Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਨੇ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀਆਂ ਦੀ ਪੜਤਾਲ ਦੀ ਵੀਡੀਓਗ੍ਰਾਫੀ ਮੰਗੀ

ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤਾਂ ਦੇਵੇ ਕਿ ਚੁੱਲ੍ਹਾ ਟੈਕਸ ਤੇ ਹੋਰ ਬਕਾਏ ਉਹ ਆਪਣੇ ਦਫਤਰਾਂ ਵਿਚ ਹੀ ਜਮ੍ਹਾਂ ਕਰਵਾਉਣ

Dr. Daljit Singh Cheema ,Daljit Singh Cheema, Sarabjit Singh Jhinjher, Arshdeep Singh Kler, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 03 Oct 2024

Last updated on: Oct 03, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਖਜੱਲ ਖੁਆਰੀ ਰੋਕੀ ਜਾਵੇ ਅਤੇ ਪਾਰਟੀ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਵੇ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਜੇਕਰ ਚੁੱਲ੍ਹਾ ਟੈਕਸ ਜਾਂ ਕੋਈ ਹੋਰ ਬਕਾਇਆ ਹੈ ਤਾਂ ਉਹ ਆਪਣੇ ਦਫਤਰਾਂ ਵਿਚ ਹੀਇਹ  ਜਮ੍ਹਾਂ ਕਰਵਾਉਣ।

ਇਹ ਪ੍ਰਗਟਾਵਾ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੁ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਾਲੇ ਵਫਦ ਵੱਲੋਂ ਸੂਬਾ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਵੇਲੇ ਕੀਤਾ ਗਿਆ। ਵਫਦ ਵਿਚ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਸ਼ਾਮਲ ਸਨ।

ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਭਾਗਾਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਵਿਚ ਕਿਹਾ ਗਿਆ ਕਿ ਬੀ ਡੀ ਪੀ ਓ ਸਮੇਤ ਚੋਣ ਅਫਸਰ ਆਪੋ ਆਪਣੇ ਦਫਤਰਾਂ ਵਿਚ ਬੈਠਣ ਦੀ ਥਾਂ ਸੱਤਾਧਾਰੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਤੇ ਹੋਰ ਅਹੁਦੇਦਾਰਾਂ ਦੇ ਦਫਤਰਾਂ ਤੇ ਘਰਾਂ ਵਿਚ ਬੈਠੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਹਨਾਂ ਅਫਸਰਾਂ ਦੀ ਦੁਰਵਰਤੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਐਨ ਓ ਸੀ ਤੇ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਦੇਣ ਤੋਂ ਇਨਕਾਰ ਕਰਨ ਵਾਸਤੇ ਕਰ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਮਜੀਠਾ ਹਲਕੇ ਵਿਚ ਆਈ ਏ ਐਸ ਅਫਸਰ ਸੋਨਮ ਨੂੰ ਐਸ ਡੀ ਐਮ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਚਾਰਜ ਇਕ ਜੂਨੀਅਰ ਅਫਸਰ ਅਮਨਪ੍ਰੀਤ ਸਿੰਘ ਨੂੰ ਦੇ ਦਿੱਤਾ ਗਿਆ ਜੋ ਆਪ ਆਗੂਆਂ ਤੋਂ ਹਦਾਇਤਾਂ ਲੈ ਰਹੇ ਹਨ। ਉਹਨਾਂ ਕਿਹਾ ਕਿ ਧਰਮਕੋਟ ਦੇ ਕੋਟ ਈਸੇ ਖਾਂ ਵਿਚ ਵਿਧਾਇਕ ਦਵਿੰਦਰਜੀਤ ਸਿੰਘ ਢੋਸ ਨੇ ਪੁਲਿਸ ਅਧਿਕਾਰੀਆਂ ’ਤੇ ਦਬਾਅ ਬਣਾਇਆ ਕਿ ਵਿਰੋਧੀ ਧਿਰ ਦੇ ਸਾਰੇ ਉਮੀਦਵਾਰਾਂ ਨੂੰ ਬੀ ਡੀ ਪੀ ਓ ਦਫਤਰ ਵਿਚੋਂ ਬਾਹਰ ਕੱਢ ਦਿੱਤਾ ਜਾਵੇ।

ਵਫਦ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿਚ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਵਿਰੋਧੀ ਧਿਰ ਦੇ ਉਮੀਦਵਾਰ ਖੱਜਲ ਖੁਆਰ ਨਾ ਹੋ ਸਕਣ। ਵਫਦ ਨੇ ਇਹ ਵੀ ਅਪੀਲ ਕੀਤੀ ਕਿ ਹਰ ਜ਼ਿਲ੍ਹੇ ਵਿਚ ਅਤੇ ਸੂਬਾ ਪੱਧਰ ’ਤੇ ਸਪੈਸ਼ਲ ਕੰਟਰੋਲ ਰੂਮ ਬਣਾਏ ਜਾਣ ਅਤੇ ਜਿਥੇ ਕਿਤੇ ਵੀ ਕੋਈ ਵਿਵਾਦ ਦੀ ਖਬਰ ਆਵੇ, ਉਥੇ ਤੁਰੰਤ ਜ਼ਿਲ੍ਹਾ ਅਧਿਕਾਰੀ ਭੇਜੇ ਜਾਣ।

ਡਾ. ਚੀਮਾ ਨੇ ਹੋਰ ਦੱਸਿਆ ਕਿ ਵਫਦ ਨੇ ਇਹ ਵੀ ਅਪੀਲ ਕੀਤੀ ਹੈ ਕਿ 5 ਅਕਤੂਬਰ ਨੂੰ ਦਸਤਾਵੇਜ਼ਾਂ ਦੀ ਪੜਤਾਲ ਵੇਲੇ ਵੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਜੇਕਰ ਰਿਟਰਨਿੰਗ ਅਫਸਰ ਕੋਈ ਨਾਮਜ਼ਦਗੀ ਪੱਤਰ ਰੱਦ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਪਹਿਲਾਂ ਚੋਣ ਕਮਿਸ਼ਨ ਤੋਂ ਅਗਾਊਂ ਆਗਿਆ ਲਈ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਵਫਦ ਨੇ ਕਮਿਸ਼ਨ ਨੂੰ ਦੱਸਿਆ ਹੈ ਕਿ ਉਹਨਾਂ ਨੇ ਤਾਂ ਚੰਗੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਪਰ ਜ਼ਮੀਨੀ ਪੱਧਰ ’ਤੇ ਇਹ ਲਾਗੂ ਨਹੀਂ ਹੋਈਆਂ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਹਨਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਵਿੱਤ ਮੰਤਰੀ ਹਰਪਾਲ ਚੀਮਾ ਜੋ ਸਰਕਾਰ ਦਾ ਹਿੱਸਾ ਹਨ, ਉਹਨਾਂ ਨੂੰ ਵੀ ਭਰੋਸਾ ਨਹੀਂ ਹੈ ਕਿ ਚੋਣਾਂ ਆਜ਼ਾਦ ਤੇ ਨਿਰਪੱਖ ਹੋਣਗੀਆਂ। ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਸੁਝਾਅ ਦੇਣ ਬਾਰੇ ਸਵਾਲ ਦੇ ਜਵਾਬ ਵਿਚ ਅਕਾਲੀ ਆਗੂ ਨੇ ਕਿਹਾ ਕਿ ਉਹ ਇਸ ’ਤੇ ਕੁਝ ਨਹੀਂ ਆਖ ਸਕਦੇ ਕਿਉਂਕਿ ਇਸ ਬਾਰੇ ਖਬਰ ਵਿਚ ਸਿਰਫ ਸੂਤਰਾਂ ਦਾ ਹਵਾਲਾ ਦਿੱਤਾ ਗਿਆ ਹੈ ਪਰ ਜੇਕਰ ਸ੍ਰੀ ਜਾਖੜ ਨੇ ਅਜਿਹਾ ਸੁਝਾਅ ਦਿੱਤਾ ਹੈ ਤਾਂ ਚੰਗੀ ਗੱਲ ਹੈ।

ਐਮ ਪੀ ਕੰਗਣਾ ਰਣੌਤ ਵੱਲੋਂ ਫਿਰ ਤੋਂ ਕੀਤੀ ਕੁੜਤਣ ਵਾਲੀ ਬਿਆਨ ਬਾਰੇ ਸਵਾਲ ਦੇ ਜਵਾਬ ਵਿਚ ਉਹਨਾਂ ਨੇ ਭਾਜਪਾ ਹਾਈ ਕਮਾਂਡ ਨੂੰ ਸਵਾਲ ਕੀਤੀ ਕਿ ਉਹ ਕੰਗਣਾ ਰਣੌਤ ਦੇ ਖਿਲਾਫ ਕਾਰਵਾਈ ਕਰਨ ਵਿਚ ਇੰਨੀ ਬੇਵੱਸ ਕਿਉਂ ਹੈ ਜਦੋਂ ਕਿ ਉਹ ਆਪਣੇ ਆਪ ਨੂੰ ਸਭ ਤੋਂ ਅਨੁਸ਼ਾਸਤ ਪਾਰਟੀ ਕਹਾਉਂਦੀ ਹੈ। ਉਹਨਾਂ ਕਿਹਾ ਕਿ ਪਾਰਟੀ ਦੀ ਸਹਿਮਤੀ ਤੋਂ ਬਗੈਰ ਕੋਈ ਵੀ ਐਮ ਪੀ ਅਜਿਹੇ ਬਿਆਨ ਨਹੀਂ ਦੇ ਸਕਦਾ।

 

Tags: Dr. Daljit Singh Cheema , Daljit Singh Cheema , Sarabjit Singh Jhinjher , Arshdeep Singh Kler , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD