Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ : ਰਾਜੇਸ਼ ਧੀਮਾਨ

ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 08 Oct 2024

Last updated on: Oct 08, 2024, 00:00 IST

ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਦਾਣਾ ਮੰਡੀ ਨਵਾਂ ਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ। 

ਇਸ ਮੌਕੇ ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ (ਬੱਲੂ), ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੀ ਉਨ੍ਹਾਂ ਦੇ ਨਾਲ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ,ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਸਾਨ ਭਰਾਵਾਂ ਨੂੰ ਝੋਨੇ ਦੀ ਖ਼ਰੀਦ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਵੇਗੀ।

 ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 30 ਖਰੀਦ ਕੇਂਦਰਾਂ ਵਿਚ ਛਾਂ, ਰੋਸ਼ਨੀ, ਪਾਣੀ, ਬਾਰਦਾਨੇ ਤੇ ਸਫ਼ਾਈ ਆਦਿ ਦੇਖ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਨਿਰਧਾਰਿਤ ਸਮੇਂ ਅਨੁਸਾਰ ਹੀ ਕੰਬਾਇਨ ਉਪਰ ਸੁਪਰ ਐਸ.ਐਮ.ਐਸ ਲਗਾ ਕੇ ਹੀ ਕਰਨ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਆਧੁਨਿਕ ਤਕਨੀਕਾਂ/ਮਸ਼ੀਨਰੀਂ ਰਾਹੀਂ ਖੇਤਾਂ ਵਿਚ ਹੀ ਮਿਲਾਉਣ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਉਨਾਂ ਆੜ੍ਹਤੀਆ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਵੀ ਕੀਤੀ। 

ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਨਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ, ਆੜ੍ਹਤੀਆ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ ਸਕੱਤਰ ਹਰਵਿੰਦਰ ਸਿੰਘ ਗੁਲਾਟੀ ਤੇ ਸੁਰਿੰਦਰ ਕੁਮਾਰ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD