Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 05 Oct 2024

Last updated on: Oct 05, 2024, 00:00 IST

ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨਲੂ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ੍ਰੀ ਇੰਦਰਾਸੇਨਾ ਰੈਡੀ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰੇਣੁਕਾ ਨਲੂ ਨੂੰ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਆਪਣੇ ਪਰਿਵਾਰ ਨਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਛਕਿਆ ਅਤੇ ਸੇਵਾ ਕੀਤੀ।

ਇਸ ਮੌਕੇ ਰਾਜਪਾਲ ਸ੍ਰੀ ਇੰਦਰਾਸੇਨਾ ਰੈਡੀ ਨੇ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਿਕ ਕੇਂਦਰ ਹੈ। ਇਸ ਪਾਵਨ ਅਸਥਾਨ ਦੇ ਦਰਸ਼ਨਾਂ ਦਾ ਸੁਭਾਗ ਮਿਲਣ ’ਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਗੁਰੂ ਕੇ ਲੰਗਰ ਵਿਚ ਸੇਵਾ ਕਰਨਾ ਉਨ੍ਹਾਂ ਲਈ ਯਾਦਗਾਰੀ ਰਹੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। 

ਇਸ ਮੌਕੇ ਰਾਜਪਾਲ ਦੇ ਨਾਲ ਆਏ ਮੇਜਰ ਅਰਜਨ ਮਲਿਕ ਤੋਂ ਇਲਾਵਾ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਸ਼੍ਰੋਮਣੀ ਕਮੇਟੀ ਦੇ ਸੁਪ੍ਰਡੰਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਇਕਬਾਲ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD