Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਦੀ ਵੈੱਬਸਾਈਟਾਂ ਨਹੀਂ ਕਰ ਸਕਣਗੀਆਂ ਆਨਲਾਈਨ ਵਿਕਰੀ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 07 Oct 2024

Last updated on: Oct 07, 2024, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਰੂਪ ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ। 

ਇਕੱਤਰਤਾਵਾਂ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ, ਪਰੰਤੂ ਅਕਸਰ ਹੀ ਰੁਮਾਲਿਆਂ ਦੀ ਗੁਣਵਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ।

ਇਸ ਦੇ ਮੱਦੇਨਜ਼ਰ ਵਿਚਾਰ-ਵਟਾਂਦਰੇ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾਂ ਕਰਵਾ ਸਕੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਥਾਪਤ ਕੀਤੇ ਜਾਣ ਵਾਲੇ ਕਾਊਂਟਰਾਂ ’ਤੇ ਸ਼ਰਧਾ ਅਨੁਸਾਰ ਰੁਮਾਲਿਆਂ ਲਈ ਭੇਟਾ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਨ ਤੇ ਗੁਰੂ ਦਰਬਾਰ ਅੰਦਰ ਰਸੀਦ ਦਿਖਾ ਕੇ ਅਰਦਾਸ ਕਰਵਾਉਣ। ਉਨ੍ਹਾਂ ਕਿਹਾ ਕਿ ਰੁਮਾਲਾ ਸਾਹਿਬ ਲਈ ਪੁੱਜਣ ਵਾਲੀ ਭੇਟਾ ਕੌਮ ਦੇ ਉਜਲੇ ਭਵਿੱਖ ਲਈ ਵਰਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਇਸ ਦੀ ਭਾਵਨਾ ਅਤੇ ਧਾਰਮਿਕ ਮਹੱਤਵ ਅਨੁਸਾਰ ਯਕੀਨੀ ਬਣਾਉਣ ਲਈ ਬੀਤੇ ਵਿਚ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਪੁਖ਼ਤਗੀ ਨਾਲ ਲਾਗੂ ਕੀਤਾ ਜਾਵੇਗਾ। ਇਸ ਨੂੰ ਸੰਕੋਚ ਕੇ ਕੇਵਲ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਤੱਕ ਹੀ ਸੀਮਤ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਇਸੇ ਸਾਲ 22 ਨਵੰਬਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਈ-ਕੌਮਰਸ ਵੈੱਬਸਾਈਟਾਂ ਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਕਿਉਂਕਿ ਇਸ ਨਾਲ ਗੁਰਬਾਣੀ ਦੀ ਮਾਣ-ਮਰਯਾਦਾ ਤੇ ਸਤਿਕਾਰ ਨੂੰ ਢਾਅ ਲੱਗ ਰਹੀ ਹੈ।ਉਨ੍ਹਾਂ ਕਿਹਾ ਕਿ ਪਾਸ ਕੀਤੇ ਗਏ ਮਤੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਇਸ ’ਤੇ ਕੌਮ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ, ਤਾਂ ਜੋ ਇਸ ਵਰਤਾਰੇ ਨੂੰ ਠੱਲ੍ਹ ਪੈ ਸਕੇ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪਨੂੰ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਪ੍ਰਿਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਅਜਮੇਰ ਸਿੰਘ ਖੇੜਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਰਲਾਲ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸ. ਹਰਵਿੰਦਰ ਸਿੰਘ ਖ਼ਾਲਸਾ, ਡਾ. ਪ੍ਰਭਜੋਤ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਯੂਨੀਵਰਸਿਟੀ ਦੇ ਡੀਨ ਡਾ. ਏਪੀ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਹਰਭਜਨ ਸਿੰਘ ਵਕਤਾ, ਸਹਾਇਕ ਡਾਇਰੈਕਟਰ ਵਿਦਿਆ ਬੀਬੀ ਸਤਵੰਤ ਕੌਰ, ਇੰਚਾਰਜ ਡਾ. ਜੋਗੇਸ਼ਵਰ ਸਿੰਘ, ਸ. ਕਾਰਜ ਸਿੰਘ, ਸ. ਗੁਰਪ੍ਰਤਾਪ ਸਿੰਘ ਤੇ ਸ. ਬਲਦੇਵ ਸਿੰਘ ਆਦਿ ਮੌਜੂਦ ਸਨ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD