Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ - ਡਾ ਚੰਦਰ ਸ਼ੇਖਰ

ਮਾਨਸਿਕ ਰੋਗ ਵੀ ਸਰੀਰਕ ਰੋਗਾਂ ਵਾਂਗ ਇਲਾਜਯੋਗ ਹਨ: ਡਾ ਪਰਮਜੀਤ ਬਰਾੜ

Health, Dr. Chander Shekar Kakkad, Civil Surgeon Faridkot, Faridkot

Web Admin

Web Admin

5 Dariya News

ਫ਼ਰੀਦਕੋਟ , 10 Oct 2024

Last updated on: Oct 10, 2024, 00:00 IST

ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ " ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ" ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। 

ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ। 

ਉਨਾ ਕਿਹਾ ਇਸ ਵਾਰ ਕਿਸੇ ਸਰਕਾਰੀ ਜਾਂ ਪ੍ਰਾਇਵੇਟ ਅਦਾਰੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦੀ ਮਾਨਸਿਕ ਸਿਹਤ ਨੂੰ ਬੜਾਵਾ ਦੇਣਾ ਹੈ ਤਾਂ ਜੋ ਉਹ ਆਪਣੇ ਕੰਮ ਨੂੰ ਸੁਚੱਜੇ ਤਰੀਕੇ ਨਾਲ ਨਿਭਾਅ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜ ਨੇ ਸੰਬੋਧਤ ਕਰਦਿਆਂ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ। 

ਇਸ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੌਣਾ, ਮਾੜੀ ਸੰਗਤ ਆਦਿ ਹਨ। ਮਾਨਸਿਕ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਇਲਾਜਯੋਗ ਹੈ। ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਝਿਜ਼ਕ ਅਤੇ ਡਰ ਤੋਂ ਨੇੜੇ ਦੇ ਮਨੋਰੋਗ ਮਾਹਿਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ।

ਸਾਈਕੋਲੋਜਿਸਟ ਖੁਸਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਾਡੇ ਪਰਿਵਾਰ, ਰਿਸ਼ਤੇਦਾਰਾਂ ਮਿੱਤਰਾਂ ਜਾਂ ਸਮਾਜ ਵਿੱਚ ਕਿਸੇ ਵੀ ਇਨਸਾਨ ਨੂੰ ਜਿਆਦਾ ਤਨਾਓ ਮਹਿਸੂਸ ਹੋਣ, ਮਾਨਸਿਕ ਰੋਗ ਹੋਣਾ, ਬਿਨਾ ਵਜ੍ਹਾ ਸ਼ੱਕੀ ਹੋਣਾ, ਡਰ ਲੱਗਣਾ ਜਾਂ ਕਿਸੇ ਕਿਸਮ ਦੇ ਨਸ਼ੇ ਦਾ ਸਿਕਾਰ ਹੋ ਚੁੱਕੇ ਹੋਣ ਤਾਂ ਉਹਨਾ ਨਾਲ ਹਮਦਰਦੀ ਭਰਿਆ ਵਤੀਰਾਂ ਰੱਖਣਾ ਚਾਹੀਦਾ ਹੈ। ਮਾਨਸਿਕ ਰੋਗਾ ਇਲਾਜ ਵੀ ਸਰੀਰਕ ਰੋਗਾਂ ਦੀ ਤਰਾਂ ਦਵਾਈ ਨਾਲ ਬਿਲਕੁੱਲ ਠੀਕ ਕੀਤਾ ਜਾ ਸਕਦਾ ਹੈ ਪ੍ਰੰਤੂ ਸਾਨੂੰ ਇਲਾਜ ਵਿੱਚ ਦੇਰੀ ਨਹੀ ਕਰਨੀ ਚਾਹੀਦੀ ,ਸਾਨੂੰ ਕਿਸੇ ਵੀ ਨੀਮ ਹਕੀਮਾਂ, ਸਿਆਣਿਆ, ਜਾਦੂ ਟੂਣਿਆ, ਜੰਤਰਾਂ ਮੰਤਰਾਂ, ਪਖੰਡੀਆਂ ਬਾਬਿਆਂ, ਅੰਧ ਵਿਸ਼ਵਾਸ, ਭੂਤ ਪ੍ਰੇਤਾਂ ਦਾ ਡਰ ਪੈਦਾ ਕਰਨ ਵਾਲੇ ਲਾਲਚੀ ਲੋਕਾਂ ਤੋਂ ਤੋਬਾ ਕਰਨੀ ਚਾਹੀਦੀ ਹੈ।

ਬਲਵਿੰਦਰ ਸਿੰਘ ਸਾਈਕੈਟਰਿਕ ਸ਼ੋਸਲ ਵਰਕਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਸੀਕ ਅਤੇ ਉਦਾਸੀ ਰੋਗ ਨੂੰ ਛੁਪਾਉਣਾ ਨਹੀ ਚਾਹੀਦਾ। ਇਸ ਬਾਰੇ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। 

ਰੋਜਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਲ ਵਿਚਰੋ। ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਦਵਾਈਆਂ ਮੁਫਤ ਉਪਲਬਧ ਹਨ।ਸਾਨੂੰ ਆਪਣੇ ਬੱਚਿਆ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। 

ਇਸ ਮੌਕੇ ਡਾ ਮਨਪ੍ਰੀਤ ਕੌਰ,ਮੈਨੇਜਰ ਆਗਿਆਪਾਲ ਸਿੰਘ, ਕਾਊਸਲਰ ਮੌਨਿਕਾ ਚੌਧਰੀ,ਫਰਮਾਸਿਸਟ ਅੰਸ਼ੂ ਅਰੋੜਾ, ਲਵਪ੍ਰੀਤ ਸਿੰਘ ਸਟਾਫ ਨਰਸ, ਡੀ ਈ ਓ ਨਿਰਵੈਰ ਸਿੰਘ ਤੇ ਲਵਪ੍ਰੀਤ ਸਿੰਘ ਹਾਜਰ ਸਨ।

 

Tags: Health , Dr. Chander Shekar Kakkad , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD