Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੈਮਾਂ ਵਿੱਚ ਪਾਣੀ ਦੀ ਕਮੀ; ਸੇਖੋਂ ਵੱਲੋਂ ਕਿਸਾਨ ਸੰਜਮ ਨਾਲ ਪਾਣੀ ਵਰਤਣ ਦੀ ਸਲਾਹ

ਜੇ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਨਹਿਰਾਂ ਹਫ਼ਤਾਵਾਰੀ ਚਲਾਈਆਂ ਜਾਣਗੀਆਂ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 20 Jun 2012

Last updated on: Jun 20, 2012, 00:00 IST

ਸਿੰਚਾਈ ਮੰਤਰੀ, ਪੰਜਾਬ ਜਨਮੇਜਾ ਸਿੰਘ ਸੇਖੋਂ ਨੇ ਪੰਜਾਬ ਦੇ ਡੈਮਾਂ ਵਿੱਚ ਪਾਣੀ ਦੀ ਲਗਾਤਾਰ ਘੱਟ ਰਹੀ ਆਮਦ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਸਮੇਂ ਸੰਜਮ ਵਰਤਦਿਆਂ ਘੱਟ ਤੋਂ ਘੱਟ ਪਾਣੀ ਵਰਤਣ ਦੀ ਅਪੀਲ ਕੀਤੀ। ਇੱਥੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸੇਖੋਂ ਨੇ ਕਿਹਾ ਕਿ ਪਹਾੜਾਂ ਵਿੱਚ ਬਰਫ਼ ਉਸ ਰਫ਼ਤਾਰ ਨਾਲ ਨਹੀਂ ਪਿੰਘਲ ਰਹੀ, ਜਿਵੇਂ ਇਸ ਸੀਜ਼ਨ ਵਿੱਚ ਗਰਮੀ ਕਾਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਡੈਮਾਂ ਵਿੱਚ ਪਾਣੀ ਦੀ ਆਮਦ ਲਗਾਤਾਰ ਘੱਟ ਰਹੀ ਹੈ। ਸੇਖੋਂ ਨੇ ਕਿਹਾ ਕਿ ਅੱਜ ਦੇ ਦਿਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1299.64 ਫ਼ੁਟ ਹੈ, ਜੋ ਪਿਛਲੇ ਸਾਲ ਨਾਲੋਂ 50.22 ਫ਼ੁਟ ਘੱਟ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਅੱਜ ਦੇ ਦਿਨ ਪਾਣੀ ਦਾ ਪੱਧਰ 1527.62 ਫ਼ੁਟ ਹੈ, ਜੋ ਪਿਛਲੇ ਸਾਲ ਨਾਲੋਂ 50.46 ਫ਼ੁਟ ਘੱਟ ਹੈ। ਸੇਖੋਂ ਨੇ ਦੱਸਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਹਰ ਰੋਜ਼ ਤਕਰੀਬਨ 1 ਫ਼ੁਟ ਹੇਠਾਂ ਜਾ ਰਿਹਾ ਹੈ। ਸਿੰਚਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਜੇ ਹਾਲਾਤ ਇਸੇ ਤਰ੍ਹਾਂ ਬਣੇ ਰਹੇ ਤਾਂ ਮਜਬੂਰਨ ਨਹਿਰਾਂ ਨੂੰ ਹਫ਼ਤਾਵਾਰੀ ਚਲਾਉਣਾ ਪਵੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵੀ ਪਾਣੀ ਦੀ ਆਮਦ ਘੱਟ ਹੋਣ ਕਾਰਨ ਹਰ ਇੱਕ ਡਿਵੀਜ਼ਨ ਦੀ ਇੱਕ-ਇੱਕ ਨਹਿਰ ਨੂੰ ਹਫ਼ਤਾਵਾਰੀ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਸਮੇਂ ਦੀ ਨਜ਼ਾਕਤ ਅਤੇ ਕੁਦਰਤ ਦੇ ਕਹਿਰ ਨੂੰ ਸਮਝਦਿਆਂ ਝੋਨੇ ਦੀ ਬਿਜਾਈ ਸਮੇਂ ਪਾਣੀ ਨੂੰ ਸੰਜਮ ਨਾਲ ਵਰਤਣ ਤਾਂ ਕਿ ਭਵਿੱਖ ਵਿੱਚ ਪਾਣੀ ਦੀ ਕਿੱਲਤ ਪੇਸ਼ ਨਾ ਆ ਸਕੇ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD