Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਨੌਕਰੀ ਦੋ ਨਸ਼ਾ ਨਹੀਂ’ ਮੁਹਿੰਮ ਤਹਿਤ ਕਾਂਗਰਸ 16 ਅਕਤੂਬਰ ਨੂੰ ਦੇਸ਼ ਚ੍ ਕਾਂਗਰਸ ਦਾ ਹੱਲਾ ਬੋਲ : ਮੋਹਿਤ ਮਹਿੰਦਰਾ

16 ਅਕਤੂਬਰ ਨੂੰ ਨੈਸ਼ਨਲ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਉਦੈ ਭਾਨੂ ਚਿੱਬ ਸੰਭਾਲਣਗੇ ਅਹੁਦਾ

Mohit Mohindra, Punjab Pradesh Congress Committee, Congress, Punjab Congress, Punjab, Sangrur

Web Admin

Web Admin

5 Dariya News

ਚੰਡੀਗੜ੍ਹ , 09 Oct 2024

Last updated on: Oct 09, 2024, 00:00 IST

ਨੌਕਰੀ ਦੋ ਨਸ਼ਾ ਨਹੀਂ ਮੁਹਿੰਮ ਤਹਿਤ ਕਾਂਗਰਸ ਦੇਸ਼ ਭਰ 'ਚ ਕੇਂਦਰ ਸਰਕਾਰ ਖਿਲਾਫ 16 ਅਕੱਤੂਬਰ ਨੂੰ ਰਾਸ਼ਟਰੀ ਪੱਧਰ ਦਾ ਧਰਨਾ ਦਿੱਲੀ ਵਿਖੇ ਦੇਣ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਦੀ ਯੂਥ ਕਾਂਗਰਸ ਇਕੱਠਾ ਹੋਵੇਗੀ। ਇਹ ਜਾਣਕਾਰੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸਾਂਝੀ ਕੀਤੀ। 

ਉਨ੍ਹਾਂ ਕਿਹਾ ਕਿ ਆਲ ਇੰਡੀਆ ਯੂਥ ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਉਦੈ ਭਾਨੂ ਚਿੱਬ ਦੇ 16 ਅਕਤੂਬਰ ਨੂੰ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਤੋਂ ਇਸ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜੰਮੂ-ਕਸ਼ਮੀਰ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਦੀ ਜਿੰਮੇਵਾਰੀ ਸਫਲਤਾਪੂਰਵਕ ਨਿਭਾਅ ਚੁੱਕੇ ਉਦੈ ਭਾਨੂ ਚਿੱਬ ਦੀ ਪ੍ਰਧਾਨਗੀ ਹੇਠ ਦੇਸ਼ ਦੇ ਕੋਨੇ-ਕੋਨੇ ਤੋਂ ਯੂਥ ਕਾਂਗਰਸ ਇੱਕਜੁੱਟ ਹੋ ਕੇ ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਲਗਣ ਵਾਲੇ ਵਿਸ਼ਾਲ ਧਰਨੇ ਦਾ ਹਿੱਸਾ ਬਣੇਗੀ। 

ਮੋਹਿਤ ਮਹਿੰਦਰਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਨੌਜਵਾਨਾਂ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ ਅਤੇ ਉਨ੍ਹਾਂ ਦੇਸ਼ ਦੇ ਯੂਥ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਹੁਣ 'ਨੌਕਰੀ ਦੋ ਨਸ਼ਾ ਨਹੀਂ' ਮੁਹਿੰਮ ਸ਼ੁਰੂ ਕਰਵਾਉਣ ਜਾ ਰਹੇ ਹਨ। ਮਹਿੰਦਰਾ ਨੇ ਕਿਹਾ ਕਿ ਨਸ਼ਾ ਜੋ ਪੰਜਾਬ ਤੋਂ ਸ਼ੁਰੂ ਹੋਇਆ ਸੀ, ਪਰ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਹਰਿਆਣਾ ਤੋਂ ਬਾਅਦ ਉੱਤਰੀ ਭਾਰਤ ਦੇ ਕਈ ਹੋਰ ਰਾਜਾਂ ਵਿੱਚ ਫੈਲ ਚੁੱਕਾ ਹੈ ਅਤੇ ਇਸ ਲਈ ਕੇਂਦਰ ਸਰਕਾਰ ਪੂਰੀ ਤਰਾਂ ਨਾਲ ਜਿਮੇਦਾਰ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨ ਜੋ ਪੂਰੀ ਤਰ੍ਹਾਂ ਬੇਰੁਜ਼ਗਾਰ ਹਨ, ਉਹ ਨਸ਼ੇ ਦਾ ਸਭ ਤੋਂ ਵੱਡਾ ਸ਼ਿਕਾਰ ਹੋ ਚੁੱਕੇ ਹਨ। ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਦੁਨੀਆਂ ਦੀ ਤੀਜੀ ਵੱਡੀ ਆਰਥਿਕ ਸ਼ਕਤੀ ਬਣਨ ਦਾ ਸੁਪਨਾ ਦਿਖਾ ਰਹੇ ਹਨ, ਪਰ ਅੱਜ ਕਰੋੜਾਂ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਨਸ਼ੇ ਦੀ ਦਲਦਲ ਵਿੱਚ ਫਸ ਰਹੇ ਹਨ। 

ਮੋਹਿਤ ਮਹਿੰਦਰਾ ਨੇ ਕਿਹਾ ਕਿ ਦੇਸ਼ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਦੇ ਨਾਲ-ਨਾਲ ਸਾਰਿਆਂ ਨੂੰ ਇਕਜੁੱਟ ਹੋ ਕੇ ਕਾਂਗਰਸ ਦੀ 'ਨੌਕਰੀ ਦੋ ਨਸ਼ਾ ਨਹੀਂ' ਮੁਹਿੰਮ ਨਾਲ ਜੋੜਿਆ ਜਾਵੇਗਾ, ਤਾਂ ਜੋ ਕੇਂਦਰ ਸਰਕਾਰ ਤੋਂ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਹੋਣ ਜਾ ਰਹੇ ਇਸ ਵਿਸ਼ਾਲ ਧਰਨੇ ਵਿੱਚ ਪੰਜਾਬ ਯੂਥ ਕਾਂਗਰਸ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ।

  ਹਰਿਆਣਾ 'ਚ ਕਾਂਗਰਸ ਦੀ ਹਾਰ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਇਸ ਹਾਰ ਦੇ ਕਾਰਨਾਂ 'ਤੇ ਵਿਚਾਰ ਕਰੇਗੀ ਅਤੇ ਉਨ੍ਹਾਂ ਪਹਿਲੂਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ, ਜਿਨ੍ਹਾਂ ਨੇ ਕਾਂਗਰਸ ਦੀ ਰਫਤਾਰ ਨੂੰ ਘਟਾਇਆ ਹੈ। ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਇਸ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਭਰਨ ਵਾਲੇ 35 ਸਾਲ ਤੱਕ ਦੇ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗੀ। 

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਈ ਥਾਵਾਂ ਤੇ ਗੋਲੀਆਂ ਚਲਾ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਚੋਣਾਂ ਵਾਲੇ ਦਿਨ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਉਨ੍ਹਾਂ ਡੀਜੀਪੀ ਪੰਜਾਬ ਨੂੰ ਪੱਤਰ ਭੇਜ ਕੇ ਚੋਣਾਂ ਵਾਲੇ ਦਿਨ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਜਿਸ ਤਰ੍ਹਾਂ ਬਿਨਾਂ ਕਿਸੇ ਠੋਸ ਕਾਰਨ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ, ਉਹ ਲੋਕਤੰਤਰ ਦਾ ਘਾਣ ਹੈ ਅਤੇ ਪੰਜਾਬ ਦੇ ਲੋਕ ਇਸ ਦਾ ਬਦਲਾ ਜ਼ਰੂਰ ਲੈਣਗੇ।

 

Tags: Mohit Mohindra , Punjab Pradesh Congress Committee , Congress , Punjab Congress , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD