Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਹਾਈਕੋਰਟ ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤੀ ਚੋਣਾਂ ਵਿਚ ਕੀਤੀਆਂ ਜਾ ਰਹੀਆਂ ਧਾਦਲੀਆਂ ਦਾ ਖ਼ੁਦ ਨੋਟਿਸ ਲੈ ਕੇ ਜਾਂਚ ਕਰੇ - ਬਲਬੀਰ ਸਿੱਧੂ

ਕਿਹਾ, ਜੁਝਾਰ ਨਗਰ, ਬੜਮਾਜਰਾ ਅਤੇ ਬਹਿਲੋਲਪੁਰ ਵਿਚ ਲਿਸਟਾਂ ਬਦਲੀਆਂ

Balbir Singh Sidhu, Punjab Pradesh Congress Committee, Congress, Punjab Congress

Web Admin

Web Admin

5 Dariya News

ਐਸ.ਏ.ਐਸ. ਨਗਰ , 08 Oct 2024

Last updated on: Oct 08, 2024, 00:00 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ  ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤੀ ਚੋਣਾਂ ਵਿਚ ਸਾਰੇ ਨਿਯਮ ਛਿੱਕੇ ਉਤੇ ਟੰਗ ਕੇ ਕੀਤੀਆਂ ਗਈਆਂ ਧਾਦਲੀਆਂ ਦਾ ਖੁਦ ਨੋਟਿਸ ਲੈ ਕੇ ਜਾਂਚ ਕੀਤੀ ਜਾਵੇ ਤਾਂ ਕਿ ਜ਼ਮੀਨੀ ਪੱਧਰ ਦੇ ਲੋਕਤੰਤਰ ਨੂੰ ਬਚਾਇਆ ਜਾ ਸਕੇ। ਸ਼੍ਰੀ ਸਿੱਧੂ ਅੱਜ ਫੇਸ–1 ਆਪਣੇ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੇ ਦਬਾਅ ਅਧੀਨ ਚੋਣ ਅਧਿਕਾਰੀਆਂ ਤੇ ਅਮਲੇ ਵਲੋਂ ਵਿਰੋਧੀ ਧਿਰ ਦੇ

ਉਮੀਦਵਾਰਾਂ ਦੀ ਸੁਣਵਾਈ ਨਾ ਕੀਤੇ ਜਾਣ ਕਾਰਨ ਇਕੱਲੇ-ਇਕੱਲੇ ਉਮੀਦਵਾਰ ਨੂੰ ਅਦਾਲਤ ਦਾ ਦਰਵਾਜ਼ਾਂ ਖੜਕਾਉਣਾ ਪੈ ਰਿਹਾ ਹੈ। 

ਉਹਨਾਂ ਇਸ ਸਬੰਧੀ ਮੋਹਾਲੀ ਹਲਕੇ ਦੇ ਪਿੰਡ ਪਾਪੜੀ ਦੀ ਉਦਾਹਰਣ ਦਿੰਦਿਆ ਦਸਿਆ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਪੰਜਾਬ ਤੇ ਹਾਈਕੋਰਟ ਤੋਂ ਚੋਣ ਉਤੇ ਰੋਕ ਲਵਾਉਣੀ ਪਈ ਹੈ। ਉਹਨਾਂ ਦਸਿਆ ਕਿ ਸਤਾਧਾਰੀ ਧਿਰ ਉਹਨਾਂ ਵਿਅਕਤੀਆਂ ਨੂੰ ਸਰਪੰਚ ਤੇ ਪੰਚ ਬਣਾਉਣ ਲਈ ਤਹੂ ਸੀ ਜਿਨ੍ਹਾਂ ਉਤੇ ਪੰਚਾਇਤੀ ਜਾਇਦਾਦਾਂ ਉਤੇ ਕਬਜ਼ਾ ਕਰਨ ਦੇ ਦੋਸ਼ ਸਾਬਤ ਹੋ ਚੁੱਕੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਜਦੋਂ ਚੋਣ ਅਮਲੇ ਨੇ ਦਸਤਾਵੇਜ਼ੀ ਸਬੂਤਾਂ ਸਮੇਤ ਕੀਤੇ ਗਏ ਇਤਰਾਜ਼ ਲੈਣ ਤੋਂ ਹੀ ਨਾ ਕਰ ਦਿੱਤੀ ਤਾਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਪੰਜਾਬ ਤੇ ਹਾਈਕੋਰਟ ਵਿਚ ਜਾਣਾ ਪਿਆ।

ਕਾਂਗਰਸੀ ਆਗੂ ਨੇ ਕਿਹਾ ਕਿ ਪਿੰਡ ਕੁਰੜਾ ਦੇ ਕਾਂਗਰਸੀ ਉਮੀਦਵਾਰਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਚਾਇਤੀ ਚੋਣ ਅਮਲ ਦੀ ਵੀਡੀਓਗ੍ਰਾਫੀ ਕਰਾਉਣ ਦਾ ਹੁਕਮ ਲਾਗੂ ਕਰਾਉਣ ਲਈ ਦੋ ਵਾਰੀ ਹਾਈਕੋਰਟ ਜਾਣਾ ਪਿਆ। ਉਹਨਾਂ ਦੋਸ਼ ਲਾਇਆ ਕਿ ਇਸ ਪਿੰਡ ਵਿਚ ਉਹੀ ਜਾਅਲੀ ਵੋਟਾਂ ਮੁੜ ਬਣਾ ਦਿਤੀਆਂ ਗਈਆਂ ਜਿਹੜੀਆਂ ਪੰਜਾਬ ਦੇ ਹਰਿਆਣਾ ਹਾਈਕੋਰਟ ਨੇ ਜਾਂਚ ਕਰਵਾਉਣ ਤੋਂ ਬਾਅਦ ਕੱਟ ਦਿੱਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਇਸ ਪਿੰਡ ਦੇ ਵਸਨੀਕਾਂ ਨੂੰ ਹੁਣ ਫਿਰ ਤੀਜੀ ਵਾਰੀ ਹਾਈਕੋਰਟ ਜਾਣਾ ਪਵੇਗਾ।

ਸਾਬਕਾ ਸਿਹਤ ਮੰਤਰੀ ਨੇ ਪਿੰਡ ਜੁਝਾਰ ਨਗਰ, ਬੜਮਾਜਰਾ ਅਤੇ ਬਹਿਲੋਲਪੁਰ ਦੇ ਚੋਣ ਅਮਲੇ ਉਤੇ ਉਮੀਦਵਾਰਾਂ ਦੀਆਂ ਲਿਸਟਾਂ ਬਦਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 5 ਅਕਤੂਬਰ ਨੂੰ ਲਾਈ ਗਈ ਲਿਸਟ ਵਿਚ 9 ਜਿਹੜੇ ਵਿਅਕਤੀਆਂ ਦੇ ਨਾਮਜ਼ਾਦਗੀ ਪੱਤਰ ਰੱਦ ਕੀਤੇ

ਗਏ ਸਨ 7 ਅਕਤੂਬਰ ਨੂੰ ਉਹਨਾਂ ਹੀ ਵਿਅਕਤੀਆਂ ਦੇ ਨਾਮਜ਼ਾਦਗੀ ਪੱਤਰ ਮਨਜ਼ੂਰ ਕਰ ਕੇ ਨਵੀ ਲਿਸਟ ਲਾ ਦਿਤੀ ਗਈ। ਉਹਨਾਂ ਮੀਡੀਆ ਕਰਮੀਆਂ ਨੂੰ ਦੋਵੇਂ ਲਿਸਟਾਂ ਪੇਸ਼ ਕੀਤੀਆਂ ਗਈਆਂ।

ਸ਼੍ਰੀ ਸਿੱਧੂ ਨੇ ਕਿਹਾ ਕਿ ਹੁਣ ਜਦੋਂ ਸਰਕਾਰ ਤੇ ਸੂਬੇ ਦੇ ਚੋਣ ਕਮਿਸ਼ਨ ਤੋਂ ਇਨਸਾਫ ਦੀ ਕੋਈ ਆਸ ਨਹੀਂ ਰਹੀ ਤਾਂ ਕਾਂਗਰਸ ਦੇ ਪੀੜਤ ਉਮੀਦਵਾਰਾਂ ਨੂੰ ਪੰਜਾਬ ਤੇਹਰਿਆਣਾ ਹਾਈਕੋਰਟ ਵਿਚ ਪਹੁੰਚ ਕਰ ਤੋਂ ਬਿਨਾਂ ਕੋਈ ਚਾਰਾ ਨਹੀਂ ਰਿਹਾ। ਇਸ ਮੋਕੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ਚੰਦ ਸਰਮਾਂ ਮੱਛਲੀ ਕਲਾਂ , ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਗਿਆਨ ਸਿੰਘ ਕੁਰੜਾ, ਗੁਰਜੀਤ ਸਿੰਘ ਮਾਵੀ ਪਾਪੜੀ , ਬਚਨ ਸਿੰਘ ਪਾਪੜੀ ਤੋ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਅਤੇ ਆਹੁਦੇਦਾਰ ਹਾਜਰ ਸਨ.

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD