Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸਮਾਜ ਵਿੱਚੋਂ ਜੁਰਮ ਦਾ ਖ਼ਤਮਾ ਕਰਨ ਲਈ ਪੁਲਿਸ ਵੱਲੋਂ ਕੌਰਡਨ ਐਂਡ ਸਰਚ ਅਪਰੇਸ਼ਨ: ਡੀ.ਆਈ.ਜੀ., ਜੇ.ਇਲਨਚੇਲੀਅਨ

400 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ ਤੇ 121 ਵਾਹਨਾਂ ਦੇ ਕੀਤੇ ਚਲਾਨ ਵਾਹਨ ਅਤੇ 18 ਵਾਹਨ ਕੀਤੇ ਜ਼ਬਤ: ਜ਼ਿਲ੍ਹਾ ਪੁਲਿਸ ਮੁਖੀ ਰਵਜੋਤ ਗਰੇਵਾਲ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ , 09 Oct 2024

Last updated on: Oct 09, 2024, 00:00 IST

ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਾਸਤੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਕੈਸੋ (ਸਰਚ ਅਭਿਆਨ) ਮੁਹਿੰਮ ਤਹਿਤ ਅੱਜ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਸ਼੍ਰੀ ਜੇ. ਇਲਨਚੇਲੀਅਨ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਵੀ ਮੌਜੂਦ ਸਨ।

ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਫੋਕਲ ਪੁਆਂਇੰਟ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਸ਼੍ਰੀ ਇਲਨਚੇਲੀਅਨ ਨੇ ਕਿਹਾ ਕਿ ਪੰਜਾਬ ਪੁਲਿਸ ਸਮਾਜ ਨੂੰ ਜੁਰਮ ਮੁਕਤ ਕਰਨ ਲਈ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਸਨੈਚਿੰਗ,  ਵਾਹਨ ਚੋਰੀ ਤੇ ਨਸ਼ਿਆਂ ਦੇ ਕਾਰੋਬਾਰੀਆਂ 'ਤੇ ਨੱਥ ਪਾਉਣ ਲਈ ਕੈਸੋ ਮੁਹਿੰਮ ਅਧੀਨ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

ਸ਼੍ਰੀ ਇਲਨਚੇਲੀਅਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਚੈਕਿੰਗ ਵਿੱਚ 400 ਤੋਂ ਵੱਧ ਵਾਹਨਾਂ ਦੀ ਕੀਤੀ ਚੈਕਿੰਗ ਅਤੇ 121 ਵਾਹਨਾਂ ਦੇ ਚਲਾਨ ਕੀਤੇ ਤੇ 18 ਵਾਹਨ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 04 ਕਥਿਤ ਦੋਸ਼ੀਆਂ ਪਾਸੋਂ ਮੋਬਾਇਲ ਆਦਿ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੁਲਿਸ ਨੇ 220 ਸ਼ੱਕੀ ਬੰਦਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 03 ਰਾਡਾਂ ਤੇ ਬੇਸ ਬਾਲ ਬੈਟ ਵੀ ਬਰਾਮਦ ਕੀਤੇ ਹਨ।

ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਨੇ ਦੱਸਿਆ ਕਿ ਪੁਲਿਸ ਨੇ ਫੈਸਲਾ ਕੀਤਾ ਹੈ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਦਾ ਆਦੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਪੁਲਿਸ ਉਸ ਵਿਅਕਤੀ ਦਾ ਨਸ਼ਾ ਛੁਡਵਾ ਕੇ ਉਸ ਦਾ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਮਦਦ ਕਰੇਗੀ।

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਉਨ੍ਹਾਂ ਨੇ ਸਪਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਵੀ ਵਕਤ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਸਹੀ ਰਾਹ 'ਤੇ ਆ ਜਾਣ ਨਹੀਂ ਤਾਂ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਪੂਰੀ ਸਖਤੀ ਨਾਲ ਕਦਮ ਉਠਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਵਿਅਕਤੀਆਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਹਨ ਅਤੇ  ਉਨ੍ਹਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਹੈ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਚਲਾਈ ਜਾ ਰਹੀ ਸਰਚ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਦੇ ਸਮੂਹ ਅਧਿਕਾਰੀਆਂ ਤੋਂ ਇਲਾਵਾ 400 ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਪੂਰੀ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰ ਰਹੇ ਹਨ। ਇਸ ਮੁਹਿੰਮ ਤਹਿਤ ਵੱਖ ਵੱਖ ਹਾਟ ਸਮੌਟਾਂ ਦੇ ਨਾਲ ਨਾਲ 07 ਅੰਤਰ ਜ਼ਿਲ੍ਹਾ ਨਾਕੇ ਵੀ ਲਗਾਏ ਗਏ।

ਜ਼ਿਲ੍ਹਾ ਪੁਲਿਸ ਜਿਥੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਉਥੇ ਹੀ ਆਉਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਦੇ ਸਰਚ ਅਭਿਆਨ ਦੌਰਾਨ ਜ਼ਮਾਨਤਾਂ 'ਤੇ ਬਾਹਰ ਆਏ ਮੁਲਜ਼ਮਾਂ ਦੀ ਚੈਕਿੰਗ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੰਡੀ ਗੋਬਿੰਦਗੜ਼ ਦੇ ਫੋਕਲ ਪੁਆਇੰਟ ਅਜਨਾਲੀ, ਢੇਹਾ ਕਲੋਨੀ ਅਤੇ ਨਵਾਂ ਬੱਸ ਸਟੈਂਡ ਸਰਹਿੰਦ ਤੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਚੈਕਿੰਗ ਕੀਤੀ ਗਈ ਹੈ।

ਇਸ ਮੌਕੇ ਐਸ.ਪੀ. (ਜਾਂਚ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਸ਼੍ਰੀ ਗੁਰਦੀਪ ਸਿੰਘ, ਡੀ.ਐਸ.ਪੀ. ਖਮਾਣੋਂ ਹਰਦੀਪ ਸਿੰਘ ਦਿਓਲ, ਡੀ.ਐਸ.ਪੀ. ਨਿਖਿਲ ਗਰਗ, ਡੀ ਐੱਸ ਪੀ ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਮੁੱਖ ਥਾਣਾ ਅਫਸਰ ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD