Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਪ੍ਰੀਤੀ ਯਾਦਵ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਕਰਵਾਈ ਸ਼ੁਰੂ

ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ : ਡਿਪਟੀ ਕਮਿਸ਼ਨਰ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 07 Oct 2024

Last updated on: Oct 07, 2024, 00:00 IST

ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰੀ ਤੇ ਸਨੌਰ ਅਨਾਜ ਮੰਡੀ ਦਾ ਅੱਜ ਸ਼ਾਮ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿੰਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ।ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD