Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਹਿੰਸਾ ਗ੍ਰਸਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਅਪੀਲ

ਵਫਦ ਨੇ ਚੋਣ ਕਮਿਸ਼ਨ ਨੂੰ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੇ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰਨ ਦੀ ਵੀ ਕੀਤੀ ਅਪੀਲ

Dr. Daljit Singh Cheema ,Daljit Singh Cheema, Arshdeep Singh Kler, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 04 Oct 2024

Last updated on: Oct 04, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੌਰਾਨ ਜਿਹਨਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਅਤੇ ਜਿਥੇ ਕਿਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤਾ ਗਿਆ, ਉਹਨਾਂ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ ਅਤੇ ਜੋ ਸਿਵਲ ਤੇ ਪੁਲਿਸ ਅਧਿਕਾਰੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਰਲ ਕੇ ਲੋਕਤੰਤਰ ਦਾ ਕਤਲ ਕਰਦੇ ਰਹੇ, ਉਹਨਾਂ ਸਭ ਦੇ ਤਬਾਦਲੇ ਕੀਤੇ ਜਾਣ।

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ, ਜਿਸ ਵਿਚ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ, ਨੇ ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕਰ ਕੇ ਆਪ ਦੇ ਆਗੂਆਂ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਖਿਲਾਫ ਕੀਤੀ ਹਿੰਸਾ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ ਅਤੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਪੰਚਾਇਤ ਚੋਣਾਂ ’ਤੇ ਮੁਕੰਮਲ ਕਬਜ਼ਾ ਕਰਨ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਈ ਜਾਵੇ।

ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਫੌਰੀ ਕਦਮ ਚੁੱਕਣ ਦੀ ਜ਼ਰੂਰਤ ਹੈ ਨਹੀਂ ਤਾਂ ਪੰਜਾਬ ਵਿਚ ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਉਣੀਆਂ ਸੰਭਵ ਨਹੀਂ ਹੋਣਗੀਆਂ।

ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਸਿਵਲ ਤੇ ਪੁਲਿਸ ਅਧਿਕਾਰੀ ਨਾ ਸਿਰਫ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਹਨ ਬਲਕਿ ਸ਼ਰ੍ਹੇਆਮ ਆਪ ਆਗੂਆਂ ਨਾਲ ਰਲੇ ਹੋਏ ਹਨ। ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਣ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾ ਕੇ ਸਾਰੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ। 

ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਨੂੰ ਹਦਾਇਤ ਕਰੇ ਕਿ ਸਾਰੇ ਉਮੀਦਵਾਰਾਂ ਨੂੰ ਉਹਨਾਂ ਦੇ ਆਪੋ ਆਪਣੇ ਖੇਤਰਾਂ ਵਿਚ ਬੀ ਡੀ ਪੀ ਓ ਦਫਤਰਾਂ ਤੱਕ ਪਹੁੰਚ ਕਰਨ ਦੀ ਆਗਿਆ ਦਿੱਤੀ ਜਾਵੇ।ਡਾ. ਚੀਮਾ ਨੇ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ ਕੀਤੀ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿਚ ਵਿਸ਼ਵਾਸ ਬਹਾਲ ਕੀਤਾ ਜਾ ਸਕੇ।

ਅਕਾਲੀ ਦਲ ਦੇ ਵਫਦ ਨੇ ਚੋਣ ਕਮਿਸ਼ਨ ਨੂੰ ਆਪ ਦੇ ਗੁੰਡਿਆਂ ਵੱਲੋਂ ਕੀਤੀ ਹਿੰਸਾ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਕੀਤੀ ਖਜੱਲ ਖੁਆਰੀ ਦੇ ਵੀਡੀਓ ਸਬੂਤ ਵੀ ਦਿੱਤੇ ਹਨ।ਵਫਦ ਨੇ ਦੱਸਿਆ ਕਿ ਮੋਗਾ ਵਿਚ ਆਪ ਦੀ ਮਦਦ ਨਾਲ ਗੁੰਡਿਆਂ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਉਣ ਵਾਸਤੇ ਗੋਲੀਆਂ ਚਲਾਈਆਂ ਤੇ ਨਾਮਜ਼ਦਗੀ ਪੱਤਰ ਖੋਹ ਕੇ ਪਾੜ ਦਿੱਤੇ। ਵਫਦ ਨੇ ਦੱਸਿਆ ਕਿ ਮੋਗਾ ਦੇ ਧਰਮਕੋਟ ਅਤੇ ਕੋਟ ਈਸੇ ਖਾਂ ਵਿਚ ਪੁਲਿਸ ਨੇ ਵਿਰੋਧੀ ਵਰਕਰਾਂ ਖਿਲਾਫ ਹੀ ਕਾਰਵਾਈ ਕਰ ਦਿੱਤੀ ਜਦੋਂ ਕਿ ਉਹ ਤਾਂ ਪਹਿਲਾਂ ਹੀ ਆਪ ਦੇ ਗੁੰਡਿਆਂ ਦੇ ਹੱਥੋਂ ਗੁੰਡਾਗਰਦੀ ਦਾ ਸ਼ਿਕਾਰ ਸਨ।

ਵਫਦ ਨੇ ਦੱਸਿਆ ਕਿ ਕਿਵੇਂ ਆਪ ਦੇ ਉਮੀਦਵਾਰਾਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਬੀ ਡੀ ਪੀ ਓ ਦਫਤਰਾਂ ਵਿਚ ਲਿਜਾਇਆ ਗਿਆ ਤੇ ਵਿਰੋਧੀ ਧਿਰ ਦੇ ਉਮੀਦਵਾਰ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਰਹੇ ਪਰ ਕੋਈ ਲਾਹਾ ਨਾ ਮਿਲਿਆ।ਇਸੇ ਤਰੀਕੇ ਜਲਾਲਾਬਾਦ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ 3.00 ਵਜੇ ਦਾ ਸਮਾਂ ਟਪਾਉਣ ਲਈ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕਣ ਲਈ ਡੰਮੀ ਉਮੀਦਵਾਰ ਮੈਦਾਨ ਵਿਚ ਖੜ੍ਹੇ ਕੀਤੇ ਗਏ। 

ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਮਮਦੋਟ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਤੇ ਤਲਵੰਡੀ ਭਾਈ ਵਿਚ ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਤੇ ਉਹਨਾਂ ਦੇ ਵਾਹਨ ਭੰਨ ਸੁੱਟੇ ਗਏ।ਸੂਬਾਈ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਾਰੀਆਂ ਘਟਨਾਵਾਂ ਦੀਆਂ ਵੀਡੀਓ ਕਮਿਸ਼ਨ ਨੂੰ ਸੌਂਪੀਆਂ ਗਈਆਂ ਹਨ ਤੇ ਅਕਾਲੀ ਦਲ ਨੇ ਸਿਵਲ ਤੇ ਪੁਲਿਸ ਅਫਸਰਾਂ ਸਮੇਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਸਮੇਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਉਹਨਾਂ ਕਿਹਾ ਕਿ ਵਫਦ ਨੇ ਇਹ ਵੀ ਮੰਗ ਕੀਤੀ ਕਿ ਭਲਕੇ ਨਾਮਜ਼ਦਗੀ ਪੱਤਰਾਂ ਦੀ ਘੋਖ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਦੇ ਕੰਮਕਾਜ ਦੀ ਨਿਗਰਾਨੀ ਰੱਖੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਪ ਆਗੂਆਂ ਦੇ ਦਬਾਅ ਹੇਠ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਨਾ ਹੋਣ।

 

Tags: Dr. Daljit Singh Cheema , Daljit Singh Cheema , Arshdeep Singh Kler , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD