Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿਆਰੀਆਂ ਉੱਤੇ ਤਸੱਲੀ ਪ੍ਰਗਟਾਈ

Sakshi Sawhney, DC Amritsar, Amritsar, Deputy Commissioner Amritsar, Harpreet Singh Sudan

Web Admin

Web Admin

5 Dariya News

ਅੰਮ੍ਰਿਤਸਰ , 06 Oct 2024

Last updated on: Oct 06, 2024, 00:00 IST

ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅੰਮ੍ਰਿਤਸਰ-2 ਮਨਕੰਵਲ ਸਿੰਘ ਚਾਹਲ, ਡੀ.ਐਸ.ਪੀ. ਸ੍ਰੀ ਸਮਰ ਵਿਨੀਤ , ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਚੋਣ ਅਬਜ਼ਰਵਰ ਸ੍ਰੀ ਸੂਦਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਈਆਂ ਜਾਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ  ਵਿੱਚ ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸੀ ਜਾਵੇ ਅਤੇ ਇਨਾਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਪੁਖਤਾ ਇੰਤਜ਼ਾਮ ਪਿੰਡ ਪੱਧਰ ਤੱਕ ਹੋਣੇ ਜ਼ਰੂਰੀ ਹਨ। ਉਨਾਂ ਕਿਹਾ ਕਿ ਪੰਚਾਇਤੀ ਚੋਣਾਂ ਚੋਣ ਕਮਿਸ਼ਨ ਵੱਲੋਂ ਵੀ ਪੂਰੇ ਸੂਬੇ ਵਿੱਚ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ  ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ। ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਚੋਣ ਆਬਜ਼ਰਵਰ ਨੂੰ  ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਹ ਚੋਣਾਂ ਨੂੰ ਪਾਰਦਰਸ਼ੀ ਅਤੇ ਭੈ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਵਚਨਬੱਧ ਹੈ। 

ਉਨਾਂ ਕਿਹਾ ਕਿ ਚੋਣਾਂ ਨੂੰ ਠੀਕ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ  ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਐਸ.ਐਸ.ਪੀ. ਦਿਹਾਤੀ ਨੇ ਚੋਣ ਅਬਜ਼ਰਵਰ ਨੂੰ ਯਕੀਨ ਦਵਾਇਆ ਕਿ ਪੁਲਿਸ ਵਲੋਂ ਚੋਣਾਂ ਦੌਰਾਨ ਸ਼ਾਤੀ ਕਾਇਮ ਰੱਖਣ ਲਈ ਹਰੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵੀ ਮੁਹਿੰਮ ਵਿੱਡੀ ਗਈ ਹੈ।

 

Tags: Sakshi Sawhney , DC Amritsar , Amritsar , Deputy Commissioner Amritsar , Harpreet Singh Sudan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD