Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ

ਜਿਲ੍ਹੇ ਅੰਦਰ ਚਲਾਏ ਜਾ ਰਹੇ ਹਨ ਅੱਠ ਸਕੂਲ ਆਫ ਐਮੀਨੈਂਸ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 07 Oct 2024

Last updated on: Oct 07, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ।  

ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। 

ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈਂਸ ਚਲਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾ, ਖੇਡ ਮੈਦਾਨ, ਕੰਪਿਊਟਰਾਈਜ਼ਡ ਸਿੱਖਿਆ  ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਡਾ. ਨਿੱਜਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਅਧਿਆਪਕਾਂ ਨੂੰ ਵਿਦੇਸ਼ਾਂ ਵਿਚੋਂ ਵੀ ਟਰੇਨਿੰਗ ਦਿਵਾਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ।

ਹਨੂੰਮਾਨ ਮੰਦਰ ਵਿਖੇ ਹੋਏ ਨਤਮਸਤਕ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ਵ ਪ੍ਰਸਿੱਧ ਲਗੇ ਹੋਏ ਲੰਗੂਰ ਮੇਲੇ ਦੌਰਾਨ ਸ੍ਰੀ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ। ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਕਿਹਾ ਕਿ ਇਸ ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੌਰਾਨ ਲੋਕ ਦੇਸ਼ਾਂ ਵਿਦੇਸ਼ਾਂ ਵਿੱਚੋਂ ਇਥੇ ਪੁਜਦੇ ਹਨ ਅਤੇ ਆਪਣੀ ਮਨੋਕਾਮਨਾ ਪੂਰੀ ਹੋਣ ਤੇ ਮੱਥਾ ਟੇਕਦੇ ਹਨ।

ਇਸ ਮੌਕੇ ਉਨਾਂ ਦੇ ਨਾਲ ਸ੍ਰੀ ਨਵਨੀਤ ਸ਼ਰਮਾ, ਸ੍ਰੀ ਨਰਿੰਦਰ ਮਰਵਾਹਾ, ਸ੍ਰੀ ਅਸ਼ੀਸ਼ ਕੁਮਾਰ, ਸ਼ਿਵ ਗਗਨ ਖੰਡੇਵਾਲੇ, ਸ: ਮਨਦੀਪ ਸਿੰਘ, ਸ: ਜਸਪਾਲ ਸਿੰਘ ਭੁੱਲਰ ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD