Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਆਦਮੀ ਪਾਰਟੀ ਨੇ ਪੰਚਾਇਤ ਚੋਣ ਪ੍ਰਕਿਰਿਆ ਖੂਹ ਖਾਤੇ ਪਾਈ: ਅਕਾਲੀ ਦਲ ਨੇ ਸੂਬਾਈ ਚੋਣ ਕਮਿਸ਼ਨ ਨੂੰ ਆਖਿਆ

ਸਾਰੇ ਬੂਥਾਂ ’ਤੇ ਆਬਜ਼ਰਵਰਾਂ ਦੀ ਤਾਇਨਾਤੀ ਤੇ ਵੀਡੀਓਗ੍ਰਾਫੀ ਦੀ ਕੀਤੀ ਮੰਗ

Dr. Daljit Singh Cheema ,Daljit Singh Cheema, Arshdeep Singh Kler, Shiromani Akali Dal, SAD, Akali Dal, NK Sharma, Narinder Kumar Sharma

Web Admin

Web Admin

5 Dariya News

ਚੰਡੀਗੜ੍ਹ , 07 Oct 2024

Last updated on: Oct 07, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਦੱਸ‌ਿਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਪੰਚਾਇਤ ਚੋਣ ਪ੍ਰਕਿਰਿਆ ਖੂਹ ਖਾਤੇ ਪਾ ਦਿੱਤੀ ਹੈ ਅਤੇ ਮੰਗ ਕੀਤੀ ਕਿ ਜਿਹੜੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਤੇ ਜਿਹਨਾਂ ਦੇ ਦਸਤਾਵੇਜ਼ ਠੀਕ ਹੋਣ ਦੇ ਬਾਵਜੂਦ ਵੀ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ, ਉਹਨਾਂ ਨੂੰ ਨਿਆਂ ਦਿੱਤਾ ਜਾਵੇ।

ਅਕਾਲੀ ਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਾਰੇ ਜ਼ਿਲ੍ਹਿਆਂ ਵਿਚ ਸੀਨੀਅਰ ਅਫਸਰਾਂ ਨੂੰ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਜਾਵੇ ਅਤੇ ਸਾਰੇ ਬੂਥਾਂ ’ਤੇ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਆਪ ਦੇ ਆਗੂਆਂ ਤੇ ਉਹਨਾਂ ਸਰਕਾਰੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਆਪਣਾ ਸੰਵਿਧਾਨਕ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਹਨ ਅਤੇ ਆਪ ਮੰਤਰੀਆਂ ਤੇ ਵਿਧਾਇਕਾਂ ਦੇ ਚਹੇਤਿਆਂ ਵਜੋਂ ਕੰਮ ਕਰਦੇ ਰਹੇ ਹਨ।

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਾਲੇ ਵਫਦ ਜਿਸ ਵਿਚ ਐਨ ਕੇ ਸ਼ਰਮਾ, ਅਰਸ਼ਦੀਪ ਕਲੇਰ, ਹਰਜੀਤ ਭੁੱਲਰ ਤੇ ਐਸ ਐਸ ਵੱਲਾਹ ਵੀ ਸ਼ਾਮਲ ਸਨ, ਨੇ ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਇਕ ਵਿਸਥਾਰਿਤ ਮੰਗ ਪੱਤਰ ਵੀ ਸੌਂਪਿਆ ਜਿਸ ਵਿਚ ਦੱਸਿਆ ਗਿਆ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਦਾ ਪੰਚਾਇਤ ਚੋਣਾਂ ਲੜਨ ਦਾ ਅਧਿਕਾ ਖੋਹਿਆ ਗਿਆ।

ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪਾਰਟੀ ਦੀ ਅਪੀਲ ’ਤੇ ਸੈਂਕੜੇ ਉਮੀਦਵਾਰ ਜਿਹਨਾਂ ਦੇ ਨਾਮਜ਼ਦਗੀ ਪੱਤਰ ਜਾਂ ਤਾਂ ਰੱਦ ਕਰ ਦਿੱਤੇ ਗਏ ਜਾਂ ਫਿਰ ਆਨੇ ਬਹਾਨੇ ਜਿਹਨਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ, ਨੇ ਆਪਣੀਆਂ ਸ਼ਿਕਾਇਤਾਂ ਦੇ ਨਾਲ ਪਾਰਟੀ ਦੇ ਲੀਗਲ ਸੈਲ ਨਾਲ ਸੰਪਰਕ ਕੀਤਾ। ਉਹਨਾਂ ਨੇ ਇਹ ਸਾਰੀਆਂ ਸ਼ਿਕਾਇਤਾਂ ਸੂਬਾਈ ਚੋਣ ਕਮਿਸ਼ਨ ਨੂੰ ਭੇਜ ਦਿੱਤੀਆਂ ਹਨ। ਅਕਾਲੀ ਦਲ ਦੇ ਵਫਦ ਨੇ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਸਾਰੇ ਮਾਮਲਿਆਂ ਵਿਚ ਤੁਰੰਤ ਕਾਰਵਾਈ ਕਰਨ ਤਾਂ ਜੋ ਲੋਕਤੰਤਰ ਵਿਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਜਾ ਸਕੇ।

ਕੇਸਾਂ ਦੇ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਡੇਰਾਬੱਸੀ ਵਿਚ ਸਰਪੰਚ ਦੇ ਅਹੁਦੇ ਲਈ 91 ਅਤੇ ਪੰਚ ਦੇ ਅਹੁਦੇ ਲਈ 204 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਕੁਰਲੀ ਪਿੰਡ ਦੇ ਮਾਮਲੇ ਵਿਚ ਸਾਰੀ ਵਿਰੋਧੀ ਧਿਰ ਨੇ ਆਪਣੀ ਉਮੀਦਵਾਰੀ ਦੇ ਕਾਗਜ਼ ਉਸ ਵੇਲੇ ਵਾਪਸ ਲੈ ਲਏ ਜਦੋਂ ਸਰਪੰਚ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਸਾਰੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ।

ਉਹਨਾਂ ਇਹ ਵੀ ਦੱਸਿਆ ਕਿ ਮੁਹਾਲੀ ਦੇ ਪਿੰਡ ਚਪੜਚਿੜੀ ਜਿਥੇ ਐਸ ਸੀ ਉਮੀਦਵਾਰ ਰਾਜਬੀਰ ਕੌਰ ਦੇ ਨਾਮਜ਼ਦਗੀ ਪੱਤਰ ਇਸ ਕਰ ਕੇ ਰੱਦ ਕਰ ਦਿੱਤੇ ਗਏ ਕਿ ਉਹਨਾਂ ਨੇ ਜਲ ਸਪਲਾਈ ਕੁਨੈਕਸ਼ਨ ਦੀ ਐਨ ਓ ਸੀ ਨਹੀਂ ਲਿਆਂਦੀ, ਜਦੋਂ ਕਿ ਅਸਲੀਅਤ ਵਿਚ ਉਹਨਾਂ ਕੋਲ ਜਲ ਸਪਲਾਈ ਦਾ ਕੁਨੈਕਸ਼ਨ ਹੀ ਨਹੀਂ ਹੈ। ਉਹਨਾਂ ਇਹ ਵੀ ਦੱਸਿਆ ਕਿ ਬਟਾਲਾ ਵਿਚ ਕੋਟਲੀ ਭਾਨ ਸਿੰਘ ਵਿਚ ਸਰਪੰਚ ਦੇ ਅਹੁਦੇ ਲਈ ਦੋ ਅਤੇ ਪੰਚ ਦੇ ਅਹੁਦੇ ਲਈ 14 ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। 

ਡਾ. ਚੀਮਾ ਨੇ ਦੱਸਿਆ ਕਿ ਡੇਰਾਬੱਸੀ ਦੇ ਇਕ ਹੋਰ ਮਾਮਲੇ ਵਿਚ ਪੰਚ ਜਸਵਿੰਦਰ ਕੌਰ ਦੇ ਕਾਗਜ਼ ਇਹ ਕਹਿ ਕੇ ਰੱਦ ਕੀਤੇ ਗਏ ਕਿ ਉਹਨਾਂ ਦੇ ਆਪਣੇ ਘਰ ਦੇ ਬਾਹਰ ਥੜਾ (ਰੈਂਪ) ਬਣਾਇਆ ਹੋਇਆ ਹੈ ਜਦੋਂ ਕਿ ਅਜਿਹਾ ਕੋਈ ਥੜਾ ਨਹੀਂ ਬਣਿਆ ਹੋਇਆ।ਅਕਾਲੀ ਦਲ ਦੇ ਲੀਗਲ ਵਿੰਗ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵਕੀਲਾਂ ਦੀ ਟੀਮ ਨੇ ਉਹਨਾਂ ਕੋਲ ਅੱਜ ਸ਼ਿਕਾਇਤਾਂ ਲੈ ਕੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨੁਕਤੇ ਦਰਜ ਕੀਤੇ ਹਨ। 

ਉਹਨਾਂ ਕਿਹਾ ਕਿ ਜੇਕਰ ਸੂਬਾਈ ਚੋਣ ਕਮਿਸ਼ਨ ਨੇ ਕੋਈ ਰਾਹਤ ਨਾ ਦਿੱਤੀ ਤਾਂ ਫਿਰ ਪਾਰਟੀ ਨਿਆਂ ਵਾਸਤੇ ਹਾਈ ਕੋਰਟ ਕੋਲ ਪਹੁੰਚ ਕਰੇਗੀ।ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ ਸੂਬਾਈ ਚੋਣ ਕਮਿਸ਼ਨ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਉਸ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਨਾਲ ਹੋਏ ਅਨਿਆਂ ਬਾਰੇ ਪਹਿਲਾਂ ਦਿੱਤੀਆਂ ਸ਼ਿਕਾਇਤਾਂ ਦੇ ਮਾਮਲੇ ਵਿਚ ਕੋਈ ਨਿਆਂ ਨਹੀਂ ਦਿੱਤਾ ਗਿਆ। 

ਉਹਨਾਂ ਕਿਹਾ ਕਿ ਅਸੀਂ ਦੱਸਿਆ ਸੀ ਕਿ ਮੋਗਾ ਵਿਚ 15 ਪਿੰਡਾਂ ਵਿਚ ਆਪ ਦੇ ਗੁੰਡਿਆਂ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖੋਹ ਲਏ ਤੇ ਉਹਨਾਂ ਨੂੰ ਡਰਾਇਆ ਧਮਕਾਇਆ, ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ’ਤੇ ਰਸੀਦਾਂ ਨਹੀਂ ਦਿੱਤੀਆਂ ਗਈਆਂ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਗੋਲੀਆਂ ਚਲਾਈਆਂ ਗਈਆਂ। ਉਹਨਾਂ ਸੂਬਾਈ ਚੋਣ ਕਮਿਸ਼ਨ ਨੂੰ ਦੱਸਿਆ ਕਿ ਚੋਣ ਪ੍ਰਕ‌ਿਰਿਆ ਵਿਚ ਪਾਰਦਰਸ਼ਤਾ ਦੀ ਘਾਟ ’ਤੇ ਲੋਕ ਪ੍ਰੇਸ਼ਾਨ ਹਨ ਅਤੇ ਉਹਨਾਂ ਮੰਗ ਕੀਤੀ ਕਿ ਚੋਣ ਕਮਿਸ਼ਨ ਵਿਚ ਪੰਜਾਬੀਆਂ ਦਾ ਵਿਸ਼ਵਾਸ ਬਹਾਲ ਕਰਨ ਵਾਸਤੇ ਫੌਰੀ ਕਦਮ ਚੁੱਕੇ ਜਾਣ।

 

Tags: Dr. Daljit Singh Cheema , Daljit Singh Cheema , Arshdeep Singh Kler , Shiromani Akali Dal , SAD , Akali Dal , NK Sharma , Narinder Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD