾ ਬਰਾਮਦ ਕੀਤਾ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ।

ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Bathinda Police , Bathinda , Amneet Kondal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD