Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਦਾ ਮੁੱਲ ਵਾਪਸ ਮੋੜਨ ਦਾ ਸਮਾਂ: ਕੇ.ਏ.ਪੀ. ਸਿਨਹਾ

KAP Sinha, Chief Secretary, Chief Secretary of Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 10 Oct 2024

Last updated on: Oct 10, 2024, 00:00 IST

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।

ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ- ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। 

ਅੱਜ ਸ੍ਰੀ ਸਿਨਹਾ ਵੱਲੋਂ ਅਹੁਦਾ ਸੰਭਾਲਣ ਮੌਕੇ ਸੀਨੀਅਰ ਸਿਵਲ ਅਧਿਕਾਰੀ ਹਾਜ਼ਰ ਸਨ ਜਿਨ੍ਹਾਂ ਵਿੱਚ ਵਿਕਾਸ ਪ੍ਰਤਾਪ, ਅਲੋਕ ਸ਼ੇਖਰ, ਡੀ.ਕੇ. ਤਿਵਾੜੀ, ਤੇਜਵੀਰ ਸਿੰਘ, ਜਸਪ੍ਰੀਤ ਤਲਵਾੜ, ਦਿਲੀਪ ਕੁਮਾਰ, ਭਾਵਨਾ ਗਰਗ, ਅਜੋਏ ਸ਼ਰਮਾ, ਗੁਰਕਿਰਤ ਕ੍ਰਿਪਾਲ ਸਿੰਘ, ਵੀ.ਐਨ.ਜ਼ਾਦੇ, ਗੁਰਪ੍ਰੀਤ ਕੌਰ ਸਪਰਾ, ਮਾਲਵਿੰਦਰ ਸਿੰਘ ਜੱਗੀ, ਅਭਿਨਵ ਤ੍ਰਿਖਾ, ਰਾਮਵੀਰ, ਸੋਨਾਲੀ ਗਿਰਿ, ਕੇਸ਼ਵ ਹਿੰਗੋਨੀਆ, ਸੁਰਭੀ ਮਲਿਕ, ਹਰਪ੍ਰੀਤ ਸਿੰਘ ਸੂਦਨ, ਜਸਪ੍ਰੀਤ ਸਿੰਘ, ਰਾਹੁਲ, ਬਲਦੀਪ ਕੌਰ, ਨੀਰੂ ਕਤਿਆਲ ਗੁਪਤਾ ਸ਼ਾਮਲ ਸਨ।

ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇਜਵੀਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਨੇ ਨਵੇਂ ਨਿਯੁਕਤ ਹੋਏ ਮੁੱਖ ਸਕੱਤਰ ਸ੍ਰੀ ਸਿਨਹਾ ਨਾਲ ਵੱਖੋ-ਵੱਖ ਸਮੇਂ ਵਿਭਾਗਾਂ ਵਿੱਚ ਕੰਮ ਕਰਦਿਆਂ ਅਤੇ ਫੀਲਡ ਪੋਸਟਿੰਗ ਦੌਰਾਨ ਹੋਏ ਤਜ਼ਰਬੇ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਸੂਬਾ ਵਾਸੀਆਂ ਦੀ ਬਿਹਤਰੀ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਕੇ.ਈ.ਪੀ. ਸਿਨਹਾ ਇਸ ਵੇਲੇ ਵਿਸ਼ੇਸ਼ ਮੁੱਖ ਸਕੱਤਰ ਵਿਕਾਸ ਕਮ ਵਿੱਤ ਕਮਿਸ਼ਨਰ ਮਾਲ ਵਜੋਂ ਸੇਵਾ ਨਿਭਾ ਰਹੇ ਸਨ। 

ਇਸ ਤੋਂ ਪਹਿਲਾਂ ਉਨ੍ਹਾਂ ਵਿੱਤ, ਕਰ, ਖੁਰਾਕ ਤੇ ਸਿਵਲ ਸਪਲਾਈ, ਉਚੇਰੀ ਸਿੱਖਿਆ, ਵਾਤਾਵਰਣ ਤੇ ਸਾਇੰਸ ਤਕਨਾਲੋਜੀ, ਸੰਸਦੀ ਮਾਮਲੇ, ਆਮ ਰਾਜ ਪ੍ਰਬੰਧ ਜਿਹੇ ਅਹਿਮ ਵਿਭਾਗਾਂ ਦਾ ਕੰਮਕਾਰ ਸੰਭਾਲਿਆ ਹੈ। ਉਨ੍ਹਾਂ ਭਾਰਤ ਸਰਕਾਰ ਵਿੱਚ ਵਿਦੇਸ਼ ਮੰਤਰਾਲੇ, ਉਦਯੋਗ ਤੇ ਵਣਜ, ਪ੍ਰਮਾਣੂ ਊਰਜਾ ਜਿਹੇ ਮਹੱਤਵਪੂਰਨ ਮੰਤਰਾਲਿਆਂ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਈ ਕੌਮੀ ਤੇ ਕੌਮਾਂਤਰੀ ਕਾਨਫਰੰਸਾਂ ਵਿੱਚ ਹਿੱਸਾ ਲਿਆ ਹੈ।

ਉਹ ਪੰਜਾਬ ਵਿੱਚ ਫੀਲਡ ਪੋਸਟਿੰਗ ਦੌਰਾਨ ਬਠਿੰਡਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਸਿਨਹਾ ਨੇ ਅਰਥਸਾਸ਼ਤਰ ਵਿੱਚ ਪੋਸਟ ਗਰੈਜੂਏਸ਼ਨ, ਐਲ.ਐਲ.ਐਮ. ਅਤੇ ਬੀ.ਟੈਕ. (ਮਾਈਨਿੰਗ ਇੰਜਨੀਅਰਿੰਗ) ਕੀਤੀ ਹੈ ।

 

Tags: KAP Sinha , Chief Secretary , Chief Secretary of Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD