Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ, ਡੀ.ਸੀ ਅਤੇ ਐਮ.ਸੀ. ਵਧੀਕ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਪਰਿਵਾਰਾਂ ਦੇ ਮੁੜ ਵਸੇਬੇ ਲਈ ਨਗਰ ਨਿਗਮ ਲੁਧਿਆਣਾ ਜਗ੍ਹਾ ਮੁਹੱਈਆ ਕਰਵਾਏਗਾ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, Jitendra Jorwal, DC Ludhiana

Web Admin

Web Admin

5 Dariya News

ਲੁਧਿਆਣਾ , 10 Oct 2024

Last updated on: Oct 10, 2024, 00:00 IST

ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਪਰਮਦੀਪ ਸਿੰਘ ਨੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਪਰਿਵਾਰਾਂ ਦੇ ਮੁੜ-ਵਸੇਬੇ ਲਈ ਵਿਚਾਰ-ਵਟਾਂਦਰਾ ਕਰਨ ਸਬੰਧੀ ਵੀਰਵਾਰ ਨੂੰ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਕਿਲ੍ਹਾ ਰਾਏਪੁਰ (17.174 ਕਿਲੋਮੀਟਰ) ਤੱਕ ਰੇਲਵੇ ਟ੍ਰੈਕ ਨੂੰ ਦੂਹਰੀ ਕਰਨ ਦੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ, ਜਿਸ ਵਿੱਚ 25 ਕੇ.ਵੀ ਹਾਈ ਰਾਈਜ਼ ਰੇਲਵੇ ਇਲੈਕਟ੍ਰੀਫਿਕੇਸ਼ਨ ਅਤੇ ਸਿਗਨਲਿੰਗ ਅਤੇ ਦੂਰ-ਸੰਚਾਰ ਦੇ ਕੰਮ ਸ਼ਾਮਲ ਹਨ। ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਰੇਲਵੇ ਅਧਿਕਾਰੀਆਂ ਕੋਲ ਮੁੱਦਾ ਚੁੱਕਿਆ ਕਿ ਇਸ ਜਮੀਨ ਵਿੱਚ ਆਉਂਦੇ ਪਹਿਲੇ ਨੋਟਿਸ ਵਿੱਚ  ਤੁਸੀਂ 31 ਮਕਾਨ ਖਾਲੀ ਕਰਵਾਉਣ ਲਈ ਹੀ ਕਿਹਾ ਸੀ, ਜਦਕਿ ਦੂਜਾ ਨੋਟਿਸ 85 ਮਕਾਨਾਂ ਨੂੰ ਭੇਜ ਦਿੱਤਾ ਗਿਆ ਹੈ ਜਿਸ ਦਾ ਵਿਧਾਇਕ ਵੱਲੋਂ ਸਖ਼ਤ ਇਤਰਾਜ਼ ਕੀਤਾ ਗਿਆ।  

ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੂੰ ਭਰੋਸਾ ਦਿਵਾਇਆ ਗਿਆ ਕਿ ਰੇਲਵੇ ਦੀ ਜ਼ਮੀਨ ਲਈ 31 ਮਕਾਨਾਂ ਦੇ ਹੀ ਕਬਜ਼ੇ ਲੈਣਗੇ। ਵਿਧਾਇਕ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਰੇਲਵੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਹੀ ਨਿਸ਼ਾਨਦੇਹੀ ਕਰਕੇ ਨਿਸ਼ਾਨ ਲਗਾਉਣ ਅਤੇ ਉਸ ਤੋਂ ਬਾਅਦ ਨਿਸ਼ਾਨ ਦੇ ਪਿੱਛੇ ਜਾ ਕੇ ਕਿਸੇ ਦਾ ਮਕਾਨ ਨਾ ਤੋੜਿਆ ਜਾਵੇ ਅਤੇ ਰੇਲਵੇ ਦੇ ਅਧਿਕਾਰੀ ਇਸ ਸਬੰਧੀ ਲਿਖਤੀ ਵੀ ਦੇਣ ਕਿ ਇਸ ਤੋਂ ਬਾਹਰ ਕਿਸੇ ਵੀ ਵਿਅਕਤੀ ਦੀ ਜਗ੍ਹਾਂ ਨਹੀਂ ਲੈਣਗੇ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡੀ.ਸੀ ਜਤਿੰਦਰ ਜੋਰਵਾਲ ਨੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਪਰਮਦੀਪ ਸਿੰਘ ਨੂੰ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਨਗਰ ਨਿਗਮ ਲੁਧਿਆਣਾ 30 ਨਵੰਬਰ ਤੱਕ ਜਗ੍ਹਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਏ, ਤਾਂ ਜੋ ਰੇਲਵੇ ਦੇ ਇਸ ਪ੍ਰੋਜੈਕਟ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਰੋਹਿਤ ਗੁਪਤਾ ਨੂੰ ਕਿਹਾ ਕਿ ਉਹ ਦੌਰਾ ਕਰਕੇ ਉਪਰੋਕਤ 31 ਮਕਾਨਾਂ ਦੇ ਪਰਿਵਾਰਾਂ ਦੇ ਨੁਮਾਇੰਦਿਆਂ ਨੂੰ ਸਥਾਨ 'ਤੇ ਜਾ ਕੇ ਮਿਲਣ ਅਤੇ ਉਨ੍ਹਾਂ ਦੇ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਦੇਣ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , Jitendra Jorwal , DC Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD