Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਬਣਾਈ ਜਾਵੇਗੀ ਯਕੀਨੀ - ਪਰਮਵੀਰ ਸਿੰਘ

ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 09,27,611 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ

Paramvir Singh, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 07 Oct 2024

Last updated on: Oct 07, 2024, 00:00 IST

ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਅੱਜ ਦਾਣਾ ਮੰਡੀ ਫਤਿਆਬਾਦ ਵਿਖੇ ਜ਼ਿਲ੍ਹੇ ਵਿੱਚ ਝੋਨੇ ਦੀ ਰਸਮੀਂ ਖਰੀਦ ਪ੍ਰਕਿਰਿਆ ਸ਼ੁਰੂ ਕਰਵਾਉਣ ਮੌਕੇ ਕੀਤਾ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ 09,27,611 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।ਝੋਨੇ ਦੀ ਸੁਚਾਰੂ ਖਰੀਦ ਲਈ 60 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਸਰਕਾਰ ਵੱਲੋਂ 2320 ਰੁਪਏ ਪ੍ਰਤੀ ਕੁਇੰਟਲ ਐੱਮ. ਐੱਸ. ਪੀ. ਨਿਰਧਾਰਿਤ ਕੀਤੀ ਗਈ ਹੈ।

ਇਹਨਾਂ ਖਰੀਦ ਕੇਂਦਰਾਂ ‘ਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਬਿਜਲੀ, ਸਾਫ ਸਫਾਈ, ਰੋਸ਼ਨੀ, ਪੀਣ ਵਾਲੇ ਸਾਫ਼ ਪਾਣੀ ਅਤੇ ਆਰਜ਼ੀ ਪੈਖਾਨੇ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। 

ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਮੰਡੀਆਂ ਵਿੱਚ ਸਾਫ਼-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਜ਼ਿਲ੍ਹਾ ਮੰਡੀ ਅਫ਼ਸਰ ਤਰਨ ਤਾਰਨ ਸ੍ਰੀ ਹਰਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਸਾਉਣੀ ਸੀਜ਼ਨ 2024-25 ਦੌਰਾਨ ਝੋਨੇ ਦੀ ਖਰੀਦ ਲਈ ਜਿਲ਼੍ਹਾ ਤਰਨ ਤਾਰਨ ਵਿਖੇ 60 ਮੰਡੀਆ ਘੋਸ਼ਿਤ ਕੀਤੀਆ ਗਈਆ ਹਨ।ਜਿਲ਼੍ਹਾ ਤਰਨ ਤਾਰਨ ਦੀਆ 8 ਮੰਡੀਆ ਵਿਖੇ  ਮਿਤੀ 06 ਅਕਤੂਬਰ, 2024 ਤੱਕ 36769 ਟਨ ਬਾਸਮਤੀ ਦੀ ਆਮਦ ਹੋਈ ਹੈ, ਜਿਸਦੀ ਖਰੀਦ ਅਤੇ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।

ਉਹਨਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਿਸਾਨਾ ਦੀ ਸਹੂਲਤ ਲਈ ਛਾਂ, ਪਾਣੀ, ਬਿਜਲੀ ਅਤੇ ਹੋਰ ਲੋੜੀਦੇ ਪ੍ਰਬੰਧ ਮੁਕੰਮਲ ਹਨ।ਇਸ ਤੋਂ ਇਲਾਵਾ ਜਿਲ਼੍ਹੇ ਦੀ ਸਮੂਹ 60 ਮੰਡੀਆ ਦੇ ਸੁੱਚਜੇ ਪ੍ਰਬੰਧ ਅਤੇ ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀਆਂ ਦੇ ਸਟਾਫ਼ ਦੀਆਂ ਮੰਡੀਆ ਵਿੱਚ ਡਿਊਟੀਆ ਲਗਾ ਦਿੱਤੀਆ ਗਈਆਂ ਹਨ।

ਇਥੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ 17% ਤੋ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲਿਆਂਦਾ ਜਾਵੇ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲਿਆਦੀ ਜਾਵੇ ਤਾਂ ਜੋ ਕਿਸਾਨ ਨੂੰ ਫਸਲ ਵੇਚਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਾ ਆਵੇ।

 

Tags: Paramvir Singh , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD