Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਸਨਮਾਨਿਤ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 09 Oct 2024

Last updated on: Oct 09, 2024, 00:00 IST

ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਮਿਸ ਲਿੰਡੀ ਕੈਮਰਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਤ ਕੀਤਾ। 

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਯਾਤਰੂ ਪੁਸਤਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦੇ ਹੋਏ ਜ਼ਿਕਰ ਕੀਤਾ ਹੈ ਕਿ “ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ ਜਿੱਥੇ ਅੱਜ ਲੱਖਾਂ ਸ਼ਰਧਾਲੂਆਂ ਵਿੱਚੋਂ ਇੱਕ ਉਨ੍ਹਾਂ ਨੂੰ ਵੀ ਨਤਮਸਤਕ ਹੋ ਕੇ ਚੰਗਾ ਮਹਿਸੂਸ ਹੋਇਆ। ਇਹ ਬੰਦਗੀ ਦਾ ਸ਼ਾਤਮਈ ਅਤੇ ਮਨਮੋਹਿਕ ਅਸਥਾਨ ਹੈ। ਉਨ੍ਹਾਂ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੇ ਸ. ਰਣਧੀਰ ਸਿੰਘ ਆਦਿ ਹਾਜ਼ਰ ਸਨ।  

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD