Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਹੋਰ ਮੁੱਖ ਪ੍ਰੋਜੈਕਟਾਂ ਵਿੱਚ ਪਬਲਿਕ ਸ਼ੈੱਡ, ਗਜ਼ਟਿਡ ਅਫਸਰਜ਼ ਮੈਸ, ਜ਼ਿਲ੍ਹਾ ਪੁਲਿਸ ਕੰਪਲੈਕਸ ਸ਼ਾਮਲ

Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਸੰਗਰੂਰ , 10 Oct 2024

Last updated on: Oct 10, 2024, 00:00 IST

ਸੂਬੇ ਵਿੱਚ ਜਨਤਕ ਸੇਵਾਵਾਂ ਦੇ ਵਿਸਥਾਰ ਲਈ ਪੰਜਾਬ ਪੁਲਿਸ ਦੇ ਸੂਬਾ ਪੱਧਰੀ ਯਤਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਨਤਾ ਅਤੇ ਪੁਲਿਸ ਕਰਮੀਆਂ ਦੋਵਾਂ ਦੀ ਸਹੂਲਤ ਲਈ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਵਾਸਤੇ ਸੰਗਰੂਰ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅਤਿ-ਆਧੁਨਿਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਉਦਘਾਟਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਇਹ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਪਛਾਣ ਸਬੰਧੀ ਚੋਰੀ/ਛੇੜਛਾੜ, ਸਾਈਬਰ ਬੁਲਿੰਗ, ਹੈਕਿੰਗ ਅਤੇ ਆਨਲਾਈਨ ਘੁਟਾਲਿਆਂ ਸਮੇਤ ਸਾਈਬਰ-ਸਬੰਧਤ ਅਪਰਾਧਾਂ ਦੀ ਜਾਂਚ ਅਤੇ ਇਸ ਨਾਲ ਨਜਿੱਠਣ ਲਈ ਸਮਰਪਿਤ ਕੇਂਦਰ ਵਜੋਂ ਕੰਮ ਕਰੇਗਾ। 

ਇਸ ਪੁਲਿਸ ਸਟੇਸ਼ਨ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਵਿੱਚ ਡਿਜ਼ੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਦੇ ਨਾਲ ਨਵੇਂ ਬਣੇ ਪੁਲਿਸ ਸਟੇਸ਼ਨ ਦਾ ਦੌਰਾ ਕਰਦਿਆਂ ਇਥੇ ਤਾਇਨਾਤ ਸਮੂਹ ਪੁਲਿਸ ਮੁਲਾਜ਼ਮਾਂ ਅਤੇ ਸਟਾਫ ਨਾਲ ਗੱਲਬਾਤ ਕੀਤੀ। 

ਇਸ ਪੁਲਿਸ ਸਟੇਸ਼ਨ ਵਿੱਚ ਐਸ.ਐਚ.ਓ. ਦਾ ਕਮਰਾ, ਦੋ ਜਾਂਚਕਰਤਾਵਾਂ ਦੇ ਕਮਰੇ, ਸੀ.ਸੀ.ਟੀ.ਐਨ.ਐਸ. ਕਮਰਾ ਅਤੇ ਹਵਾਲਾਤ ਸ਼ਾਮਲ ਹੈ। ਡੀਜੀਪੀ ਪੰਜਾਬ ਦੇ ਪੁਲਿਸ ਸਟੇਸ਼ਨ ਸੰਗਰੂਰ ਦੇ ਦੌਰੇ ਦੌਰਾਨ ਧੂਰੀ, ਸੰਗਰੂਰ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਅਸ਼ੋਕ ਭੰਡਾਰੀ ਨੇ ਵੀ ਡੀਜੀਪੀ ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਪੁਲਿਸ ਵੱਲੋਂ ਉਸਦੇ ਸਾਈਬਰ ਧੋਖਾਧੜੀ ਸਬੰਧੀ ਕੇਸ ਨੂੰ ਹੱਲ ਕਰਨ ਲਈ ਕੀਤੀ ਗਈ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ। 

ਦੱਸਣਯੋਗ ਹੈ ਕਿ ਭੰਡਾਰੀ ਨਾਲ ਆਨਲਾਈਨ ਵਪਾਰ ਰਾਹੀਂ 1.29 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਸੀ, ਪਰ ਸਾਈਬਰ ਟੀਮ ਸੰਗਰੂਰ ਨੇ ਐਫਆਈਆਰ ਦਰਜ ਕਰਨ ਉਪਰੰਤ ਤੁਰੰਤ ਕਾਰਵਾਈ ਕਰਦਿਆਂ 30 ਲੱਖ ਰੁਪਏ ਬਰਾਮਦ ਕਰ ਲਏ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਉਦਘਾਟਨ ਤੋਂ ਇਲਾਵਾ, ਸ਼ੁਰੂ ਕੀਤੀਆਂ ਗਈਆਂ ਹੋਰਨਾਂ ਮੁੱਖ ਪਹਿਲਕਦਮੀਆਂ ਵਿੱਚ ਪੁਲਿਸ ਦਫ਼ਤਰਾਂ ਵਿੱਚ ਆਉਣ ਵਾਲੇ ਨਾਗਰਿਕਾਂ ਲਈ ਬੈਠਣ ਦੇ ਵਾਧੂ ਖੇਤਰ ਵਾਲੀ ਵਿਸਤ੍ਰਿਤ ਕੰਟੀਨ, ਦਫ਼ਤਰ ਕੰਪਲੈਕਸ ਦੇ ਨੇੜੇ ਵਿਜ਼ਿਟਰਾਂ ਦੇ ਬੈਠਣ ਲਈ ਸੁਵਿਧਾਜਨਕ ਜਨਤਕ ਸ਼ੈੱਡ ਅਤੇ ਅਧਿਕਾਰੀਆਂ ਲਈ ਮੁਰੰਮਤ ਕੀਤੀ ਗਈ ਗਜ਼ਟਿਡ ਅਫਸਰਜ਼ ਮੈਸ ਸ਼ਾਮਲ ਹੈ।

ਇਸ ਤੋਂ ਇਲਾਵਾ, ਡੀਜੀਪੀ ਗੌਰਵ ਯਾਦਵ ਨੇ ਅਪਗ੍ਰੇਡ ਕੀਤੇ ਜ਼ਿਲ੍ਹਾ ਪੁਲਿਸ ਕੰਪਲੈਕਸ ਜਿਸ ਨੂੰ ਲੋਕਾਂ ਦੀ ਵੱਧ ਰਹੀ ਆਮਦ ਨੂੰ ਕੁਸ਼ਲਤਾ ਨਾਲ ਨਜਿੱਠਣ ਲਈ ਤਿਆਰ ਕੀਤਾ ਗਿਆ ਹੈ, ਦਾ ਵੀ ਉਦਘਾਟਨ ਕੀਤਾ। ਇਸ ਦੇ ਨਾਲ ਹੀ ਜਨਤਕ ਕਾਰ ਪਾਰਕਿੰਗ ਲਈ ਇੱਕ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਨਾਲ ਆਮ ਜਨਤਾ ਨੂੰ ਕਾਫ਼ੀ ਲਾਭ ਹੋਵੇਗਾ।ਡੀਜੀਪੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਵਿੱਚ ਨਿਵੇਸ਼ ਕਰਨ ਪਿੱਛੇ ਪੰਜਾਬ ਪੁਲਿਸ ਦਾ ਉਦੇਸ਼ ਜਨਤਕ ਸੇਵਾਵਾਂ ਵਿੱਚ ਵਾਧਾ ਕਰਨਾ, ਅਧਿਕਾਰੀਆਂ ਦਰਮਿਆਨ ਭਾਈਚਾਰਕ ਸਾਂਝ ਨੂੰ ਵਧਾਉਣਾ ਅਤੇ ਸਾਰਿਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ।

ਇਸ ਉਪਰੰਤ ਡੀਜੀਪੀ ਗੌਰਵ ਯਾਦਵ ਸੰਗਰੂਰ ਪੁਲਿਸ ਵੱਲੋਂ ਆਯੋਜਿਤ ਕੀਤੇ ਗਏ ‘ਵੱਡਾ ਖਾਣਾ’ ਦੁਪਹਿਰ ਦੇ ਖਾਣੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਮੁਖੀ ਨਾਲ ਗੱਲਬਾਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ ਜੋ ਆਪਸੀ-ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਬਹੁਤ ਜ਼ਰੂਰੀ ਹੈ।

ਇਸ ਮੌਕੇ ਇਕੱਠੇ ਖਾਣਾ ਖਾਂਦਿਆਂ ਡੀਜੀਪੀ ਨੇ ਸੀਨੀਅਰ ਅਧਿਕਾਰੀਆਂ ਅਤੇ ਜੂਨੀਅਰ ਕਰਮਚਾਰੀਆਂ ਦਰਮਿਆਨ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਲਈ,  ਉਨ੍ਹਾਂ ਦੇ ਤਜ਼ਰਬੇ, ਚੁਣੌਤੀਆਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ। ਡੀਜੀਪੀ ਨੇ ਪਟਿਆਲਾ ਰੇਂਜ ਦੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਬਰਨਾਲਾ ਸੰਦੀਪ ਮਲਿਕ ਅਤੇ ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਮੌਜੂਦ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD