Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ 'ਤੇ ਬਣੀ ਆਮ ਸਹਿਮਤੀ

ਉਸਾਰੂ ਮਾਹੌਲ ਵਿੱਚ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਦਾ ਦਿਵਾਇਆ ਵਿਸ਼ਵਾਸ

Punjab Admin, V.K. Singh, K.A.P. Sinha, Tejveer Singh, Vikas Garg

Web Admin

Web Admin

5 Dariya News

ਚੰਡੀਗੜ੍ਹ , 05 Oct 2024

Last updated on: Oct 05, 2024, 00:00 IST

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਭਗ ਸਾਰੇ ਨਾਜ਼ੁਕ ਮੁੱਦਿਆਂ 'ਤੇ ਆਮ ਸਹਿਮਤੀ ਬਣਾਈ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ ਭਵਨ ਵਿਖੇ ਉਸਾਰੂ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ, ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਕਾਸ ਗਰਗ, ਪ੍ਰਸ਼ਾਸਨਿਕ ਸਕੱਤਰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਪ੍ਰਿਯਾਂਕ ਭਾਰਤੀ, ਪ੍ਰਸ਼ਾਸਨਿਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਦਿਲਰਾਜ ਸਿੰਘ ਸੰਧਾਵਾਲੀਆ, ਏਡੀਜੀਪੀ ਇੰਟੈਲੀਜੈਂਸ ਆਰ.ਕੇ.ਜੈਸਵਾਲ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। 

ਕਿਸਾਨ ਯੂਨੀਅਨ ਦੀ ਨੁਮਾਇੰਦਗੀ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸਤਨਾਮ ਸਿੰਘ ਸਾਹਨੀ, ਗੁਰਵਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋ ਝੰਡੇ, ਹਰਪ੍ਰੀਤ ਸਿੰਘ ਸਿੱਧਵਾਂ, ਰਣਜੀਤ ਸਿੰਘ ਕਲੇਰ ਬਾਲਾ, ਕੰਵਰਦਲੀਪ ਸੈਦੋਲੇਹਲ, ਕੰਧਾਰ ਸਿੰਘ ਭੋਏਵਾਲ ਆਦਿ ਆਗੂਆਂ ਨੇ ਕੀਤੀ।ਕਿਸਾਨ ਸੰਘਰਸ਼ਾਂ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਮੁੱਖ ਤੌਰ ਤੇ ਵਿਚਾਰਿਆ ਗਿਆ। 

ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਅਜਿਹੇ 856 ਕਿਸਾਨਾਂ ਵਿੱਚੋਂ 99 ਫੀਸਦੀ ਦੇ ਕਰੀਬ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ, ਬਾਕੀ ਰਹਿੰਦੇ ਮਾਮਲੇ ਕਾਰਵਾਈ ਅਧੀਨ ਹਨ ਜਿੰਨਾਂ ਨੂੰ ਜਲਦੀ ਪੂਰਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਝੋਨੇ ਦੀ ਖਰੀਦ ਸਬੰਧੀ ਯਕੀਨ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਹਰ ਦਾਣੇ ਦੀ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਸਬੰਧ ਵਿੱਚ ਆੜਤੀਆਂ ਅਤੇ ਰਾਈਸ ਮਿੱਲ ਮਾਲਕਾਂ ਨਾਲ ਮਸਲਿਆਂ ਦੇ ਹੱਲ ਲਈ ਗੱਲਬਾਤ ਜਾਰੀ ਹੈ। ਗੰਨਾ ਮਿੱਲਾਂ ਵੱਲੋਂ ਕਿਸਾਨਾਂ ਨੂੰ ਬਕਾਇਆ ਅਦਾਇਗੀਆਂ ਦੇ ਮਾਮਲੇ 'ਤੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਫਗਵਾੜਾ ਗੰਨਾ ਮਿੱਲ ਨੂੰ ਛੱਡ ਕੇ ਬਾਕੀ ਸਾਰੀਆਂ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਭਰੋਸਾ ਦਿਵਾਇਆ ਗਿਆ ਕਿ ਇਹ ਅਦਾਇਗੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅਵਾਰਾ ਪਸ਼ੂਆਂ ਦੇ ਮੁੱਦੇ ਨੂੰ ਸਰਕਾਰ ਜਲਦੀ ਹੀ ਹੱਲ ਕਰਨ ਜਾ ਰਹੀ ਹੈ, ਅਤੇ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਵਿਆਪਕ ਤੌਰ 'ਤੇ ਨਜਿੱਠਣ ਲਈ ਇੱਕ ਕਮੇਟੀ ਬਣਾਈ ਜਾ ਰਹੀ ਹੈ। ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ 26,000 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਸਮਾਜਿਕ ਰੁਤਬੇ ਦਾ ਹੋਵੇ।

ਸਮਾਰਟ ਬਿਜਲੀ ਮੀਟਰਾਂ ਸਬੰਧੀ ਚਿੰਤਾਵਾਂ ਨੂੰ ਵੀ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਸਬੰਧੀ ਕਿਸਾਨਾਂ ਦੇ ਖਦਸ਼ੇ ਨੂੰ ਦੂਰ ਕੀਤਾ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਬਿਜਲੀ ਵਿਭਾਗ ਦੇ ਨਿੱਜੀਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਅਜਿਹੀ ਕੋਈ ਯੋਜਨਾ ਪਾਈਪਲਾਈਨ ਵਿੱਚ ਹੈ।ਇਹ ਮੀਟਿੰਗ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਅਤੇ ਪੰਜਾਬ ਵਿੱਚ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਰਹੀ।

 

Tags: Punjab Admin , V.K. Singh , K.A.P. Sinha , Tejveer Singh , Vikas Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD