Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

12 ਕਾਸੋ ਓਪਰੇਸ਼ਨ ਤਹਿਤ 33 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 29 ਮਾਮਲੇ ਦਰਜ ਕੀਤੇ : ਗੁਲਨੀਤ ਸਿੰਘ ਖੁਰਾਣਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 09 Oct 2024

Last updated on: Oct 09, 2024, 00:00 IST

ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਹੁਣ ਤੱਕ ਚਲਾਏ ਗਏ 12 ਕਾਸੋ ਓਪਰੇਸ਼ਨ ਅਧੀਨ 33 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 29 ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਮੀਡੀਆ ਨਾਲ ਹੋਰ ਜਾਣਕਾਰੀ ਸਾਂਝੀਂ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਸਦਾਬਰਤ ਵਿਖੇ ਚੱਲ ਰਹੇ ਕਾਸੋਂ ਓਪਰੇਸ਼ਨ ਮੌਕੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਿਆਂ ਦੇ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ਼ 1 ਜਨਵਰੀ 2024 ਤੋਂ ਲੈ ਕੇ ਹੁਣ ਤੱਕ 126 ਮਾਮਲੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਹਨ ਅਤੇ 180 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ 80 ਗ੍ਰਾਮ ਹੈਰੋਇਨ, 1.9 ਕਿਲੋ ਅਫੀਮ, 23 ਕਿਲੋ ਭੁੱਕੀ, 941 ਗੋਲੀਆਂ/ ਕੈਪਸੂਲ, 229 ਟੀਕੇ, 2.5 ਕਿਲੋ ਨਸ਼ੀਲਾ ਪਾਊਡਰ, 68 ਕਿਲੋਗ੍ਰਾਮ ਗਾਂਜਾ, 1.4 ਕਿਲੋਗ੍ਰਾਮ ਚਰਸ ਅਤੇ 1,27,550 ਡਰੱਗ ਰਾਸ਼ੀ ਜ਼ਬਤ ਕੀਤੀ ਗਈ ਹੈ। ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਵਿੱਚ ਸ਼ਾਮਿਲ ਲੋਕਾਂ ਨਾਲ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਹਰ ਪੱਧਰ ਦੇ ਵਿਅਕਤੀ, ਵਪਾਰਕ ਮਾਤਰਾ ਦੇ ਮਾਮਲੇ/ ਨਸ਼ਿਆਂ ਦੇ ਮਾਮਲੇ ਵਿੱਚ ਨਿਰੰਤਰ ਫੜੇ ਜਾਣ ਵਾਲੇ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਵੱਡੀ ਕਾਰਵਾਈ ਕੀਤੀ ਗਈ ਹੈ। 

ਇਸ ਤੋਂ ਇਲਾਵਾ 68- ਐਫ, ਐਨ.ਡੀ.ਪੀ.ਐਸ. ਐਕਟ ਦੀਆਂ 3 ਤਜ਼ਵੀਜਾਂ ਜਿਸ ਵਿੱਚ ਮੁਲਜ਼ਮਾਂ ਦੀਆਂ ਜਾਇਦਾਦਾਂ ਅਟੈਚ ਕਰਨ ਲਈ ਨਵੀ ਦਿੱਲੀ ਨੂੰ ਭੇਜੀਆਂ ਗਈਆਂ ਸਨ, ਜਿਸ ਦੀ ਪ੍ਰਵਾਨਗੀ ਵੀ ਮਿਲ ਗਈ ਹੈ। ਐੱਸਐੱਸਪੀ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਰਣਨੀਤੀ ਨਾਲ ਨਿਪਟਣ ਲਈ ਕੀਤੀ ਜਾ ਰਹੀ ਕਾਰਵਾਈ ਬਾਰੇ ਤੱਥ ਸਾਂਝੇ ਕਰਦਿਆਂ  ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਸੰਵੇਦਨਸ਼ੀਲ ਥਾਵਾਂ ਦੀ ਸਮੀਖਿਆ ਕਰਕੇ ਰਾਤ ਦੇ ਸਮੇਂ ਹਰ ਥਾਣੇ ਦੇ ਇਲਾਕੇ ਵਿੱਚ ਪੈਟਰੋਲਿੰਗ ਨੂੰ ਵਧਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਰਕੀਟ ਐਸੋਸੀਏਸ਼ਨਾਂ ਨੂੰ ਚੌਕੀਦਾਰ ਰੱਖਣ ਤੇ ਲੋੜ ਪੈਣ ਉੱਤੇ ਤੁਰੰਤ ਸੀਸੀਟੀਵੀ ਫੁਟੇਜ ਸਾਂਝੀ ਕਰਨ ਲਈ ਨਿਰੰਤਰ ਰਾਬਤਾ ਕਾਇਮ ਕੀਤਾ ਜਾਂਦਾ ਹੈ।

ਸੀਨੀਅਰ ਪੁਲੀਸ ਕਪਤਾਨ ਰੂਪਨਗਰ ਨੇ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਨਸ਼ੇ ਦੀ ਅਲਾਹਮਤ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕਰਨ, ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਕਪਤਾਨ ਪੁਲਿਸ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਕਰਾਇਮ ਮਨਵੀਰ ਸਿੰਘ ਬਾਜਵਾ, ਡੀਐੱਸਪੀ ਸਦਰ ਥਾਣਾ ਰੂਪਨਗਰ ਰਾਜਪਾਲ ਸਿੰਘ, ਡੀਐੱਸਪੀ ਜਸ਼ਨਦੀਪ ਸਿੰਘ, ਐਸਐੱਚਓ ਪਵਨ ਚੌਧਰੀ, ਐਸਐੱਚਓ ਹਰਕੀਰਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD