Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਜੀਵਨ ਜੋਤ ਬਚਪਨ ਬਚਾਓ' ਪ੍ਰੋਜੈਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਕੀਤਾ ਜਾਵੇ ਲਾਗੂ - ਰਾਜੇਸ਼ ਧੀਮਾਨ

ਡਿਪਟੀ ਕਮਿਸ਼ਨਰ ਵੱਲੋਂ ਬਾਲ ਭਿੱਖਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਲੱਮ ਏਰੀਏ ਵਿਚ ਸਰਵੇ ਕਰਨ ਦੀ ਹਦਾਇਤ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂ ਸ਼ਹਿਰ , 09 Oct 2024

Last updated on: Oct 09, 2024, 00:00 IST

ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋ ਪ੍ਰੋਜੇਕਟ 'ਜੀਵਨ ਜੋਤ ਬਚਪਨ ਬਚਾਓ' ਨੂੰ ਲਾਗੂ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜੀਵਨ ਜੋਤ ਪ੍ਰੋਜੈਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਅਤੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਇਸ ਕੰਮ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਵਿਚ ਲੱਗੇ ਬੱਚਿਆਂ ਸਬੰਧੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹੇ ਅਧੀਨ ਆਉਂਦੇ ਸਲੱਮ ਏਰੀਏ ਵਿਚ ਸਰਵੇ ਕੀਤਾ ਜਾਵੇ ਅਤੇ ਬਾਲ ਭਿਖਾਰੀਆਂ ਦੇ ਮਾਂ-ਪਿਓ ਦੀ ਕਾਊਂਸਲਿੰਗ ਕੀਤੀ ਜਾਵੇ, ਤਾਂ ਜ਼ੋ ਉਹ ਆਪਣੇ ਬੱਚਿਆ ਨੂੰ ਭੀਖ ਮੰਗਣ ਲਈ ਨਾ ਭੇਜ ਕੇ ਸਕੂਲ ਭੇਜਣ ਲਈ ਪ੍ਰੇਰਿਤ ਹੋਣ।  ਉਨ੍ਹਾਂ ਕਿਹਾ ਕਿ ਬੱਚਿਆ ਨੂੰ ਸਕੂਲ ਸਿੱਖਿਆ ਨਾਲ ਜੋੜਨ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਪੋਂਸਰਸ਼ੀਪ ਸਕੀਮ ਤਹਿਤ ਚਾਰ ਹਜ਼ਾਰ ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇ ਅਤੇ ਬਾਲ ਭਿਖਾਰੀਆ ਦੀ ਸਿਹਤ  ਸਬੰਧੀ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਲੱਮ ਏਰੀਏ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਹੈਲਥ ਕੈਂਪ ਲਗਾਏ ਜਾਣ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਵੱਲੋਂ ਧਿਆਨ ਵਿਚ ਲਿਆਇਆ ਗਿਆ ਕਿ ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀ ਦਿੱਲੀ ਵੱਲੋਂ 'ਜੀਵਨ ਜੋਤ ਬਚਪਨ ਬਚਾਓ' ਪ੍ਰੋਜੈਕਟ ਨੂੰ ਲਾਗੂ ਕਰਨ ਲਈ ਐਸ. ਓ. ਪੀ ਜਾਰੀ ਕੀਤੀ ਗਈ ਹੈ, ਜਿਸ ਨੂੰ ਲਾਗੂ ਕਰਦੇ ਹੋਏ ਬਾਲ ਭਿੱਖਿਆ ਵਿਚ ਲੱਗੇ ਹੋਏ ਬੱਚਿਆਂ ਦੇ ਪੁਨਰਵਾਸ ਸੰਬੰਧੀ ਕਾਰਵਾਈ ਕੀਤੀ ਜਾਣੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਦਸਿਆ ਗਿਆ ਕਿ ਪ੍ਰੋਜੈਕਟ ਨੂੰ ਲਾਗੂ ਕਰਵਾਉਣ ਲਈ ਭਿੱਖਿਆ ਵਿਚ ਲੱਗੇ ਹੋਏ ਬੱਚਿਆਂ ਦਾ ਸਰਵੇ ਕੀਤਾ ਜਾਣਾ ਹੈ ਅਤੇ ਇਨ੍ਹਾਂ ਦੇ ਰੇਸਕਿਓ ਅਤੇ ਪੁਨਰਵਾਸ ਸਬੰਧੀ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਸੀ. ਡੀ. ਪੀ ਓਜ਼, ਬਾਲ ਭਲਾਈ ਕਮੇਟੀ ਦੇ ਨਾਲ-ਨਾਲ ਗੈਰ ਸਰਕਾਰੀ ਸੰਸਥਾਵਾਂ ਦੀ ਵੀ ਮਹੱਤਵਪੂਰਨ ਭੂਮਿਕਾ ਹੈ। 

ਮੀਟਿੰਗ ਵਿਚ ਪੁਲਿਸ ਵਿਭਾਗ ਤੋਂ ਡੀ. ਐਸ. ਪੀ ਸਪੈਸ਼ਲ ਬ੍ਰਾਂਚ ਪ੍ਰੇਮ ਕੁਮਾਰ , ਸਿਹਤ ਵਿਭਾਗ ਤੋਂ ਡਾ. ਮਨਦੀਪ, ਚੇਅਰਪਰਸਨ ਬਾਲ ਭਲਾਈ ਕਮੇਟੀ ਸੋਨੀਆ ਅੰਗਰਿਸ਼, ਸਿੱਖਿਆ ਵਿਭਾਗ ਤੋਂ ਬਲਦੀਸ਼ ਲਾਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਲਦੇਵ ਭਾਰਤੀ, ਡੀ. ਐਸ. ਐਸ. ਓ ਦਫ਼ਤਰ ਤੋਂ ਸੁਰਜੀਤ ਕੁਮਾਰ, ਬਾਲ ਸੁਰੱਖਿਆ ਯੂਨਿਟ ਤੋਂ ਰਜਿੰਦਰ ਕੌਰ, ਸੰਤੋਸ਼ ਅਤੇ ਐੱਮ. ਸੀ ਦਫ਼ਤਰਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD