Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਨੋਡਲ ਅਤੇ ਕਲਸਟਰ ਅਫਸਰਾਂ ਨਾਲ ਬੈਠਕ

ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਤੇ ਜੋਰ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 09 Oct 2024

Last updated on: Oct 09, 2024, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ ਏ ਐਸ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਤਾਇਨਾਤ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਰਹਿੰਦੇ ਹੋਏ ਲਗਾਤਾਰ ਕਿਸਾਨਾਂ ਨਾਲ ਰਾਬਤਾ ਰੱਖਿਆ ਜਾਵੇ ਅਤੇ ਉਹਨਾਂ ਨੂੰ ਪਰਾਲੀ ਨਾ ਸਾੜਨ ਅਤੇ ਗਿੱਲੀ ਫਸਲ ਦੀ ਕਟਾਈ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

 ਉਹਨਾਂ ਨੇ ਕਿਹਾ ਕਿ ਪਿੰਡਾਂ ਵਿੱਚ ਉਪਲਬਧ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀਆਂ ਸੂਚੀਆਂ ਵੀ ਪਿੰਡਾਂ ਵਿੱਚ ਲਗਾਈਆਂ ਗਈਆਂ ਹਨ ਅਤੇ ਇਹ ਸੂਚੀਆਂ ਨੋਡਲ ਅਫਸਰਾਂ ਨੂੰ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦੀ ਉਪਲਬਧਤਾ ਕਰਵਾਉਣ ਵਿੱਚ ਸਹਿਯੋਗ ਕਰ ਸਕਣ। ਉਹਨਾਂ ਨੇ ਨੋਡਲ ਅਫਸਰਾਂ ਅਤੇ ਕਲਸਟਰ ਅਫਸਰਾਂ ਨੂੰ ਕਿਹਾ ਕਿ ਕਿਸਾਨਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਰਕੇ ਉਹਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਨਾ ਸਾੜਨ ਦੇ ਫਾਇਦੇ ਸਮਝਾਏ ਜਾਣ।

ਇਸ ਮੌਕੇ ਉਨਾਂ ਨੇ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਕੁਦਰਤੀ ਤੱਤਾਂ ਨਾਲ ਭਰਪੂਰ ਹੁੰਦੀ ਹੈ ਅਤੇ ਜੇਕਰ ਇਸ ਨੂੰ ਖੇਤ ਵਿੱਚ ਮਿਲਾ ਦਿੱਤਾ ਜਾਵੇ ਤਾਂ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਪਰਾਲੀ ਪ੍ਰਬੰਧਨ ਕਰਨ।

ਬੈਠਕ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ, ਖੇਤੀਬਾੜੀ ਅਫਸਰ ਮਮਤਾ, ਡੀਡੀਐਫ ਅਭਿਸ਼ੇਕ ਗੁਪਤਾ ਵੀ ਹਾਜ਼ਰ ਸਨ।।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD