Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ

ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ

Vigilance Bureau, Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 08 Oct 2024

Last updated on: Oct 08, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ 'ਤੇ ਐੱਮ.ਸੀ. ਬੁਢਲਾਡਾ ਦੇ ਮੁਲਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਬੁਢਲਾਡਾ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਇੰਦਰਜੀਤ ਸਿੰਘ, ਏ.ਐਮ.ਈ. ਅਤੇ ਰਾਕੇਸ਼ ਕੁਮਾਰ ਜੇ.ਈ. ਨੇ ਸੜਕ ਦੀ ਲਾਜ਼ਮੀ ਮੌਕੇ ਉਪਰ ਜਾ ਕੇ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐਮ.ਬੀ.) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦਕਿ ਸਰਕਾਰੀ ਐਮ.ਬੀ. ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ। ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐਮ.ਬੀ. ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਠੇਕੇਦਾਰ ਵੱਲੋਂ ਇਸ ਸਬੰਧੀ ਕਾਨੂੰਨੀ ਕਾਰਵਾਈ ਦੇ ਡਰੋਂ 2 ਲੱਖ ਰੁਪਏ ਕਾਰਜਸਾਧਕ ਅਫਸਰ ਨਗਰ ਕੌਂਸਲ ਬੁਢਲਾਡਾ ਦੇ ਖਾਤੇ ਵਿੱਚ ਜਮ੍ਹਾ ਕਰਵਾ ਦਿੱਤੇ ਗਏ, ਜਿਸ ਤੋਂ ਇਸ ਮਾਮਲੇ ਵਿੱਚ ਬੇਨਿਯਮੀਆਂ ਕਰਨ ਬਾਰੇ ਆਪਸੀ ਮਿਲੀਭੁਗਤ ਦਾ ਸਬੂਤ ਜ਼ਾਹਰ ਹੁੰਦਾ ਹੈ। 

ਇਸ ਜਾਂਚ ਦੇ ਆਧਾਰ 'ਤੇ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 467, 468, 471, 120ਬੀ ਦੇ ਤਹਿਤ ਐਫਆਈਆਰ ਨੰਬਰ 23 ਮਿਤੀ 08.10.2024 ਨੂੰ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਵਿਜੀਲੈਂਸ ਨੇ ਐੱਮਸੀ ਬੁਢਲਾਡਾ ਦੇ ਰਾਕੇਸ਼ ਕੁਮਾਰ ਜੇਈ ਅਤੇ ਮਾਨਸਾ ਸ਼ਹਿਰ ਰਹਿੰਦੇ ਠੇਕੇਦਾਰ ਰਾਕੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਇੰਦਰਜੀਤ ਸਿੰਘ, ਏ.ਐਮ.ਈ. ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD