Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੱਖ-ਵੱਖ ਡੇਰਾਬੱਸੀ ਦੀਆਂ ਮੰਡੀਆਂ ਦਾ ਦੌਰਾ

ਲਾਲੜੂ, ਧਨੌਨੀ, ਜੜੌਤ, ਤਸਿੰਬਲੀ ਤੇ ਸਮਗੌਲੀ ’ਚ ਲਿਆ ਜਾਇਜ਼ਾ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲਾਲੜੂ (ਐਸ ਏ ਐਸ ਨਗਰ) , 08 Oct 2024

Last updated on: Oct 08, 2024, 00:00 IST

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੰਗਲਵਾਰ ਨੂੰ ਡੇਰਾਬੱਸੀ ਇਲਾਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਲਾਲੜੂ, ਧਨੌਨੀ, ਜੜੌਤ, ਤਸਿੰਬਲੀ ਅਤੇ ਸਮਗੌਲੀ ’ਚ ਝੋਨੇ ਦੀ ਖਰੀਦ ਾ ਜਾਇਜ਼ਾ ਲੈਣ ਬਾਅਦ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਝੋਨੇ ਦੇ ਖਰੀਦ ਸੀਜ਼ਨ ’ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਖਰੀਦ ’ਚ ਦੇਰੀ ਦਾ ਕਾਰਨ ਅਨਾਜ ਭੰਡਾਰਾਂ ’ਚੋਂ ਸਟਾਕ ਕੇਂਦਰੀ ਏਜੰਸੀਆਂ ਦੁਆਰਾ ਸਮੇਂ ਸਿਰ ਨਾ ਚੁੱਕਣਾ ਬਣਿਆ ਹੈ, ਜਿਸ ਨੂੰ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸਮੇਂ ਸਿਰ ਗੋਦਾਮ ਖਾਲੀ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਦਿੱਕਤਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ ਅਤੇ ਉਹ ਪ੍ਰਸ਼ਾਸਨਿਕ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ’ਚ ਹਨ। 

ਉਨ੍ਹਾਂ ਦੱਸਿਆ ਕਿ ਸਰਕਾਰ ਦੀ ਪਹਿਲ ਹਮੇਸ਼ਾਂ ਕਿਸਾਨ-ਮਜ਼ਦੂਰ ਰਹੇ ਹਨ, ਇਸ ਲਈ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿਲਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਪੂਰਣ ਰਾਖੀ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਨੂੰ ਪੂਰੀ ਵਚਨਬੱਧਤਾ ਨਾਲ ਨਿਭਾਇਆ ਜਾਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੀਰੀ ਸਾਂਭਣ ਦੇ ਕਾਰਜ ਦੌਰਾਨ ਖੇਤਾਂ ’ਚ ਬਚੇ ਵੱਢ (ਪਰਾਲੀ) ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਮਸ਼ੀਨਰੀ ਰਾਹੀਂ ਸੰਭਾਲ ਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਸਹਿਯੋਗ ਕੀਤਾ ਜਾਵੇ ਤਾਂ ਜੋ ਵਾਤਾਵਰਣ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਿਆ ਜਾ ਸਕੇ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD