Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ

ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ ਅਤੇ ਸੂਰਜ ਨਗਰ ਸ਼ਿਮਲਾਪੁਰੀ ਵਿੱਚ ਪੁਲਿਸ ਵੱਲੋ ਕੀਤਾ ਗਿਆ ਕੈਸੋ ਸਰਚ ਅਭਿਆਨ

Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 09 Oct 2024

Last updated on: Oct 09, 2024, 00:00 IST

ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਾਸਤੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਕੈਸੋ (ਸਰਚ ਅਭਿਆਨ) ਮੁਹਿੰਮ ਤਹਿਤ ਬੁੱਧਵਾਰ ਨੂੰ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ, ਸੀ.ਏ.ਡੀ ਅਤੇ ਮਹਿਲਾ ਮਾਮਲੇ, ਪੰਜਾਬ ਦੀ ਅਗਵਾਈ ਵਿੱਚ ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਜਿਨ੍ਹਾਂ ਵਿੱਚ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ, ਸੂਰਜ ਨਗਰ ਸ਼ਿਮਲਾਪੁਰੀ ਦੇ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ। 

ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਤੋ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਕਮਿਸ਼ਨਰੇਟ ਦੇ ਸੀਨੀਅਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਜਿਹੜਾ ਕੈਸੋ ਸਰਚ ਅਭਿਆਨ ਕਰ ਰਹੇ ਹਾਂ, ਉਸ ਦਾ ਮੰਤਵ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਵਧੇ ਅਤੇ ਲੋਕ ਜੁਰਮ ਪ੍ਰਤੀ ਜਾਗਰੂਕ ਹੋਣ। 

ਉਨ੍ਹਾਂ ਕਿਹਾ ਕਿ ਆਮ ਤੌਰ ਤੇ ਲੋਕਾਂ ਨੂੰ ਸ਼ਿਕਾਇਤ ਰਹਿੰਦੀ ਹੈ ਕਿ ਪੁਲਿਸ ਦੀ ਮੌਜੂਦਗੀ ਨਹੀ ਹੁੰਦੀ ਅਤੇ ਇੱਥੇ ਪੁਲਿਸ ਦੀ ਮੌਜੂਦਗੀ ਦੇ ਨਾਲ ਜਿਹੜਾ ਮਾੜਾ ਅਨਸਰ ਹੈ, ਉਸ ਤੇ ਦਬਾਅ ਪਾਉਣ ਲਈ ਇਹ ਸਰਚ ਅਭਿਆਨ ਸਮੇਂ-ਸਮੇਂ ਤੇ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇਹ ਸਰਚ ਅਭਿਆਨ ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਜਿਨ੍ਹਾਂ ਵਿੱਚ ਬੱਸ ਅੱਡਾ, ਸੀ.ਆਰ.ਪੀ.ਐਫ ਕਲੋਨੀ ਦੁੱਗਰੀ, ਸੂਰਜ ਨਗਰ ਸ਼ਿਮਲਾਪੁਰੀ ਆਦਿ ਥਾਵਾਂ ਤੇ ਕੀਤਾ ਗਿਆ ਹੈ, ਤਾਂ ਕਿ ਇਸ ਦਾ ਜ਼ਿਆਦਾ ਪ੍ਰਭਾਵ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਵੀ ਸੀਮਾਵਾਂ ਹੁੰਦੀਆਂ ਹਨ।

ਸਪੈਸ਼ਲ ਡੀ.ਜੀ.ਪੀ ਨੇ ਅੱਗੇ ਕਿਹਾ ਕਿ ਇਸ ਤੋ ਇਲਾਵਾ ਪੰਚਾਇਤ  ਚੋਣਾਂ ਅਤੇ ਤਿਓਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਲਈ ਵੀ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। ਉਨ੍ਹਾਂ ਨੇ ਕਿਹਾ ਕਿ ਤਿਓਹਾਰਾਂ ਕਾਰਨ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਸਪੈਸ਼ਲ ਡੀ.ਜੀ.ਪੀ. ਦਿਓ ਨੇ ਕਿਹਾ ਕਿ ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ ਵੀ ਵਕਤ ਹੈ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਸਹੀ ਰਾਹ 'ਤੇ ਆ ਜਾਣ ਨਹੀਂ ਤਾਂ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਪੂਰੀ ਸਖਤੀ ਨਾਲ ਕਦਮ ਉਠਾਵੇਗੀ। 

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਿਛਲੇ ਸਮੇਂ ਦੌਰਾਨ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਈ ਵਿਅਕਤੀਆਂ ਦੀਆਂ ਜਾਇਦਾਦਾਂ ਵੀ ਅਟੈਚ ਕੀਤੀਆਂ ਹਨ ਅਤੇ  ਉਨ੍ਹਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਹੈ।

 

Tags: Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD