Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ : ਚੋਣ ਆਬਜ਼ਰਵਰ ਸੰਦੀਪ ਹੰਸ

Himanshu Jain, DC Ropar, Deputy Commissioner Ropar, Rupnagar, Ropar, Sandeep Hans

Web Admin

Web Admin

5 Dariya News

ਰੂਪਨਗਰ , 09 Oct 2024

Last updated on: Oct 09, 2024, 00:00 IST

ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ ਜਿਸ ਸੰਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਚੋਣ ਆਬਜ਼ਰਵਰ ਸੰਦੀਪ ਹੰਸ ਆਈਏਐੱਸ ਨੇ ਕੀਤਾ। ਸ਼੍ਰੀ ਚੋਣ ਆਬਜ਼ਰਵਰ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ। 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਅਮਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਦੀ ਘੋਸ਼ਣਾ ਕੀਤੀ ਹੈ। ਉਨ੍ਹਾ ਦੱਸਿਆ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦਾ ਚੋਣ ਅਮਲਾ ਵੀ ਤਾਇਨਾਤ ਕਰ ਦਿੱਤਾ ਗਿਆ ਹੈ। 

ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਮੂਹ ਐਸ ਡੀ ਐਮ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਚੋਣ ਹਿੰਸਾ ਨਾ ਹੋਣ ਦਿੱਤੀ ਜਾਵੇ। ਜੇਕਰ ਕੋਈ ਵੀ ਵਿਅਕਤੀ ਇਹਨਾਂ ਪੰਚਾਇਤੀ ਚੋਣ ਦੌਰਾਨ ਅਮਨ-ਕਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਸਰਬਸੰਮਤੀ ਨਾਲ ਚੁਣੀਆ 139 ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਗ੍ਰਾਂਟ ਸਮਾਨ-ਬੱਧ ਸੀਮਾ ਵਿਚ ਮੁੱਹਈਆ ਕਰਵਾਈ ਜਾਵੇਗੀ ਅਤੇ ਉਨ੍ਹਾਂ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਸਬੰਧੀ 01881-221157 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਤੋਂ ਇਲਾਵਾ ਡੀ ਸੀ ਦਫ਼ਤਰ ਜਾਂ  ਚੋਣ ਆਬਜ਼ਰਵਰ ਸ੍ਰੀ ਸੰਦੀਪ ਹੰਸ ਨੂੰ ਕੈਨਾਲ ਰੈਸਟ ਹਾਊਸ, ਰੂਮ ਨੰਬਰ 3, ਸਾਹਮਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ। ਇਸ ਮੌਕੇ  ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਯੋਤੀ ਸਿੰਘ ਹਾਜ਼ਰ ਸਨ।

 

Tags: Himanshu Jain , DC Ropar , Deputy Commissioner Ropar , Rupnagar , Ropar , Sandeep Hans

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD