Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ

ਇਹ ਨਵੀਂ ਐਪਲੀਕੇਸ਼ਨ ਚੋਣ ਪ੍ਰਬੰਧਨ ਪ੍ਰਣਾਲੀ ਨੂੰ ਵਧੇਰੇ ਪਾਰਦਰਸੀ ਅਤੇ ਸੁਚਾਰੂ ਬਣਾਏਗੀ

Raj Kamal Chaudhuri, Punjab State Election Commissioner, Chandigarh

Web Admin

Web Admin

5 Dariya News

ਚੰਡੀਗੜ੍ਹ , 06 Oct 2024

Last updated on: Oct 06, 2024, 00:00 IST

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ੍ਰਣਾਲੀ ਹੋਰ ਵਧੇਰੇ ਪਾਰਦਰਸ਼ੀ ਅਤੇ ਸੁਚਾਰੂ ਬਣੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਣਾਲੀ ਪਹਿਲੀ ਵਾਰ 15 ਅਕਤੂਬਰ, 2024 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਮਿਊਂਸਪਲ ਅਤੇ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਵੀ ਇਸ ਆਨਲਾਈਨ ਐਪਲੀਕੇਸ਼ਨ ਦੀ ਵਰਤੋਂ ਕੀਤੀ ਜਾਵੇਗੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਐਪਲੀਕੇਸ਼ਨ ਸਾਰੇ ਜ਼ਿਲ੍ਹਿਆਂ ਲਈ ਵੋਟਰ ਸੂਚੀਆਂ ਦੀ ਆਨਲਾਈਨ ਉਪਲੱਬਧਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ  ਲੋਕਾਂ ਲਈ ਆਪਣੀ ਵੋਟ ਦੇ ਵੇਰਵਿਆਂ ਨੂੰ ਦੇਖਣਾ ਹੋਰ ਵੀ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਵੋਟਰ, ਕਿਸੇ ਵੀ ਪੰਚਾਇਤ ਜਾਂ ਮਿਉਂਸਪਲ ਚੋਣਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਦੀ ਜਾਣਕਾਰੀ ਜਿਵੇਂ ਕਿ ਨਾਮਜ਼ਦਗੀ ਫਾਰਮ ਅਤੇ ਸਵੈ-ਘੋਸ਼ਣਾ ਫਾਰਮ/ਹਲਫ਼ਨਾਮਿਆਂ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਐਪਲੀਕੇਸ਼ਨ ਵੋਟਾਂ ਤੋਂ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਰੀਅਲ-ਟਾਈਮ ਮਾਨੀਟਰਿੰਗ ਨੂੰ ਯਕੀਨੀ ਬਣਾਏਗੀ, ਜਿਸ ਨਾਲ ਚੋਣ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਰਵਾਨਾ ਹੋਣ ਅਤੇ ਪੋਲਿੰਗ ਵਾਲੀ ਨਿਰਧਾਰਤ ਥਾਂ ‘ਤੇ ਪਹੁੰਚਣ, ਚੋਣ ਗਤੀਵਿਧੀਆਂ, ਵੋਟ ਫੀਸਦ, ਵੋਟਾਂ ਦੀ ਗਿਣਤੀ, ਹੋਰ ਮਹੱਤਵਪੂਰਨ ਘਟਨਾਵਾਂ ਅਤੇ ਚੋਣ ਨਤੀਜਿਆਂ ਬਾਰੇ ਅਸਲ ਸਮੇਂ ਦੀ ਜਾਣਕਾਰੀ ਮਿਲਦੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਦਾ ਵਨ-ਸਟਾਪ ਡੈਸ਼ਬੋਰ, ਰਾਜ ਚੋਣ ਕਮਿਸ਼ਨ ਦੇ ਅਧਿਕਾਰੀਆਂ, ਜ਼ਿਲ੍ਹਾ ਪੱਧਰੀ ਅਫ਼ਸਰਾਂ, ਬਲਾਕ ਪੱਧਰੀ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪ੍ਰਸ਼ਾਸਨਿਕ ਪੱਧਰਾਂ 'ਤੇ ਅਸਲ-ਸਮੇਂ ਦੀਆਂ ਚੋਣ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੀ ਸਹੂਲਤ ਪ੍ਰਦਾਨ ਕਰਦਾ ਹੈ।

ਜ਼ਿਕਰਯੋਗ ਹੈ ਕਿ ਐਲ.ਬੀ.ਪੀ.ਏ.ਐਮ.ਐਸ. ਦੀ ਸ਼ੁਰੂਆਤ, ਪੰਜਾਬ ਦੀਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਵਧੇਰੇ ਜਵਾਬਦੇਹੀ, ਪਾਰਦਰਸ਼ਤਾ ਅਤੇ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਰਾਜ ਚੋਣ ਕਮਿਸ਼ਨ ਨੇ ਸਾਰੇ ਵੋਟਰਾਂ, ਉਮੀਦਵਾਰਾਂ ਅਤੇ ਅਧਿਕਾਰੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਲੋੜੀਂਦੀ ਜਾਣਕਾਰੀ ਤੱਕ ਪਹੁੰਚ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਅਤੇ ਸਕੱਤਰ ਰਾਜ ਚੋਣ ਕਮਿਸ਼ਨ ਜਗਜੀਤ ਸਿੰਘ ਨੇ ਇਸ ਐਪਲੀਕੇਸ਼ਨ ਨੂੰ ਤਿਆਰ ਕਰਨ ‘ਚ ਸਹਿਯੋਗ ਦੇਣ ਲਈ ਡੀ.ਡੀ.ਜੀ ਐਂਡ ਐਸ.ਆਈ.ਓ, ਵਿਵੇਕ ਵਰਮਾ, ਸੀਨੀਅਰ ਡਾਇਰੈਕਟਰ (ਆਈ.ਟੀ.) ਊਸ਼ਾ ਰਾਏ,  ਡਾਇਰੈਕਟਰ (ਆਈ.ਟੀ) ਦੀ ਸ਼ਮੂਲੀਅਤ ਵਾਲੀ ਐਨ.ਆਈ.ਸੀ ਪੰਜਾਬ ਦੀ ਟੀਮ ਅਤੇ ਐਨ.ਆਈ.ਸੀ ਜ਼ਿਲ੍ਹਾ ਕੇਂਦਰਾਂ ਦੇ ਸਾਰੇ ਡੀ.ਆਈ.ਓਜ਼ ਦਾ ਧੰਨਵਾਦ ਕੀਤਾ।

 

Tags: Raj Kamal Chaudhuri , Punjab State Election Commissioner , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD