Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਭਗਵੰਤ ਸਿੰਘ ਮਾਨ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਸਰਹੱਦੀ ਖ਼ੇਤਰ ਵਿੱਚ ਹੜ੍ਹਾਂ ਤੋਂ ਬਚਾਅ ਲਈ 176.29 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਹਰੀ ਝੰਡੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Khudian,Barinder Kumar Goel,Tarunpreet Singh Sond

Web Admin

Web Admin

5 Dariya News

ਚੰਡੀਗੜ੍ਹ , 09 Oct 2024

Last updated on: Oct 09, 2024, 00:00 IST

ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿੱਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਬੀ.ਐਸ.ਐਫ. ਤੇ ਫੌਜ ਤੋਂ ਲਗਾਤਾਰ ਬੇਨਤੀਆਂ ਮਿਲ ਰਹੀਆਂ ਸਨ। 

ਉਨ੍ਹਾਂ ਕਿਹਾ ਕਿ ਇਹ ਥਾਵਾਂ ਰਾਵੀ, ਸਤਲੁਜ ਤੇ ਉਝ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਨੂੰ ਹੜ੍ਹ ਕੰਟਰੋਲ ਲਈ ਮਿਲਦੇ ਨਿਗੂਣੇ ਫੰਡਾਂ ਨੂੰ ਕੌਮੀ ਮਹੱਤਵ ਵਾਲੀਆਂ ਥਾਵਾਂ ਨੂੰ ਬਚਾਉਣ ਲਈ ਤਬਦੀਲ ਕਰ ਦਿੱਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਕੌਮੀ ਸੁਰੱਖਿਆ ਪਹਿਲੂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਪੰਜਾਬ ਵਿੱਚ ਪੈਂਦੀਆਂ ਅਜਿਹੀਆਂ 28 ਥਾਵਾਂ ਲਈ 176.29 ਕਰੋੜ ਰੁਪਏ ਦਾ ਇਕ ਪ੍ਰਾਜੈਕਟ ਬਣਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਰੋਕੂ ਕੰਮਾਂ ਦੀ ਬਹੁਤ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਲਈ ਸਰਹੱਦ ਉਤੇ ਕੰਡਿਆਲੀ ਤਾਰ ਅਤੇ ਹੋਰ ਸੁਰੱਖਿਆ ਬੁਨਿਆਦੀ ਢਾਂਚਾ ਪਹਿਲਾਂ ਹੀ ਦਰੁਸਤ ਕਰ ਦਿੱਤਾ ਗਿਆ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਹੜ੍ਹਾਂ ਤੋਂ ਬਾਅਦ ਸੰਭਾਲ ਦੇ ਕੰਮ ਕਰਨੇ ਸਮੇਂ ਦੀ ਲੋੜ ਹੈ ਤਾਂ ਕਿ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਲਈ ਥਾਵਾਂ ਦੀ ਚੋਣ ਫੌਜ ਨਾਲ ਮਿਲ ਕੇ ਸਾਂਝੇ ਤੌਰ ਉਤੇ ਕੀਤੀ ਗਈ ਹੈ ਅਤੇ ਇਹ ਥਾਵਾਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਪੈਂਦੀਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਮ 28 ਥਾਵਾਂ ਉਤੇ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਨਾਲ 8695.27 ਹੈਕਟੇਅਰ ਜ਼ਮੀਨ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ 28 ਥਾਵਾਂ ਵਿੱਚੋਂ ਫ਼ਿਰੋਜ਼ਪੁਰ ਵਿੱਚ ਸੱਤ, ਅੰਮ੍ਰਿਤਸਰ ਵਿੱਚ 11, ਤਰਨ ਤਾਰਨ ਵਿੱਚ ਤਿੰਨ, ਗੁਰਦਾਸਪੁਰ ਵਿੱਚ ਪੰਜ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ ਦੋ ਥਾਵਾਂ ਪੈਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਦਰਿਆ ਦੇ 1788 ਫੁੱਟ ਕਿਨਾਰੇ ਮਜ਼ਬੂਤ ਕਰਨ ਦੀ ਤਜਵੀਜ਼ ਹੈ। 

ਇਨ੍ਹਾਂ ਵਿੱਚ ਫ਼ਿਰੋਜ਼ਪੁਰ ਵਿੱਚ 1050 ਫੁੱਟ ਅਤੇ ਗੁਰਦਾਸਪੁਰ ਵਿੱਚ 2875 ਫੁੱਟ ਕਿਨਾਰੇ ਮਜ਼ਬੂਤ ਕੀਤੇ ਜਾਣਗੇ। ਇਸ ਪ੍ਰਾਜੈਕਟ ਵਿੱਚ 29140 ਫੁੱਟ ਰਿਟੇਨਿੰਗ ਵਾਲ, 22 ਸਪੱਰ ਅਤੇ 95 ਸਟੱਡ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕੀਤੇ ਜਾਣ ਵਾਲੇ ਇਹ ਦੇਸ਼ ਲਈ ਰਣਨੀਤਕ ਤੌਰ ਉਤੇ ਕਾਫ਼ੀ ਅਹਿਮ ਹਨ।    

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Khudian , Barinder Kumar Goel , Tarunpreet Singh Sond

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD