Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਐਮ.ਪੀ. ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿੱਪ ਡਰਬੀ ਵਿਖੇ ਸਮਾਪਤ

ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੇ ਲੜਕੇ ਤੇ ਲੜਕੀਆਂ ਦੀ ਟੀਮ ਜੇਤੂ ਰਹੀ

Gatka, Herman Singh Johal, Gatka Federation UK, UK Gatka Championship,Damdami Taksal Gatka Akhara

Web Admin

Web Admin

5 Dariya News

ਚੰਡੀਗੜ੍ਹ , 06 Oct 2024

Last updated on: Oct 06, 2024, 00:00 IST

10ਵੀਂ ਯੂ.ਕੇ. ਗੱਤਕਾ ਚੈਂਪੀਅਨਸ਼ਿਪ ਸ੍ਰੀ ਗੁਰੂ ਸਿੰਘ ਸਭਾ ਡਰਬੀ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਲ਼ੜਕਿਆਂ ਅਤੇ ਬੀਬੀਆਂ ਨੇ ਗੱਤਕੇ ਦੇ ਜੌਹਰ ਵਿਖਾਏ। ਸ਼ਬਦ ਕੀਰਤਨ ਅਤੇ ਅਰਦਾਸ ਤੋਂ ਉਪਰੰਤ ਸ਼ੁਰੂ ਹੋਏ ਗੱਤਕਾ ਮੁਕਾਬਲਿਆਂ ਵਿੱਚ ਵੱਖ ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਨੇ ਭਾਗ ਲਿਆ ਜਿਹਨਾਂ ਵਿੱਚੋਂ 12 ਤੋਂ 14 ਸਾਲ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਮਾਨਚੈਸਟਰ ਦੂਜੇ ਸਥਾਨ ਰਹੀ।

ਲੜਕੀਆਂ ਵਿੱਚੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕਵੈਂਟਰੀ ਦੀ ਗੁਰਸੁਖਮਨ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਗੱਤਕਾ ਅਖਾੜਾ ਵਾਰਿੰਗਟਨ ਦੀ ਜੀਆ ਕੌਰ ਦੂਜੇ ਸਥਾਨ ਤੇ ਰਹੀ। ਇਸੇ ਤਰਾਂ 15 ਤੋਂ 17 ਉਮਰ ਦੇ ਲੜਕੀਆਂ ਦੇ ਮੁਕਾਬਲਿਆਂ ‘ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਜੇਤੂ ਰਹੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਡਰਬੀ ਦੀ ਟੀਮ ਉੱਪ ਜੇਤੂ ਰਹੀ। 

ਲੜਕਿਆਂ ‘ਚੋਂ ਬਾਬਾ ਬੰਦਾ ਸਿੰਘ ਬਹਾਦਰ ਗੱਤਕਾ ਅਖਾੜਾ ਦੀ ਟੀਮ ਜੇਤੂ ਅਤੇ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੀ ਟੀਮ ਉੱਪ ਜੇਤੂ ਰਹੀ। ਬੀਬੀਆਂ ਦੇ ਮੁਕਾਬਲਿਆਂ ‘ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਪਹਿਲੇ ਅਤੇ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਗ੍ਰੇਵਜ਼ੈਂਡ ਦੂਜੇ ਸਥਾਨ 'ਤੇ ਰਹੀ। ਮਰਦਾਂ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਗੱਤਕਾ ਅਖਾੜਾ ਡਰਬੀ ਦੇ ਸਿੰਘਾਂ ਨੇ ਪਹਿਲਾ ਅਤੇ ਦੂਜਾ ਇਨਾਮ ਜਿੱਤਿਆ।

ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਤੇ ਤਨਮਨਜੀਤ ਸਿੰਘ ਢੇਸੀ ਐਮਪੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲਗਾਤਾਰ ਗੱਤਕਾ ਚੈਂਪੀਅਨਸ਼ਿਪਾਂ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਗੁਰਦੁਆਰਾ ਸਿੰਘ ਸਭਾ ਡਰਬੀ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਡਰਬੀ, ਨੈਸ਼ਨਲ ਸਿੱਖ ਮਿਊਜ਼ੀਅਮ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੱਤਕਾ ਕਲਾ ਅਤੇ ਸ਼ਾਸ਼ਤਰ ਵਿੱਦਿਆ ਨੂੰ ਬਰਤਾਨੀਆ ਵਿੱਚ ਹੋਰ ਪ੍ਰਫੁਲਤ ਕਰਨ ਲਈ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ ਅਤੇ ਅਸੀਂ ਇਸ ਲਈ ਯਤਨ ਕਰ ਰਹੇ ਹਾਂ।

ਇਸ ਮੌਕੇ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਜਸਪਾਲ ਸਿੰਘ ਢੇਸੀ, ਰਾਜਿੰਦਰ ਸਿੰਘ ਪੁਰੇਵਾਲ, ਡਾ: ਰਣਜੀਤ ਸਿੰਘ ਵਿਰਕ, ਜਸਬੀਰ ਸਿੰਘ ਢਿਲੋਂ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਸੁਖਦੇਵ ਸਿੰਘ ਅਟਵਾਲ, ਕੌਂਸਲਰ ਬਲਬੀਰ ਸਿੰਘ ਸੰਧੂ, ਦਲਜੀਤ ਸਿੰਘ ਵਿਰਕ, ਰਮਿੰਦਰ ਸਿੰਘ ਪੰਚ ਪ੍ਰਧਾਨੀ ਯੂਕੇ, ਬੌਬੀ ਜੁਟਲਾ ਸਲੋਹ, ਮਨਪ੍ਰੀਤ ਸਿੰਘ ਖਾਲਸਾ, ਬਿਕਰਮਜੀਤ ਸਿੰਘ, ਅਜੈਬ ਸਿੰਘ ਗਰਚਾ ਆਦਿ ਨੇ ਗੱਤਕਾ ਖਿਡਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਹੋਰਨਾ ਤੋਂ ਇਲਾਵਾ ਐਮਪੀ ਕੈਥਰਿਨ ਐਕਿੰਸਨ, ਐਮਪੀ ਬਾਗੀ ਸ਼ੰਕਰ, ਕੌਂਸਲਰ ਹਰਦਿਆਲ ਸਿੰਘ ਢੀਂਡਸਾ ਸਾਬਕਾ ਪੁਲਿਸ ਕਮਿਸ਼ਨਰ, ਕੌਂਸਲਰ ਹਰਜਿੰਦਰ ਸਿੰਘ ਗਹੀਰ, ਕੌਂਸਲਰ ਗੁਰਕਿਰਨ ਕੌਰ, ਉੱਘੇ ਗਾਇਕ ਨਿਰਮਲ ਸਿੱਧੂ, ਲੇਖਕ ਅਸ਼ੋਕ ਬਾਂਸਲ, ਸੋਖਾ ਢੇਸੀ, ਨਿਸ਼ਾਨ ਸਿੰਘ ਸਲੋਹ, ਤਰਨਜੀਤ ਸਿੰਘ ਢੇਸੀ ਬ੍ਰਮਿੰਘਮ, ਹਰਜਿੰਦਰ ਸਿੰਘ ਮੰਡੇਰ, ਸਰਬਜੀਤ ਸਿੰਘ, ਤਰਲੋਚਨ ਸਿੰਘ ਵਿਰਕ, ਬਲਜੀਤ ਸਿੰਘ, ਭਾਈ ਲਖਵੀਰ ਸਿੰਘ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ ਆਦਿ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ।

 

Tags: Gatka , Herman Singh Johal , Gatka Federation UK , UK Gatka Championship , Damdami Taksal Gatka Akhara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD