Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਵੱਲੋਂ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਦਾਇਰ

ਡਾ. ਦਲਜੀਤ ਸਿੰਘ ਚੀਮਾ ਨੇ ਨਾਮਜ਼ਦਗੀ ਪੱਤਰਾਂ ਨਾਲ ਛੇੜਛਾੜ ਤੋਂ ਸੂਬਾਈ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ, ਬੂਥਾਂ ’ਤੇ ਆਬਜ਼ਰਵਰਾਂ ਦੀ ਤਾਇਨਾਤੀ ਤੇ ਵੀਡੀਓਗ੍ਰਾਫੀ ਦੀ ਕੀਤੀ ਮੰਗ

Dr. Daljit Singh Cheema ,Daljit Singh Cheema, Arshdeep Singh Kler, Shiromani Akali Dal, SAD, Akali Dal

Web Admin

Web Admin

5 Dariya News

ਚੰਡੀਗੜ੍ਹ , 08 Oct 2024

Last updated on: Oct 08, 2024, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਪੰਚਾਇਤ ਚੋਣਾਂ ਵਿਚ ਕੀਤੀਆਂ ਧਾਂਦਲੀਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 25 ਪਟੀਸ਼ਨਾਂ ਦਾਇਰ ਕੀਤੀਆਂ ਹਨ ਅਤੇ ਦੱਸਿਆ ਕਿ ਭਲਕੇ 30 ਹੋਰ ਪਟੀਸ਼ਨਾਂ ਦਾਇਰ ਕਰ ਕੇ ਅਕਾਲੀ ਵਰਕਰ ਜਿਹਨਾਂ ਨੂੰ ਚੋਣਾਂ ਲੜਨ ਤੋਂ ਰੋਕਿਆ ਗਿਆ, ਵਾਸਤੇ ਨਿਆਂ ਦੀ ਮੰਗ ਕੀਤੀ ਜਾਵੇਗੀ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਚੋਣਾਂ ਵਿਚੋਂ ਸੈਂਕੜੇ ਲੋਕਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ ਜਿਹਨਾਂ ਨੇ ਦੋ ਦਿਨਾਂ ਤੱਕ  ਅਕਾਲੀ ਦਲ ਦੀ ਲੀਗਲ ਟੀਮ ਕੋਲ ਪਹੁੰਚ ਕੀਤੀ। ਉਹਨਾਂ ਦੱਸਿਆ ਕਿ ਅਸੀਂ ਸ਼ਿਕਾਇਤਾਂ ਦੀ ਸੂਚੀ ਬਣਾਈ ਤੇ ਇਹ ਪਿਛਲੇ ਹਫਤੇ ਸੂਬਾਈ ਚੋਣ ਕਮਿਸ਼ਨ ਨੂੰ ਭੇਜੀਆਂ ਪਰ  ਇਹ ਮੁੱਦੇ ਹੱਲ ਨਹੀਂ ਕੀਤੇ ਗਏ ਜਿਸ ਕਾਰਣ ਅਸੀਂ ਹਾਈ ਕੋਰਟ ਵਿਚ ਪਟੀਸ਼ਨਾਂ ਦਾਇਰ ਕਰਨ ਦਾ ਫੈਸਲਾ ਲਿਆ।

ਡਾ. ਦਲਜੀਤ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਸਾਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਗਿੱਦੜਬਾਹਾ ਵਿਚ 25 ਸਰਪੰਚਾਂ ਦੇ ਕਾਗਜ਼ ਰੱਦ ਕੀਤੇ ਗਏ ਤੇ ਇਹਨਾਂ ਦੇ ਨਾਂ ਸੋਧੀਆਂ ਸੂਚੀਆਂ ਵਿਚ ਸ਼ਾਮਲ ਨਹੀਂ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਇਹਨਾਂ ਸਾਰੇ ਉਮੀਦਵਾਰਾਂ ਦੇ ਸਰਪੰਚੀ ਲਈ ਕਾਗਜ਼ ਬਿਲਕੁਲ ਦਰੁੱਸਤ ਸਨ ਅਤੇ ਪੜਤਾਲ ਵਿਚ ਇਹ ਸਹੀ ਪਾਏ ਗਏ। ਉਹਨਾਂ ਕਿਹਾ ਕਿ ਹੁਣ ਅੰਤਿਮ ਸੂਚੀ ਵਿਚੋਂ ਇਹਨਾਂ ਦੇ ਨਾਂ ਕੱਟ ਦਿੱਤੇ ਗਏ ਹਨ।

ਡਾ. ਚੀਮਾ ਨੇ ਕਿਹਾ ਕਿ ਅੱਜ ਵੀ ਲੋਕਾਂ ਨੇ ਉਹ ਰਸੀਦਾਂ ਲਿਆਂਦੀਆਂ ਜੋ ਉਹਨਾਂ ਨੂੰ ਰਿਟਰਨਿੰਗ ਅਫਸਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਵੇਲੇ ਦਿੱਤੀਆਂ ਗਈਆਂ ਸਨ। ਉਹਨਾਂ ਕਿਹਾ ਕਿ ਹੁਣ ਰਿਟਰਨਿੰਗ ਅਫਸਰਾਂ ਕੋਲ ਨਾਮਜ਼ਦਗੀ ਪੱਤਰਾਂ ਦਾ ਹਿਸਾਬਰ ਨਹੀਂ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਕਾਗਜ਼ਾਂ ਨਾਲ ਛੇੜਖਾਨੀ ਕੀਤੀ ਗਈ ਤੇ ਬਿਨੈਕਾਰਾਂ ਨਾਲ ਧੋਖਾ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਮਾਮਲੇ ਵਿਚ ਢੂਕਵੀਂ ਕਾਰਵਾਈ ਲਈ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ।

ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਬਿਨੈਕਾਰਾਂ ਦੇ ਮਨ ਵਿਚ ਦਹਿਸ਼ਤ ਸੀ ਤੇ ਜਿਹਨਾਂ ਦੇ ਕਾਗਜ਼ ਰੱਦ ਕੀਤੇ ਗਏ, ਉਹਨਾਂ ਵਿਚੋਂ ਬਹੁਤਿਆਂ ਨੇ ਡਰ ਦੇ ਮਾਰੇ ਰਸਮੀ ਤੌਰ ’ਤੇ ਰੋਸ ਜ਼ਾਹਰ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋਇਆ ਕਿਉਂਕਿ ਬਿਨੈਕਾਰਾਂ ਨੂੰ ਆਪ ਆਗੂਆਂ ਨੇ ਧਮਕਾਇਆ ਸੀ ਅਤੇ ਬਿਨੈਕਾਰਾਂ ਨੂੰ ਡਰ ਸੀ ਕਿ ਜੇਕਰਇਹਨਾਂ  ਨੇ ਰੋਸ ਜ਼ਾਹਰ ਕੀਤਾ ਤਾਂ ਇਹਨਾਂ ਖਿਲਾਫ ਝੂਠੇ ਪਰਚੇ ਦਰਜ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਇਹਵੀ  ਸ਼ਿਕਾਇਤਾਂ ਹਨ ਕਿ ਕੁਝ ਥਾਵਾਂ ’ਤੇ ਗੈਂਗਸਟਰ ਤੇ ਗੁੰਡੇ ਚੋਣਾਂ ਨੂੰ ਪ੍ਰਭਾਵਤ ਕਰ ਰਹੇ ਹਨ।

ਡਾ. ਚੀਮਾ ਨੇ ਕਿਹਾ ਕਿ ਅਕਾਲੀ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਹ ਵੀ ਚੇਤੇ ਕਰਵਾਇਆ ਕਿ ਉਹਨਾਂ ਵੱਲੋਂ ਧਰਮਕੋਟ ਵਿਚ ਅਕਾਲੀ ਵਰਕਰਾਂ ਨੂੰ ਕਾਗਜ਼ ਦਾਖਲ ਕਰਨ ਤੋਂ ਸਮੂਹਿਕ ਤੌਰ ’ਤੇ ਰੋਕੇ ਜਾਣ ਸਮੇਤ ਦਿੱਤੀਆਂ ਸਾਰੀਆਂ ਸ਼ਿਕਾਇਤਾਂ ’ਤੇ ਢੁਕਵੀਂ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਪਾਰਟੀ ਨੇ ਇਹ ਵੀ ਮੰਗ ਕੀਤੀ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਘੋਖ ਦੀ ਸਾਰੀ ਪ੍ਰਕ‌ਿਰਿਆ ਜਨਤਕ ਕੀਤੀ ਜਾਵੇ ਤਾਂ ਜੋ ਪਾਰਦਰਸ਼ਤਾ ਸਾਹਮਣੇ ਆ ਸਕੇ।ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕੀਤੀ ਹੈ ਕਿ ਸੀਨੀਅਰ ਅਫਸਰਾਂ ਨੂੰ ਸੂਬੇ ਵਿਚ ਆਬਜ਼ਰਵਰਾਂ ਵਜੋਂ ਤਾਇਨਾਤ ਕੀਤਾ ਜਾਵੇ ਅਤੇ ਬੂਥ ਪੱਧਰ ’ਤੇ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ।

 

Tags: Dr. Daljit Singh Cheema , Daljit Singh Cheema , Arshdeep Singh Kler , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD