Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ

5 ਪਿਸਟਲ, 7 ਮੈਗਜੀਨ, 6 ਜਿੰਦਾ ਰੋਂਦ 32 ਬੋਰ ਸਮੇਤ ਬਰਾਮਦ-ਐਸ.ਐਸ.ਪੀ. ਅਜੈ ਗਾਂਧੀ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 07 Oct 2024

Last updated on: Oct 07, 2024, 00:00 IST

ਮੋਗਾ ਪੁਲਿਸ ਵੱਲੋਂ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਲੋਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਪਾਸੋ 5 ਪਿਸਟਲ ਦੇਸੀ 32 ਬੋਰ ਸਮੇਤ 7 ਮੈਗਜੀਨ ਅਤੇ 6 ਰੋਂਦ 32 ਬੋਰ ਬਰਾਮਦ ਕੀਤੇ।

ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਤਲਾਸ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਮੈਹਿਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਪੁੱਤਰ ਜਤਿੰਦਰ ਸਿੰਘ ਵਾਸੀ ਧੂੜਕੋਟ ਰਣਸੀਹ ਜਿਲ੍ਹਾ ਮੋਗਾ ਜੋ ਕਿ ਇਸ ਵਕਤ ਵਿਦੇਸ਼ ਵਿਚ ਰਹਿੰਦਾ ਹੈ,ਜੋ ਲੋਰੈਂਸ ਬਿਸਨੋਈ ਗੁਰੱਪ ਨਾਲ ਸਬੰਧ ਰੱਖਦਾ ਹੈ,ਜਿਸ ਨੇ ਹਰਜੋਤ ਸਿੰਘ ਉਰਫ ਨੀਲਾ ਪੁੱਤਰ ਗੁਰਤੇਜ ਸਿੰਘ ਵਾਸੀ ਬੱਧਨੀ ਕਲਾਂ ਜਿਲਾ ਮੋਗਾ, ਸੁਖਦੀਪ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਧੂੜਕੋਟ ਰਣਸੀਹ, ਤੇਜਿੰਦਰ ਸਿੰਘ ਉਰਫ ਤੇਜੂ ਪੁੱਤਰ ਪਰਮਜੀਤ ਸਿੰਘ ਵਾਸੀ ਰਾਉਕੇ ਕਲਾਂ ਜਿਲ੍ਹਾ ਮੋਗਾ, ਗੋਬਿੰਦ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸਿਉਣ ਜਿਲ੍ਹਾ ਪਟਿਆਲਾ, ਦਿਲਪ੍ਰੀਤ ਸਿੰਘ ਪੁੱਤਰ ਰਾਮ ਨਿਰਾਇਨ ਵਾਸੀ ਰਣਸੀਹ ਰੋਡ ਨਿਹਾਲ ਸਿੰਘ ਵਾਲਾ, ਲਵਪ੍ਰੀਤ ਸਿੰਘ ਉਰਫ ਲੱਬੂ ਪੁੱਤਰ ਲਖਵੀਰ ਸਿੰਘ ਵਾਸੀ ਰਣਸੀਹ ਰੋਡ ਨਿਹਾਲ ਸਿੰਘ ਵਾਲਾ, ਦਿਲਰਾਜ ਸਿੰਘ ਉਰਫ ਅਕਾਸੀ ਪੁੱਤਰ ਨਿਰਭੈ ਸਿੰਘ ਵਾਸੀ ਲੋਪੋ ਜਿਲ੍ਹਾ ਮੋਗਾ, ਕਮਲਦੀਪ ਸਿੰਘ ਉਰਫ ਕਮਲ ਪੁੱਤਰ ਲਖਵੀਰ ਸਿੰਘ ਵਾਸੀ ਬੱਧਨੀ ਕਲਾਂ, ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਾਰਡ ਨੰਬਰ 10 ਬੱਧਨੀ ਕਲਾਂ ਨਾਲ ਰਲ ਕੇ ਇੱਕ ਗੈਂਗ ਬਣਾਇਆ ਹੋਇਆ ਹੈ, ਜੋ ਗੈਂਗ ਦੇ ਤੌਰ ਤੇ ਸੰਗਠਤ ਅਪਰਾਧ ਕਰਨ ਦੇ ਆਦੀ ਹਨ, ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਜੋ ਕਿ ਵਿਦੇਸ਼ ਵਿੱਚੋਂ ਵਟਸਐਪ ਕਾਲ ਕਰਕੇ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੋਤੀਆ ਵਸੂਲਦਾ ਹੈ ਅਤੇ ਜਿਹੜਾ ਇਹਨਾਂ ਨੂੰ ਫਿਰੋਤੀ ਦੇਣ ਤੋ ਇੰਨਕਰ ਕਰਦਾ ਹੈ ਉਹਨਾਂ ਉਪਰ ਇਹ ਆਪਣੇ ਉਕਤ ਸ਼ੂਟਰਾਂ ਰਾਹੀ ਜਾਨਲੇਵਾ ਹਮਲਾ ਕਰਵਾ ਕੇ ਦਹਿਸ਼ਤ ਦਾ ਮਾਹੋਲ ਪੈਦਾ ਕਰਕੇ ਉਹਨਾਂ ਪਾਸੋ ਫਿਰੋਤੀਆ ਵਸੂਲ ਕਰਦਾ ਹੈ। 

ਜੋ ਅੱਜ ਵੀ ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ, ਲਵਪ੍ਰੀਤ ਸਿੰਘ ਉਰਫ ਲੱਬੂ, ਦਿਲਰਾਜ ਸਿੰਘ ਉਰਫ ਅਕਾਸੀ,ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਉਕਤਾਨ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਵੱਲੋ ਮੁਹੱਈਆ ਕਰਵਾਏ ਨਜਾਇਜ ਅਸਲੇ ਲੈ ਕੇ ਬੱਸ ਅੱਡਾ ਮਹਿਣਾ ਬੈਠੇ, ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ। ਪੁਲਿਸ ਵੱਲੋਂ ਰੇਡ ਕਰਕੇ ਦੋਸ਼ੀਆਂ ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ,ਲਵਪ੍ਰੀਤ ਸਿੰਘ ਉਰਫ ਲੱਬੂ, ਦਲਰਾਜ ਸਿੰਘ ਉਰਫ ਅਕਾਸੀ, ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਉਕਤਾਨ ਨੂੰ ਕਾਬੂ ਕਰਕੇ ਇਹਨਾਂ ਪਾਸੋ 6  ਪਿਸਟਲ ਦੇਸੀ 32 ਬੋਰ ਸਮੇਤ 7 ਮੈਗਜੀਨ ਅਤੇ 6 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਅਤੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। 

ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ, ਲਵਪ੍ਰੀਤ ਸਿੰਘ ਉਰਫ ਲੱਬੂ, ਦਿਲਰਾਜ ਸਿੰਘ ਉਰਫ ਅਕਾਸੀ, ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਪਾਸੋਂ ਮੁੱਢਲੀ ਪੁੱਛਗਿੱਛ ਦੌਰਾਨ ਪਾਇਆ ਗਿਆ ਹੈ ਕਿ ਇਹਨਾਂ ਪਾਸੋ ਬਰਾਮਦ ਨਜਾਇਜ ਅਸਲੇ ਇਹ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ, ਸੁਖਦੀਪ ਸਿੰਘ ਅਤੇ ਹਰਜੋਤ ਸਿੰਘ ਉਰਫ ਨੀਲਾ ਦੇ ਕਹਿਣ ਤੇ ਗੁਜਰਾਤ ਤੋਂ ਕਿਸੇ ਅਣਪਛਾਤੇ ਵਿਅਕਤੀ ਪਾਸੋਂ ਲੈ ਕੇ ਆਏ ਸਨ। 

ਐਸ.ਐਸ.ਪੀ. ਨੇ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੇ ਪਹਿਲਾ ਕਿਹੜੀਆ ਕਿਹੜੀਆ ਵਾਰਦਾਤਾ ਕੀਤੀਆ ਸਨ ਅਤੇ ਅੱਗੇ ਇਹਨਾ ਨੇ ਕਿਹੜੀ ਕਿਹੜੀਆ ਵਾਰਦਾਤ ਕਰਨੀਆ ਸਨ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD