Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 12 'ਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਪਿਛਲੀਆਂ ਸਰਕਾਰਾਂ ਨੇ ਨਹੀਂ ਲਈ ਇਲਾਕੇ ਦੀ ਸਾਰ - ਦਲਜੀਤ ਸਿੰਘ ਗਰੇਵਾਲ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 07 Oct 2024

Last updated on: Oct 07, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 12 ਅਧੀਨ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। 

ਉਹਨਾਂ ਕਿਹਾ ਕਿ ਸੂਬੇ ਅੰਦਰ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਅੱਜ ਵਾਰਡ ਨੰਬਰ 12 ਦੇ ਗੁਰੂ ਨਾਨਕ ਅਸਟੇਟ ਅਤੇ ਹੋਰਨਾ ਮੁਹੱਲਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਇਨ੍ਹਾਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੋਟਰ ਦੇ ਤੌਰ 'ਤੇ ਤਾਂ ਜਰੂਰ ਵਰਤਿਆ ਪਰ ਇਲਾਕੇ ਦੀ ਸਾਰ ਨਹੀਂ ਲਈ ਜਿਸ ਕਾਰਨ ਇਹ ਇਲਾਕੇ ਕਾਫੀ ਪੱਛੜ ਚੁੱਕੇ ਸਨ।

ਉਹਨਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਜਮੀਨੀ ਪੱਧਰ 'ਤੇ ਵਿਕਾਸ ਕਾਰਜ਼ ਜਾਰੀ ਹਨ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਦੇ ਕਈ ਹੋਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਆਪ ਦੇ ਯੂਥ ਆਗੂ ਰਵਿੰਦਰ ਸਿੰਘ ਰਾਜੂ, ਸੁਰਜੀਤ ਸਿੰਘ ਠੇਕੇਦਾਰ, ਸੁਖਮਿੰਦਰ ਸਿੰਘ,  ਗੁਰਨਾਮ ਸਿੰਘ ਗਾਮਾ, ਲਖਵਿੰਦਰ ਗਿੱਲ, ਮੋਹਨੀ ਪ੍ਰਧਾਨ, ਅਮਰ ਮਕੌੜੀ, ਪੀ.ਏ. ਗੁਰਸ਼ਰਨ ਦੀਪ ਸਿੰਘ, ਚਰਨਜੀਤ ਸਿੰਘ ਚੰਨੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD