Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਵਾਲਾਪੁਰ ਉਰਫ ਉਲਟਪੁਰ ਤੇ ਮਹਿਮੂਦਪੁਰ ਦਾ ਕੀਤਾ ਦੌਰਾ

ਚੋਣ ਆਬਜ਼ਰਵਰ ਨੇ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ

Navjot Pal Singh Randhawa, Patiala , Punjab Admin

Web Admin

Web Admin

5 Dariya News

ਪਟਿਆਲਾ , 05 Oct 2024

Last updated on: Oct 05, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਨਵਜੋਤ ਪਾਲ ਸਿੰਘ ਰੰਧਾਵਾ ਬਲਾਕ ਭੁਨਰਹੇੜੀ ਦੇ ਪਿੰਡ ਜਵਾਲਾਪੁਰ ਉਰਫ ਉਲਟਪੁਰ ਪੁੱਜੇ ਜਿਹੜਾ ਕਿ ਪੰਜਾਬ ਦਾ ਇਕਲੌਤਾ ਪਿੰਡ ਹੈ ਜਿਸ ਵਿੱਚ 02 ਅਕਤੂਬਰ 1959 ਨੂੰ ਪੰਚਾਇਤੀ ਰਾਜ ਸ਼ੁਰੂ ਹੋਣ ਤੋਂ ਬਾਅਦ ਅੱਜ ਤੱਕ ਕੋਈ ਚੋਣ ਨਹੀਂ ਹੋਈ।

ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਪਿੰਡ ਨੇ ਸਰਬਸੰਮਤੀ ਨਾਲ ਕੀਤੀ ਚੋਣ ਨਾਲ ਬਾਕੀ ਪਿੰਡਾਂ ਨੂੰ ਵੀ ਰਸਤਾ ਦਿਖਾਇਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਵਾਰ ਸਿਮਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ। ਇਸ ਤੋਂ ਬਾਅਦ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਿੰਡ ਮਹਿਮੂਦਪੁਰ ਪੁੱਜੇ, ਜਿੱਥੇ ਕਿ ਪਿੰਡ ਵਾਸੀਆਂ ਨੇ ਸਤਵੰਤ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ। 

ਚੋਣ ਆਬਜ਼ਰਵਰ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪਿੰਡ ਹੋਰਨਾਂ ਪਿੰਡਾਂ ਲਾਈ ਰਾਹ ਦਸੇਰੇ ਬਣੇ ਰਹਿਣਗੇ। ਇਸੇ ਦੌਰਾਨ ਉਨ੍ਹਾਂ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਸਮੁੱਚੇ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ।ਇਸ ਮੌਕੇ ਲਾਇਜਨ ਅਫ਼ਸਰ ਤੇ ਆਰ.ਟੀ.ਓ. ਨਮਨ ਮੜਕਨ ਵੀ ਮੌਜੂਦ ਸਨ।

 

 

Tags: Navjot Pal Singh Randhawa , Patiala , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD